Panthak News: ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਤਿੰਨ ਰੋਜ਼ਾ ਸ਼ਹੀਦੀ ਸਭਾ ਜਾਹੋ ਜਲਾਲ ਨਾਲ ਸ਼ੁਰੂ
Published : Dec 26, 2023, 11:20 am IST
Updated : Dec 27, 2023, 11:22 am IST
SHARE ARTICLE
Three Days Shaheedi Sabha begins at Fatehgarh Sahib
Three Days Shaheedi Sabha begins at Fatehgarh Sahib

ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਟੇਕਿਆ ਮੱਥਾ, ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਆਰੰਭ

Panthak News: ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ’ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸਾਲਾਨਾ ਸ਼ਹੀਦੀ ਸਭਾ ਧਾਰਮਕ ਰਵਾਇਤਾਂ ਅਤੇ ਪੂਰੇ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ ਹੋਈ।

ਸ਼ਹੀਦਾਂ ਦੀ ਯਾਦ ’ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਣ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਪੁੱਜੇ। ਸ਼ਹੀਦੀ ਸਭਾ ਦੀ ਆਰੰਭਤਾ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਦੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੋਈ। ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਮੱਥਾ ਟੇਕਣ ਉਪਰੰਤ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿਲ ਨੇ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਸ਼ਰਧਾਭਾਵ ਅਤੇ ਸ਼ਾਂਤੀਪੂਰਵਕ, ਸ਼ਹੀਦਾਂ ਨੂੰ ਮੱਥਾ ਟੇਕਦੇ ਹੋਏ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਣ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤ ਦੀ ਸੁਵਿਧਾ ਲਈ ਰੈਣ ਬਸੇਰੇ ਬਣਾਉਣ ਸਮੇਤ ਪਖ਼ਾਨਿਆਂ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਉਪ ਪੁਲਿਸ ਕਪਤਾਨ ਰਾਜ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੀ ਅਗਵਾਈ ਹੇਠ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਹਨ ਅਤੇ ਸੰਗਤ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਏ.ਡੀ.ਸੀ. (ਜ) ਇਸ਼ਾ ਸਿੰਗਲ, ਐਸ.ਡੀ.ਐਮ. ਅਰਵਿੰਦ ਕੁਮਾਰ, ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ, ਗਿਆਨੀ ਅੱਤਰ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਗਿਆਨੀ ਅਜਮੇਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਆਰੰਭਤਾ ਦੀ ਅਰਦਾਸ ਗਿਆਨੀ ਅਤਰ ਸਿੰਘ ਨੇ ਕੀਤੀ ਜਦੋਂ ਕਿ ਮੁੱਖ ਵਾਕ ਭਾਈ ਨਿਰਮਲ ਸਿੰਘ ਨੇ ਲਿਆ। ਸ਼ਹੀਦੀ ਸਭਾ ਦੌਰਾਨ ਆਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ 28 ਦਸੰਬਰ ਨੂੰ ਇਸੇ ਅਸਥਾਨ ’ਤੇ ਪਾਏ ਜਾਣਗੇ ਅਤੇ ਉਸੇ ਦਿਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਦੁਪਹਿਰ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪੁੱਜੇਗਾ। 

(For more Punjabi news apart from Three Days Shaheedi Sabha begins at Fatehgarh Sahib, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement