
ਅੰਮ੍ਰਿਤਸਰ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਸਰਹੱਦ ਉਤੇ ਲਗਾਤਾਰ ਵੱਧ ਰਹੇ ਤਣਾਅ ਦੇ ਚਲਦਿਆਂ ਦਮਦਮੀ ਟਕਸਾਲ ਦੇ ਮੁਖੀ...
ਅੰਮ੍ਰਿਤਸਰ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਸਰਹੱਦ ਉਤੇ ਲਗਾਤਾਰ ਵੱਧ ਰਹੇ ਤਣਾਅ ਦੇ ਚਲਦਿਆਂ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੋਹਾਂ ਦੇਸ਼ਾਂ ਨੂੰ ਜੰਗ ਪ੍ਰਤੀ ਉਕਸਾਹਤ ਪੈਦਾ ਕਰਨ ਦੀ ਥਾਂ ਮਨੁੱਖਤਾ ਦੇ ਵਧੇਰੇ ਹਿਤ ਲਈ ਸੰਜਮ ਤੋਂ ਕੰਮ ਲੈਣ ਅਤੇ ਸ਼ਾਂਤੀ ਦੀ ਬਹਾਲੀ ਨੂੰ ਸਮਰਪਤ ਹੋਣ ਦੀ ਸਲਾਹ ਦਿਤੀ ਹੈ। ਉਨ੍ਹਾਂ ਕਿਹਾ ਕਿ '71 ਦੀ ਜੰਗ ਦੌਰਾਨ ਪੰਜਾਬ ਦੇ 18 ਹਜ਼ਾਰ ਤੋਂ ਵਧ ਨੌਜਵਾਨਾਂ ਨੂੰ ਜਾਨਾਂ ਤੋਂ ਹੱਥ ਧੋਣੇ ਪਏ। ਉਨ੍ਹਾਂ ਦੋਹਾਂ ਦੇਸ਼ਾਂ ਨੂੰ ਜੰਗ ਤੋਂ ਗੁਰੇਜ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜੰਗ ਦੀ ਸਥਿਤੀ 'ਚ ਮਨੁੱਖਤਾ ਦਾ ਘਾਣ ਹੁੰਦਾ ਹੈ ਅਤੇ ਲੋਕਾਈ ਨੂੰ ਖ਼ਤਰਨਾਕ ਨਤੀਜੇ ਭੁਗਤਣੇ ਪੈਦੇ ਹਨ, ਜਿਸ ਤੋਂ ਹੋਣ ਵਾਲੇ ਨੁਕਸਾਨ ਦੀ ਭਰਪਾਈ ਕਿਸੇ ਵੀ ਕੀਮਤ 'ਤੇ ਨਹੀਂ ਹੋ ਸਕਦੀ।