ਸ਼੍ਰੋਮਣੀ ਕਮੇਟੀ ਅਤੇ ਸਥਾਨਕ ਕਮੇਟੀ ਦੇ ਮੈਂਬਰ ਆਹਮੋ-ਸਾਹਮਣੇ
Published : Mar 28, 2018, 12:27 pm IST
Updated : Mar 28, 2018, 12:27 pm IST
SHARE ARTICLE
ludhiana
ludhiana

ਥਾਣਾ ਸ਼ਿਮਲਾਪੁਰੀ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 17 ਏਕੜ ਜ਼ਮੀਨ ਪਈ ਹੈ।

ਲੁਧਿਆਣਾ 27 ਮਾਰਚ (ਅੰਮ੍ਰਿਤਪਾਲ ਸਿੰਘ ਸੋਨੂੰ ਮਨੋਜ ਸ਼ਰਮਾ) ਪਿਛਲੇ ਕਾਫੀ ਸਮੇਂ ਤੋਂ ਸ਼ਿਮਲਾਪੁਰੀ ਗਰਾਊਂਡ ਦੀ ਜਗ੍ਹਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਅੱਜ ਉਸ ਸਮੇਂ ਇਹ ਵਿਵਾਦ ਖੂਨੀ ਰੂਪ ਧਾਰਨ ਕਰ ਗਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਆਹਮੋ ਸਾਹਮਣੇ ਹੋ ਗਏ ।ਜਿਨ੍ਹਾਂ ਵਿਚਾਲੇ ਜੰਮ ਕੇ ਇੱਟਾਂ ਪੱਥਰ ਤੇ ਰੋੜੇ ਚੱਲੇ ਤੇ ਕਈ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਾਮਲੇ ਦੀ ਜਾਣਕਾਰੀ ਦੇ ਰਹੇ ਥਾਣਾ ਸ਼ਿਮਲਾਪੁਰੀ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 17 ਏਕੜ ਜ਼ਮੀਨ ਪਈ ਹੈ। ਜਿਸ ਤੇ ਆਸ ਪਾਸ ਰਹਿਣ ਵਾਲੇ ਲੋਕਾਂ ਨੇ ਮਕਾਨ ਬਣਾ ਲਏ ਸਨ।ਜਿਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਇਲਾਕਾ ਨਿਵਾਸੀਆਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਵਾਦ ਹੋ ਗਿਆ।

ludhianaludhiana

ਸੂਚਨਾ ਮਿਲਦੇ ਸਾਰ ਹੀ ਵੱਖ ਵੱਖ ਥਾਣਿਆਂ ਦੀ ਭਾਰੀ ਪੁਲਸ ਮੌਕੇ ਤੇ ਪਹੁੰਚੀ। ਜਿਨ੍ਹਾਂ ਨੇ ਦੋਨਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਗੰਭੀਰ ਰੂਪ 'ਚ ਜ਼ਖਮੀ ਹੋਈ ਮਨਜੀਤ ਕੌਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਐਸ.ਜੀ.ਪੀ.ਸੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਉਪਰ ਡਾਂਗਾਂ ਨਾਲ ਕਾਤਲਾਨਾ ਹਮਲਾ ਕੀਤਾ ਗਿਆ।ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ ਦੂਸਰੇ ਪਾਸੇ ਜਾਣਕਾਰੀ ਦਿੰਦਿਆਂ ਐੱਸ.ਜੀ.ਪੀ.ਸੀ ਦੇ ਮੈਂਬਰ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਰੀਬ 17 ਏਕੜ ਦੇ ਕਰੀਬ ਜ਼ਮੀਨ ਹੈ।ਜਿਸ ਦੀ ਮਾਲਕਿਅਤ ਹਾਈ ਕੋਰਟ ਨੇ ਐੱਸ.ਜੀ.ਪੀ.ਸੀ ਦੇ ਪ੍ਰਬੰਧਕ ਨੂੰ ਸੌਂਪ ਦਿੱਤੀ।

ludhianaludhiana

ਅੱਜ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਹਨਾਂ ਦਾ ਮੁੱਖ ਗੇਟ ਦੂਸਰੇ ਪਾਸੇ ਹੈ ਜਿਨ੍ਹਾਂ ਨੇ ਗਲਤ ਤਰੀਕੇ ਨਾਲ ਇੱਥੋਂ ਗੇਟ ਦਾ ਨਿਕਾਸੀ ਕਰ ਰਹੇ ਹਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਐੱਸ ਜੀ ਪੀ ਸੀ ਦੇ ਪ੍ਰਧਾਨ ਕੋਲ ਇਸ ਦੀ ਸ਼ਿਕਾਇਤ ਕਰ ਚੁੱਕਾ ਹੈ ਇਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਛੱਤ ਤੇ ਰੱਖੇ ਹੋਏ ਪੱਥਰ ਨਾਲ ਉਨ੍ਹਾਂ ਤੇ ਹਮਲਾ ਕਰ ਦਿੱਤਾ ਉਹ ਸਿਰਫ ਆਪਣੀ ਜ਼ਮੀਨ ਚਾਹੁੰਦੇ ਨੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਗੁਰਦੁਆਰਾ ਮਾਤਾ ਗੁਜਰੀ ਸਾਹਿਬ ਦੇ ਰਸਤੇ ਲਈ ਐੱਸ.ਜੀ.ਪੀ.ਸੀ ਅੱਗੇ ਬੇਨਤੀ ਕੀਤੀ ਗਈ ਸੀ ਪਰ ਉਨ੍ਹਾਂ ਦੇ ਮੈਂਬਰਾਂ ਵਲੋਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ ਅੱਜ ਦੇ ਹੋਏ ਇਸ ਹਮਲੇ ਨਾਲ ਸਾਰੀ ਸੰਗਤ ਉੱਪਰ ਬਹੁਤ ਮਾੜਾ ਅਸਰ ਪਿਆ ਹੈ ਜਦ ਕਿ ਐੱਸ.ਜੀ.ਪੀ.ਸੀ ਨੂੰ ਗੁਰੂ ਘਰ ਦੇਣਾ ਚਾਹੀਦਾ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM
Advertisement