ਜਹਾਜ਼ ਹਵੇਲੀ ਦੀ ਸੰਭਾਲ ਲਈ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
Published : Dec 27, 2018, 12:35 pm IST
Updated : Dec 27, 2018, 12:35 pm IST
SHARE ARTICLE
Balbir Singh Sidhu
Balbir Singh Sidhu

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਅੰਤਮ ਸਸਕਾਰ ਲਈ ਮਹਿੰਗੇ ਭਾਅ 'ਤੇ ਜ਼ਮੀਨ...

ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਅੰਤਮ ਸਸਕਾਰ ਲਈ ਮਹਿੰਗੇ ਭਾਅ 'ਤੇ ਜ਼ਮੀਨ ਖ਼੍ਰੀਦਣ ਵਾਲੇ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਸੰਭਾਲ ਲਈ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ । 

ਸਿੱਧੂ ਨੇ ਕਿਹਾ ਕਿ ਜਹਾਜ਼ ਹਵੇਲੀ ਦੀ ਹਾਲਤ ਬਹੁਤ ਖ਼ਸਤਾ ਹੋ ਗਈ ਹੈ, ਜੇਕਰ ਇਸ ਦੀ ਸੰਭਾਲ ਨਾ ਕੀਤੀ ਗਈ ਤਾਂ ਇਹ ਵੱਡੀ ਯਾਦਗਾਰ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ। ਸਿੱਧੂ ਨੇ ਮੁੱਖ ਮੰਤਰੀ ਤੋਂ ਜਹਾਜ਼ ਹਵੇਲੀ ਦੀ ਸੰਭਾਲ ਲਈ ਲੋੜੀਂਦੇ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਸਰਹਿੰਦ ਦੇ ਵਜ਼ੀਰ ਨੇ ਉਸ ਸਮੇਂ ਦੀਵਾਨ ਟੋਡਰ ਮੱਲ ਦੇ ਪ੍ਰਵਾਰ ਨੂੰ ਕੋਹਲੂ ਵਿਚ ਪੀੜ ਕੇ ਸ਼ਹੀਦ ਕਰ ਦਿਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement