Safar-E-Shahadat: ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦਣ ਵਾਲਾ ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ ਜੀ
Published : Dec 27, 2024, 2:13 pm IST
Updated : Dec 27, 2024, 2:22 pm IST
SHARE ARTICLE
chaar sahibzaade history in Punjab
chaar sahibzaade history in Punjab

Safar-E-Shahadat: ਅਦੁੱਤੀ ਕਾਰਜ ਨਾਲ ਟੋਡਰ ਮੱਲ ਜੀ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿਚ ਸ਼ਾਮਲ ਹੋ ਗਏ

 

Chaar Sahibzaade history in Punjab: ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹਨ, ਜਿਨ੍ਹਾਂ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸਾਹਿਬਜ਼ਾਦਿਆਂ ਦੇ ਸਸਕਾਰ ਲਈ ਸੰਸਾਰ ਦੀ ਸਭ ਤੋਂ ਮਹਿੰਗੀ ਜ਼ਮੀਨ ਖ਼ਰੀਦੀ। ਇਸ ਅਦੁੱਤੀ ਕਾਰਜ ਨਾਲ ਉਹ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿਚ ਸ਼ਾਮਲ ਹੋਏ। ਦੀਵਾਨ ਟੋਡਰ ਮੱਲ ਦੇ ਜਨਮ ਸਥਾਨ, ਖ਼ਾਨਦਾਨ, ਜੀਵਨ ਅਤੇ ਵਾਰਸਾਂ ਬਾਰੇ ਇਤਿਹਾਸ ਵਿਚ ਜ਼ਿਆਦਾ ਜਾਣਕਾਰੀ ਨਹੀਂ ਮਿਲਦੀ। ਮੰਨਿਆ ਜਾਂਦਾ ਹੈ ਕਿ ਉਹ ਜਾਤ ਦੇ ਜੈਨ ਸਨ ਤੇ ਗੁਰੂ ਘਰ ਦੇ ਅਤਿਅੰਤ ਸ਼ਰਧਾਲੂ ਸਨ।

ਉਹ ਉਸ ਵੇਲੇ ਸਰਹਿੰਦ ਸੂਬੇ ਦੇ ਅਮੀਰ ਵਪਾਰੀ ਤੇ ਮੁਅੱਜਜ਼ ਦਰਬਾਰੀ ਸਨ। ਉਨ੍ਹਾਂ ਦਾ ਜੱਦੀ ਪਿੰਡ ਕਾਕੜਾ ਸੀ, ਜੋ ਹੁਣ ਥਾਣਾ ਸਦਰ ਸਮਾਣਾ ਅਧੀਨ ਆਉਂਦਾ ਹੈ  ਉਨ੍ਹਾਂ ਦੇ ਜਨਮ ਤੋਂ ਪਹਿਲਾਂ ਹੀ ਉਨ੍ਹਾਂ ਦੇ ਪੁਰਖੇ ਕਾਰੋਬਾਰ ਕਾਰਨ ਪਿੰਡ ਛੱਡ ਕੇ ਸਰਹਿੰਦ ਵਸ ਗਏ ਸਨ। ਉਨ੍ਹਾਂ ਦੀ ਅਮੀਰੀ, ਸਰਕਾਰੀ ਪ੍ਰਭਾਵ ਅਤੇ ਸ਼ਾਨੋ ਸ਼ੌਕਤ ਇਸ ਗੱਲ ਤੋਂ ਸਾਹਮਣੇ ਆਉਂਦੀ ਹੈ ਕਿ ਉਨ੍ਹਾਂ ਦੀ ਰਿਹਾਇਸ਼ (ਜਹਾਜ਼ ਹਵੇਲੀ) ਸਰਹਿੰਦ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਮਹਿਲ ਦੇ ਨਜ਼ਦੀਕ ਸੀ। 13 ਦਸੰਬਰ 1704 ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰ ਦਿਤਾ ਗਿਆ।

ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਕਿਸੇ ਦੀ ਇਹ ਹਿੰਮਤ ਨਾ ਪਈ ਕਿ ਉਨ੍ਹਾਂ ਦਾ ਵਿਧੀ ਪੂਰਵਕ ਸਸਕਾਰ ਕਰ ਸਕਣ, ਸਰਕਾਰੀ ਕਹਿਰ ਦੇ ਡਰ ਕਾਰਨ ਸਰਹਿੰਦ ਦੇ ਕਿਸੇ ਜ਼ਿਮੀਂਦਾਰ ਦੀ ਜ਼ਮੀਨ ਦੇਣ ਦੀ ਹਿੰਮਤ ਨਾ ਪਈ। ਅਖ਼ੀਰ ਇਕ ਜ਼ਿਮੀਂਦਾਰ ਚੌਧਰੀ ਅੱਤਾ ਜ਼ਮੀਨ ਵੇਚਣ ਲਈ ਤਿਆਰ ਹੋ ਗਿਆ, ਪਰ ਉਸ ਨੇ ਸ਼ਰਤ ਰੱਖੀ ਕਿ ਜ਼ਮੀਨ ਦੀ ਕੀਮਤ ਸੋਨਾ ਵਿਛਾ ਕੇ ਦੇਣੀ ਪਵੇਗੀ। ਕਿਹਾ ਜਾਂਦਾ ਹੈ ਕਿ ਉਸ ਨੇ ਸੋਨੇ ਦੇ ਸਿੱਕੇ ਖੜ੍ਹੇ ਕਰ ਕੇ ਕੀਮਤ ਲਈ ਸੀ। ਉਸ ਵੇਲੇ ਸੋਨੇ ਦੀ ਅਸ਼ਰਫ਼ੀ ਦਾ ਸਾਈਜ਼ ਕਰੀਬ ਸਵਾ ਇੰਚ ਅਤੇ ਭਾਰ ਕਰੀਬ ਇੱਕ ਤੋਲਾ ਹੁੰਦਾ ਸੀ।

ਸਾਹਿਬਜ਼ਾਦਿਆਂ ਦੇ ਸਸਕਾਰ ਲਈ 2-2 ਮੀਟਰ ਅਤੇ ਮਾਤਾ ਜੀ ਲਈ 2-1.5 ਮੀਟਰ ਦੇ ਕਰੀਬ ਜਗ੍ਹਾ ਲਈ ਹੋਵੇਗੀ। ਇਸ ਲਈ ਕਰੀਬ 7800 ਅਸ਼ਰਫ਼ੀਆਂ (78 ਕਿੱਲੋ ਸੋਨਾ) ਵਿਛਾਈਆਂ ਗਈਆਂ ਹੋਣਗੀਆਂ। ਜੇ ਅਸ਼ਰਫ਼ੀਆਂ ਖੜ੍ਹੇ ਰੱਖੀਆਂ ਗਈਆਂ ਹੋਣਗੀਆਂ ਤਾਂ 78000 ਦੇ ਕਰੀਬ ਅਸ਼ਰਫ਼ੀਆਂ (780 ਕਿੱਲੋ ਸੋਨਾ) ਵਿਛਾਉਣੀਆਂ ਪਈਆਂ ਹੋਣਗੀਆਂ। ਇਸ ਕਾਰਨ ਦੀਵਾਨ ਦੀ ਸਾਰੀ ਪੂੰਜੀ ਜ਼ਮੀਨ ਖ਼ਰੀਦਣ ਵਿੱਚ ਲੱਗ ਗਈ ਤੇ ਘਰ ਬਾਰ ਗਹਿਣੇ ਪੈ ਗਿਆ, ਪਰ ਉਨ੍ਹਾਂ ਨੇ ਆਪਣੇ ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਗੁਰੂ ਜੀ ਅਤੇ ਸਿੱਖੀ ਦੀ ਮਹਾਨ ਸੇਵਾ ਕੀਤੀ।

ਵਜ਼ੀਰ ਖ਼ਾਨ ਜ਼ਾਲਮ ਤੇ ਬੇਰਹਿਮ ਇਨਸਾਨ ਸੀ। ਉਸ ਨੇ ਬਾਬਾ ਮੋਤੀ ਰਾਮ ਮਹਿਰਾ ਦਾ ਸਾਰਾ ਪਰਿਵਾਰ ਵੇਲਣੇ ਵਿਚ ਪੀੜ ਕੇ ਸ਼ਹੀਦ ਕਰ ਦਿਤਾ ਸੀ ਕਿਉਂਕਿ  ਉਸ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਠੰਢੇ ਬੁਰਜ ਵਿੱਚ ਦੁੱਧ ਦੀ ਸੇਵਾ ਕੀਤੀ ਸੀ। ਇਸ ਲਈ ਉਹ ਇਹ ਕਿਵੇਂ ਬਰਦਾਸ਼ਤ ਕਰ ਸਕਦਾ ਸੀ ਕਿ ਕੋਈ ਉਨ੍ਹਾਂ ਦਾ ਸਸਕਾਰ ਕਰੇ? ਜਦੋਂ ਉਸ ਨੂੰ ਦੀਵਾਨ ਟੋਡਰ ਮੱਲ ਦੇ ਇਸ ‘ਗੁਨਾਹ’ ਬਾਰੇ ਪਤਾ ਚੱਲਿਆ ਤਾਂ ਉਸ ਦਾ ਕਹਿਰ ਦੀਵਾਨ ’ਤੇ ਟੁੱਟ ਪਿਆ। ਆਪਣੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਨ ਨੂੰ ਆਪਣਾ ਘਰ-ਬਾਰ ਅਤੇ ਕਾਰੋਬਾਰ ਛੱਡ ਕੇ ਕਿਧਰੇ ਜਾਣਾ ਪਿਆ।

ਇਸ ਤਰਾਂ ਦੀਵਾਨ ਟੋਡਰ ਮੱਲ ਜੀ ਸਾਕਾ ਸਰਹੰਦ ਦੇ ਨਾਇਕ ਬਣੇ। ਸਿੱਖ ਕੌਮ ਸਿਰ ਸਦੀਵੀ ਕਰਜ਼ ਚਾੜ੍ਹਨ ਵਾਲੀ ਬਹਾਦਰ ਤੇ ਨੇਕ-ਦਿਲ ਇਸ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਕਰਨਾ ਬਣਦਾ ਹੈ। ਉਨ੍ਹਾਂ ਦੀ ਜਹਾਜ਼ ਹਵੇਲੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਤੋਂ ਬਾਅਦ ਸਿੱਖ ਮਿਸਲਾਂ ਦੇ ਸਰਹਿੰਦ ’ਤੇ ਹਮਲਿਆਂ ਦੌਰਾਨ ਪੂਰੀ ਇੱਜ਼ਤ ਬਖ਼ਸ਼ੀ ਗਈ। ਇੱਕ ਪਾਸੇ ਕੁੰਮਾ ਮਾਸ਼ਕੀ, ਬੀਬੀ ਲੱਛਮੀ, ਪਠਾਣ ਨਿਹੰਗ ਖਾਨ, ਭਾਈ ਨਬੀ ਖਾਨ-ਭਾਈ ਗਨੀ ਖ਼ਾਨ, ਬੇਗ਼ਮ ਜ਼ੈਨਬੁਨਿਮਾ, ਨਵਾਬ ਮਲੇਰਕੋਟਲਾ, ਬਾਬਾ ਮੋਤੀ ਰਾਮ ਮਹਿਰਾ ਤੇ ਪਰਿਵਾਰ ਅਤੇ ਦੀਵਾਨ ਟੋਡਰ ਮੱਲ ਜੀ ਨੇ ਇਨਸਾਨੀਅਤ ਦੇ ਨਵੇਂ ਕੀਰਤੀਮਾਨ ਸਥਾਪਤ ਕੀਤੇ ਤੇ ਦੂਜੇ ਪਾਸੇ ਗੰਗੂ ਬਾਹਮਣ, ਨਵਾਬ ਸੁੱਚਾ ਨੰਦ, ਵਜ਼ੀਰ ਖ਼ਾਨ ਨੇ ਨਿਰਦੈਅਤਾ ਅਤੇ ਬੇਈਮਾਨੀ ਦਾ ਸਿਖਰ ਕਰ ਛੱਡਿਆ।

ਇਨ੍ਹਾਂ ਸਭ ਨੇ ਸਿੱਖਾਂ ਸਿਰ ਕਰਜ਼ ਚਾੜ੍ਹਿਆ। ਕੁਝ ਨੇ ਅਹਿਸਾਨਾਂ ਦਾ ਤੇ ਕੁਝ ਨੇ ਜ਼ੁਲਮਾਂ ਦਾ। ਸਾਨੂੰ ਦੋਵੇਂ ਯਾਦ ਨੇ। ਇਸ ਸ਼ਹੀਦੀ ਹਫ਼ਤੇ ਤੁਹਾਡੇ ਨਾਲ ਅਨੰਦਪੁਰ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਦੇ ਸਸਕਾਰ ਤੱਕ ਦੀ ਗਾਥਾ ਦਾਸ ਨੇ ਸਾਂਝੀ ਕੀਤੀ ਤਾਂ ਕਿ ਸਾਨੂੰ ਉਨ੍ਹਾਂ ਮਹਾਨ ਕੁਰਬਾਨੀਆਂ ਦਾ ਅਹਿਸਾਸ ਰਹੇ, ਅਸੀਂ ਉਸ ਰਵਾਇਤ ‘ਤੇ ਤੁਰਨ ਦੀ ਕੋਸ਼ੀਸ਼ ਕਰੀਏ। ਇਹ ਦਿਨ ਮਨਾਉਣੇ ਤਾਂ ਹੀ ਕੋਈ ਅਰਥ ਰੱਖਣਗੇ, ਜੇ ਅਸੀਂ ਜ਼ੁਲਮ ਅਤੇ ਜ਼ਾਲਮ ਖ਼ਿਲਾਫ਼ ਤੇ ਮਜ਼ਲੂਮ ਨਾਲ ਖੜੇ ਹੋਵਾਂਗੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement