
ਇੱਥੋਂ ਦੂਰਬੀਨ ਜ਼ਰੀਏ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਸਥਿਤ ਗੁਰਦਵਾਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਆਮਦ...
ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਵਿੱਚ ਇੰਨੀ ਦਿਨੀਂ ਸ਼ਰਧਾਲੂਆਂ ਦੀ ਆਮਦ ਵਧ ਗਈ ਹੈ। ਵੱਡੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਪਹੁੰਚ ਕੇ ਕਰਤਾਰਪੁਰ ਸਾਹਿਬ ਸਥਿਤ ਗੁਰਦਵਾਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਪਰ ਕਾਰੀਡੋਰ ਦੇ ਮੁਕੰਮਲ ਹੋਣ ਤੋਂ ਪਹਿਲਾਂ ਹੀ ਡੇਰਾ ਬਾਬਾ ਨਾਨਕ ਟੂਰਿਸਟ ਹੱਬ ਬਣ ਚੁੱਕਿਆ ਹੈ।
Sikh Sangat
ਇੱਥੋਂ ਦੂਰਬੀਨ ਜ਼ਰੀਏ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਸਥਿਤ ਗੁਰਦਵਾਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਆਮਦ ਪਹਿਲਾਂ ਦੇ ਮੁਕਾਬਲੇ ਵੱਧ ਗਈ ਹੈ। ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਦੀ ਦੂਰੀ ਮਹਿਜ਼ 3 ਤੋਂ 4 ਕਿੱਲੋਮੀਟਰ ਹੈ ਅਤੇ ਸ਼ਰਧਾਲੂ ਇੱਥੇ ਪਹੁੰਚ ਕੇ ਲੰਮੀਆਂ ਕਤਾਰਾਂ ਵਿੱਚ ਲੱਗ ਕੇ ਆਪਣੀ ਵਾਰੀ ਆਉਣ ਦਾ ਇੰਤਜ਼ਾਰ ਕਰਦੇ ਹਨ
Sikh Sangat
ਤਾਂ ਜੋ ਉਹ ਵੀ ਉਸ ਮੁਕੱਦਸ ਸਥਾਨ ਦੇ ਦਰਸ਼ਨ ਕਰ ਸਕਣ ਜਿੱਥੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਕਰੀਬ 18 ਆਖੀਰ ਸਾਲ ਗੁਜ਼ਾਰੇ। 12 ਨਵੰਬਰ ਨੂੰ ਗੁਰ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ।
Sikh Sangat
ਉਸ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਭਾਰਤ ਅਤੇ ਪਾਕਿਸਤਾਨ ਵਾਲੇ ਪਾਸੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਇੰਤਜ਼ਾਰ ਹੋ ਰਿਹਾ ਹੈ ਕਿ ਲਾਂਘਾ ਖੁੱਲ੍ਹੇ ਅਤੇ ਖੁੱਲ੍ਹੇ ਦਰਸ਼ਨ ਦੀਦਾਰ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਧਰੀ ਦੇ ਸੰਗਤ ਕਰ ਸਕੇ।