
ਸ਼੍ਰੋਮਣੀ ਕਮੇਟੀ ਅਤੇ ਸਥਾਨਕ ਕਮੇਟੀ ਦੇ ਮੈਂਬਰ ਆਹਮੋ ਸਾਹਮਣੇ
ਪਿਛਲੇ ਕਾਫੀ ਸਮੇਂ ਤੋਂ ਸ਼ਿਮਲਾਪੁਰੀ ਗਰਾਊਂਡ ਦੀ ਜਗ੍ਹਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਅੱਜ ਉਸ ਸਮੇਂ ਇਹ ਵਿਵਾਦ ਖ਼ੂਨੀ ਰੂਪ ਧਾਰਨ ਕਰ ਗਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਆਹਮੋ ਸਾਹਮਣੇ ਹੋ ਗਏ ਜਿਨ੍ਹਾਂ ਵਿਚਾਲੇ ਜੰਮ ਕੇ ਇੱਟਾਂ ਪੱਥਰ ਤੇ ਰੋੜੇ ਚੱਲੇ ਤੇ ਕਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਾਮਲੇ ਦੀ ਜਾਣਕਾਰੀ ਦੇ ਰਹੇ ਥਾਣਾ ਸ਼ਿਮਲਾਪੁਰੀ ਮੁਖੀ ਕੁਲਵੰਤ ਸਿੰਘ ਨੇ ਦਸਿਆ ਹੈ ਕਿ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 17 ਏਕੜ ਜ਼ਮੀਨ ਪਈ ਹੈ। ਜਿਸ ਤੇ ਆਸ ਪਾਸ ਰਹਿਣ ਵਾਲੇ ਲੋਕਾਂ ਨੇ ਮਕਾਨ ਬਣਾ ਲਏ ਸਨ ਜਿਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਇਲਾਕਾ ਨਿਵਾਸੀਆਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਵਾਦ ਹੋ ਗਿਆ।
Shiromani Committee
ਸੂਚਨਾ ਮਿਲਦੇ ਸਾਰ ਹੀ ਵੱਖ-ਵੱਖ ਥਾਣਿਆਂ ਦੀ ਭਾਰੀ ਪੁਲਸ ਮੌਕੇ 'ਤੇ ਪਹੁੰਚੀ ਜਿਨ੍ਹਾਂ ਨੇ ਦੋਹਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਗੰਭੀਰ ਰੂਪ 'ਚ ਜ਼ਖ਼ਮੀ ਹੋਈ ਮਨਜੀਤ ਕੌਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਐਸ.ਜੀ.ਪੀ.ਸੀ ਦੇ ਮੈਂਬਰਾਂ ਵਲੋਂ ਉਨ੍ਹਾਂ ਉਪਰ ਡਾਂਗਾਂ ਨਾਲ ਕਾਤਲਾਨਾ ਹਮਲਾ ਕੀਤਾ ਗਿਆ ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਈ। ਦੂਸਰੇ ਪਾਸੇ ਜਾਣਕਾਰੀ ਦਿੰਦਿਆਂ ਐਸ.ਜੀ.ਪੀ.ਸੀ ਦੇ ਮੈਂਬਰ ਹਰਪਾਲ ਸਿੰਘ ਨੇ ਦਸਿਆ ਕਿ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਰੀਬ 17 ਏਕੜ ਦੇ ਕਰੀਬ ਜ਼ਮੀਨ ਹੈ ਜਿਸ ਦੀ ਮਾਲਕੀਅਤ ਹਾਈ ਕੋਰਟ ਨੇ ਐਸ.ਜੀ.ਪੀ.ਸੀ ਦੇ ਪ੍ਰਬੰਧਕ ਨੂੰ ਸੌਂਪ ਦਿਤੀ। ਅੱਜ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਨ੍ਹਾਂ ਦਾ ਮੁੱਖ ਗੇਟ ਦੂਸਰੇ ਪਾਸੇ ਹੈ ਜਿਨ੍ਹਾਂ ਨੇ ਗ਼ਲਤ ਤਰੀਕੇ ਨਾਲ ਇਥੋਂ ਗੇਟ ਦਾ ਨਿਕਾਸੀ ਕਰ ਰਹੇ ਹਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਐਸ ਜੀ ਪੀ ਸੀ, ਦੇ ਪ੍ਰਧਾਨ ਕੋਲ ਇਸ ਦੀ ਸ਼ਿਕਾਇਤ ਕਰ ਚੁਕਾ ਹੈ ਇਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਛੱਤ ਤੇ ਰੱਖੇ ਹੋਏ ਪੱਥਰ ਨਾਲ ਉਨ੍ਹਾਂ ਤੇ ਹਮਲਾ ਕਰ ਦਿਤਾ।