Safar-E-Shahadat: ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦਣ ਵਾਲਾ ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ ਜੀ

By : GAGANDEEP

Published : Dec 27, 2023, 3:23 pm IST
Updated : Dec 27, 2023, 3:28 pm IST
SHARE ARTICLE
Dewan Todar Mall  bought the most expensive land in the world article in punjabi
Dewan Todar Mall bought the most expensive land in the world article in punjabi

Safar-E-Shahadat: ਅਦੁੱਤੀ ਕਾਰਜ ਨਾਲ ਟੋਡਰ ਮੱਲ ਜੀ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿਚ ਸ਼ਾਮਲ ਹੋ ਗਏ

Dewan Todar Mall  bought the most expensive land in the world article in punjabi: ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਸਾਹਿਬਜ਼ਾਦਿਆਂ ਦੇ ਸਸਕਾਰ ਲਈ ਸੰਸਾਰ ਦੀ ਸਭ ਤੋਂ ਮਹਿੰਗੀ ਜ਼ਮੀਨ ਸ਼੍ਰੀ ਫਤਹਿਗੜ੍ਹ ਸਾਹਿਬ 'ਚ ਖ਼ਰੀਦੀ। ਇਸ ਅਦੁੱਤੀ ਕਾਰਜ ਨਾਲ ਉਹ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿਚ ਸ਼ਾਮਲ ਹੋ ਗਏ। ਦੀਵਾਨ ਟੋਡਰ ਮੱਲ ਦੇ ਜਨਮ ਸਥਾਨ, ਖ਼ਾਨਦਾਨ, ਜੀਵਨ ਅਤੇ ਵਾਰਸਾਂ ਬਾਰੇ ਇਤਿਹਾਸ ਵਿਚ ਜ਼ਿਆਦਾ ਜਾਣਕਾਰੀ ਨਹੀਂ ਮਿਲਦੀ। ਮੰਨਿਆ ਜਾਂਦਾ ਹੈ ਕਿ ਉਹ ਜਾਤ ਦੇ ਜੈਨ ਸਨ ਤੇ ਗੁਰੂ ਘਰ ਦੇ ਅਤਿਅੰਤ ਸ਼ਰਧਾਲੂ ਸਨ।

ਉਹ ਉਸ ਵੇਲੇ ਸਰਹਿੰਦ ਸੂਬੇ ਦੇ ਅਮੀਰ ਵਪਾਰੀ ਤੇ ਮੁਅੱਜਜ਼ ਦਰਬਾਰੀ ਸਨ। ਉਨ੍ਹਾਂ ਦਾ ਜੱਦੀ ਪਿੰਡ ਕਾਕੜਾ ਸੀ, ਜੋ ਹੁਣ ਥਾਣਾ ਸਦਰ ਸਮਾਣਾ ਅਧੀਨ ਆਉਂਦਾ ਹੈ  ਉਨ੍ਹਾਂ ਦੇ ਜਨਮ ਤੋਂ ਪਹਿਲਾਂ ਹੀ ਉਨ੍ਹਾਂ ਦੇ ਪੁਰਖੇ ਕਾਰੋਬਾਰ ਕਾਰਨ ਪਿੰਡ ਛੱਡ ਕੇ ਸਰਹਿੰਦ ਵਸ ਗਏ ਸਨ। ਉਨ੍ਹਾਂ ਦੀ ਅਮੀਰੀ, ਸਰਕਾਰੀ ਪ੍ਰਭਾਵ ਅਤੇ ਸ਼ਾਨੋ ਸ਼ੌਕਤ ਇਸ ਗੱਲ ਤੋਂ ਸਾਹਮਣੇ ਆਉਂਦੀ ਹੈ ਕਿ ਉਨ੍ਹਾਂ ਦੀ ਰਿਹਾਇਸ਼ (ਜਹਾਜ਼ ਹਵੇਲੀ) ਸਰਹਿੰਦ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਮਹਿਲ ਦੇ ਨਜ਼ਦੀਕ ਸੀ। 13 ਦਸੰਬਰ 1704 ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰ ਦਿਤਾ ਗਿਆ।

ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਕਿਸੇ ਦੀ ਇਹ ਹਿੰਮਤ ਨਾ ਪਈ ਕਿ ਉਨ੍ਹਾਂ ਦਾ ਵਿਧੀ ਪੂਰਵਕ ਸਸਕਾਰ ਕਰ ਸਕਣ, ਸਰਕਾਰੀ ਕਹਿਰ ਦੇ ਡਰ ਕਾਰਨ ਸਰਹਿੰਦ ਦੇ ਕਿਸੇ ਜ਼ਿਮੀਂਦਾਰ ਦੀ ਜ਼ਮੀਨ ਦੇਣ ਦੀ ਹਿੰਮਤ ਨਾ ਪਈ। ਅਖੀਰ ਇੱਕ ਜ਼ਿਮੀਂਦਾਰ ਚੌਧਰੀ ਅੱਤਾ ਜ਼ਮੀਨ ਵੇਚਣ ਲਈ ਤਿਆਰ ਹੋ ਗਿਆ, ਪਰ ਉਸ ਨੇ ਸ਼ਰਤ ਰੱਖੀ ਕਿ ਜ਼ਮੀਨ ਦੀ ਕੀਮਤ ਸੋਨਾ ਵਿਛਾ ਕੇ ਦੇਣੀ ਪਵੇਗੀ। ਕਿਹਾ ਜਾਂਦਾ ਹੈ ਕਿ ਉਸ ਨੇ ਸੋਨੇ ਦੇ ਸਿੱਕੇ ਖੜ੍ਹੇ ਕਰ ਕੇ ਕੀਮਤ ਲਈ ਸੀ। ਉਸ ਵੇਲੇ ਸੋਨੇ ਦੀ ਅਸ਼ਰਫ਼ੀ ਦਾ ਸਾਈਜ਼ ਕਰੀਬ ਸਵਾ ਇੰਚ ਅਤੇ ਭਾਰ ਕਰੀਬ ਇੱਕ ਤੋਲਾ ਹੁੰਦਾ ਸੀ।

ਸਾਹਿਬਜ਼ਾਦਿਆਂ ਦੇ ਸਸਕਾਰ ਲਈ 2-2 ਮੀਟਰ ਅਤੇ ਮਾਤਾ ਜੀ ਲਈ 2-1.5 ਮੀਟਰ ਦੇ ਕਰੀਬ ਜਗ੍ਹਾ ਲਈ ਹੋਵੇਗੀ। ਇਸ ਲਈ ਕਰੀਬ 7800 ਅਸ਼ਰਫ਼ੀਆਂ (78 ਕਿੱਲੋ ਸੋਨਾ) ਵਿਛਾਈਆਂ ਗਈਆਂ ਹੋਣਗੀਆਂ। ਜੇ ਅਸ਼ਰਫ਼ੀਆਂ ਖੜ੍ਹੇ ਰੱਖੀਆਂ ਗਈਆਂ ਹੋਣਗੀਆਂ ਤਾਂ 78000 ਦੇ ਕਰੀਬ ਅਸ਼ਰਫ਼ੀਆਂ (780 ਕਿੱਲੋ ਸੋਨਾ) ਵਿਛਾਉਣੀਆਂ ਪਈਆਂ ਹੋਣਗੀਆਂ। ਇਸ ਕਾਰਨ ਦੀਵਾਨ ਦੀ ਸਾਰੀ ਪੂੰਜੀ ਜ਼ਮੀਨ ਖ਼ਰੀਦਣ ਵਿੱਚ ਲੱਗ ਗਈ ਤੇ ਘਰ ਬਾਰ ਗਹਿਣੇ ਪੈ ਗਿਆ, ਪਰ ਉਨ੍ਹਾਂ ਨੇ ਆਪਣੇ ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਗੁਰੂ ਜੀ ਅਤੇ ਸਿੱਖੀ ਦੀ ਮਹਾਨ ਸੇਵਾ ਕੀਤੀ।

ਵਜ਼ੀਰ ਖ਼ਾਨ ਜ਼ਾਲਮ ਤੇ ਬੇਰਹਿਮ ਇਨਸਾਨ ਸੀ। ਉਸ ਨੇ ਬਾਬਾ ਮੋਤੀ ਰਾਮ ਮਹਿਰਾ ਦਾ ਸਾਰਾ ਪਰਿਵਾਰ ਵੇਲਣੇ ਵਿਚ ਪੀੜ ਕੇ ਸ਼ਹੀਦ ਕਰ ਦਿਤਾ ਸੀ ਕਿਉਂਕਿ  ਉਸ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਠੰਢੇ ਬੁਰਜ ਵਿੱਚ ਦੁੱਧ ਦੀ ਸੇਵਾ ਕੀਤੀ ਸੀ। ਇਸ ਲਈ ਉਹ ਇਹ ਕਿਵੇਂ ਬਰਦਾਸ਼ਤ ਕਰ ਸਕਦਾ ਸੀ ਕਿ ਕੋਈ ਉਨ੍ਹਾਂ ਦਾ ਸਸਕਾਰ ਕਰੇ? ਜਦੋਂ ਉਸ ਨੂੰ ਦੀਵਾਨ ਟੋਡਰ ਮੱਲ ਦੇ ਇਸ ‘ਗੁਨਾਹ’ ਬਾਰੇ ਪਤਾ ਚੱਲਿਆ ਤਾਂ ਉਸ ਦਾ ਕਹਿਰ ਦੀਵਾਨ ’ਤੇ ਟੁੱਟ ਪਿਆ। ਆਪਣੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਨ ਨੂੰ ਆਪਣਾ ਘਰ-ਬਾਰ ਅਤੇ ਕਾਰੋਬਾਰ ਛੱਡ ਕੇ ਕਿਧਰੇ ਜਾਣਾ ਪਿਆ।

ਇਸ ਤਰਾਂ ਦੀਵਾਨ ਟੋਡਰ ਮੱਲ ਜੀ ਸਾਕਾ ਸਰਹੰਦ ਦੇ ਨਾਇਕ ਬਣੇ। ਸਿੱਖ ਕੌਮ ਸਿਰ ਸਦੀਵੀ ਕਰਜ਼ ਚਾੜ੍ਹਨ ਵਾਲੀ ਬਹਾਦਰ ਤੇ ਨੇਕ-ਦਿਲ ਇਸ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਕਰਨਾ ਬਣਦਾ ਹੈ। ਉਨ੍ਹਾਂ ਦੀ ਜਹਾਜ਼ ਹਵੇਲੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਤੋਂ ਬਾਅਦ ਸਿੱਖ ਮਿਸਲਾਂ ਦੇ ਸਰਹਿੰਦ ’ਤੇ ਹਮਲਿਆਂ ਦੌਰਾਨ ਪੂਰੀ ਇੱਜ਼ਤ ਬਖ਼ਸ਼ੀ ਗਈ। ਇੱਕ ਪਾਸੇ ਕੁੰਮਾ ਮਾਸ਼ਕੀ, ਬੀਬੀ ਲੱਛਮੀ, ਪਠਾਣ ਨਿਹੰਗ ਖਾਨ, ਭਾਈ ਨਬੀ ਖਾਨ-ਭਾਈ ਗਨੀ ਖਾਨ, ਬੇਗਮ ਜ਼ੈਨਬੁਨਿਮਾ, ਨਵਾਬ ਮਲੇਰਕੋਟਲਾ, ਬਾਬਾ ਮੋਤੀ ਰਾਮ ਮਹਿਰਾ ਤੇ ਪਰਿਵਾਰ ਅਤੇ ਦੀਵਾਨ ਟੋਡਰ ਮੱਲ ਜੀ ਨੇ ਇਨਸਾਨੀਅਤ ਦੇ ਨਵੇਂ ਕੀਰਤੀਮਾਨ ਸਥਾਪਤ ਕੀਤੇ ਤੇ ਦੂਜੇ ਪਾਸੇ ਗੰਗੂ ਬਾਹਮਣ, ਨਵਾਬ ਸੁੱਚਾ ਨੰਦ, ਵਜ਼ੀਰ ਖਾਨ ਨੇ ਨਿਰਦੈਅਤਾ ਅਤੇ ਬੇਈਮਾਨੀ ਦਾ ਸਿਖਰ ਕਰ ਛੱਡਿਆ।

ਇਨ੍ਹਾਂ ਸਭ ਨੇ ਸਿੱਖਾਂ ਸਿਰ ਕਰਜ਼ ਚਾੜ੍ਹਿਆ। ਕੁਝ ਨੇ ਅਹਿਸਾਨਾਂ ਦਾ ਤੇ ਕੁਝ ਨੇ ਜ਼ੁਲਮਾਂ ਦਾ। ਸਾਨੂੰ ਦੋਵੇਂ ਯਾਦ ਨੇ। ਇਸ ਸ਼ਹੀਦੀ ਹਫਤੇ ਤੁਹਾਡੇ ਨਾਲ ਅਨੰਦਪੁਰ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਦੇ ਸਸਕਾਰ ਤੱਕ ਦੀ ਗਾਥਾ ਦਾਸ ਨੇ ਸਾਂਝੀ ਕੀਤੀ ਤਾਂ ਕਿ ਸਾਨੂੰ ਉਨ੍ਹਾਂ ਮਹਾਨ ਕੁਰਬਾਨੀਆਂ ਦਾ ਅਹਿਸਾਸ ਰਹੇ, ਅਸੀਂ ਉਸ ਰਵਾਇਤ ‘ਤੇ ਤੁਰਨ ਦੀ ਕੋਸ਼ੀਸ਼ ਕਰੀਏ। ਇਹ ਦਿਨ ਮਨਾਉਣੇ ਤਾਂ ਹੀ ਕੋਈ ਅਰਥ ਰੱਖਣਗੇ, ਜੇ ਅਸੀਂ ਜ਼ੁਲਮ ਅਤੇ ਜ਼ਾਲਮ ਖਿਲਾਫ ਤੇ ਮਜ਼ਲੂਮ ਨਾਲ ਖੜੇ ਹੋਵਾਂਗੇ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Dewan Todar Mall  bought the most expensive land in the world article in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement