
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਵੀਰਵਾਰ, ੧੬ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੭੧੩)