Panthak News: ਸ਼੍ਰੋਮਣੀ ਕਮੇਟੀ ਦਾ ਵਫ਼ਦ ਭਾਈ ਕਾਉਂਕੇ ਦੇ ਘਰ ਪਹੁੰਚਿਆ, ਮਾਮਲੇ ਸਬੰਧੀ ਲਈ ਜਾਣਕਾਰੀ
Published : Dec 27, 2023, 6:45 am IST
Updated : Dec 27, 2023, 1:18 pm IST
SHARE ARTICLE
SGPC delegation reached the house of Bhai Gurdev Singh Kaunke
SGPC delegation reached the house of Bhai Gurdev Singh Kaunke

ਸ਼੍ਰੋਮਣੀ ਕਮੇਟੀ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਸਬੰਧੀ ਹਰ ਹੀਲਾ ਵਰਤ ਕੇ ਮਾਮਲਾ ਦਰਜ ਕਰਵਾਉਣ ਉਪਰੰਤ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤਕ ਦੀ ਕਾਨੂੰਨੀ ਲੜਾਈ ਲੜੇਗੀ

Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਜਿਨ੍ਹਾਂ ’ਤੇ ਉਸ ਸਮੇਂ ਦੀਆਂ ਸਰਕਾਰਾਂ ਨੇ ਅਣਮਨੁੱਖੀ ਤਸ਼ੱਦਦ ਕਰ ਕੇ ਸ਼ਹੀਦ ਕੀਤਾ ਜਿਸ ਸਬੰਧੀ ਮਨੁੱਖੀ ਅਧਿਕਾਰ ਸੰਗਠਨ ਵਲੋਂ ਆਈਪੀਐਸ ਅਧਿਕਾਰੀ ਤਿਵਾੜੀ ਦੀ ਜਾਂਚ ਰਿਪੋਰਟ ਮੁਤਾਬਕ 25 ਦਸੰਬਰ 1992 ਨੂੰ ਘਰੋਂ ਗ੍ਰਿਫ਼ਤਾਰ ਕਰ ਕੇ 1993 ਜਨਵਰੀ ਦੇ ਪਹਿਲੇ ਹਫ਼ਤੇ ਸ਼ਹੀਦ ਕਰਨ ਦਾ ਜੋ ਮਾਮਲਾ ਸਾਹਮਣੇ ਆਇਆ ਹੈ, ਉਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕਰ ਕੇ ਦੋਸ਼ੀ ਅਫ਼ਸਰਾਂ ਵਿਰੁਧ ਪਰਚਾ ਦਰਜ ਕਰਵਾਉਣ ਸਬੰਧੀ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਅੱਜ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਗ੍ਰਹਿ ਵਿਖੇ ਪਹੁੰਚ ਕੇ ਭਾਈ ਸਾਹਿਬ ਦੀ ਧਰਮ ਸੁਪਤਨੀ ਬੀਬੀ ਗੁਰਮੇਲ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਭਾਈ ਹਰੀ ਸਿੰਘ ਅਤੇ ਪਿੰਡ ਦੀਆਂ ਨਾਮਵਾਰ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ ਹੈ।

ਇਸ ਸਬੰਧੀ ਹਲਕਾ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਿੰਗ ਦੇ ਸੇਵਾਦਾਰ ਸ. ਭਗਵੰਤ ਸਿੰਘ ਸਿਆਲਕਾ ਅਤੇ ਉਨ੍ਹਾਂ ਦੀ ਟੀਮ ਦੀ ਜੋ ਡਿਊਟੀ ਲਾਈ ਗਈ ਸੀ, ਉਸ ਤਹਿਤ ਉਨ੍ਹਾਂ ਨੇ ਅੱਜ ਕਾਉਂਕੇ ਵਿਖੇ ਪਹੁੰਚ ਕੇ ਕੇਸ ਸਬੰਧੀ ਜਾਣਕਾਰੀ ਅਤੇ ਸਮੇਂ ਦੇ ਹਾਲਾਤ ਨੂੰ ਕਲਮਬੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਸਬੰਧੀ ਹਰ ਹੀਲਾ ਵਰਤ ਕੇ ਮਾਮਲਾ ਦਰਜ ਕਰਵਾਉਣ ਉਪਰੰਤ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤਕ ਦੀ ਕਾਨੂੰਨੀ ਲੜਾਈ ਲੜੇਗੀ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਮੈਨੇਜਰ ਗੁਰਦਵਾਰਾ ਗੁਰੂਸਰ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ ਮਨੀ ਸਾਬਕਾ ਸਰਪੰਚ ਕਾਉਂਕੇ, ਸਰਪ੍ਰੀਤ ਸਿੰਘ ਸਮੇਤ ਹੋਰ ਇਲਾਕੇ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement