ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ 101 ਸ਼ਖ਼ਸੀਅਤਾਂ ਨੂੰ ਕਰੇਗੀ ਸਨਮਾਨਤ: ਲੌਂਗੋਵਾਲ
Published : Mar 29, 2019, 2:37 am IST
Updated : Mar 29, 2019, 2:37 am IST
SHARE ARTICLE
Meeting Pic
Meeting Pic

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ

ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਾਰੀਆਂ ਧਿਰਾਂ ਨਾਲ ਸਾਂਝੇ ਤੌਰ 'ਤੇ ਇਕ ਹੀ ਧਾਰਮਕ ਸਟੇਜ ਲਗਾਈ ਜਾਵੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ, ਅਕਾਲ ਤਖ਼ਤ ਦੇ ਜਥੇਦਾਰ ਵਲੋਂ ਦਿਤੇ ਗਏ ਆਦੇਸ਼ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ, ਭਾਰਤ ਸਰਕਾਰ ਅਤੇ ਸਾਰੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰੇਗੀ।

ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮਾਂ ਸਬੰਧੀ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗਾਂ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭਾਈ ਲੌਂਗੋਵਾਲ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ।

ਭਾਈ ਲੌਂਗੋਵਾਲ ਨੇ ਦਸਿਆ ਕਿ ਜਿਥੇ 8 ਨਵੰਬਰ ਤੋਂ 13 ਨਵੰਬਰ ਤਕ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਹੋਣਗੇ, ਉਥੇ ਹੀ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਕਈ ਹੋਰ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਅੰਤਰ ਧਰਮ ਸੰਵਾਦ ਸੰਮੇਲਨ, ਸਿੱਖ ਇਸਤਰੀ ਸੰਮੇਲਨ, ਵਿਸ਼ਵ ਸਿੱਖ ਸੰਮੇਲਨ, ਸ਼ਬਦ ਵਿਚਾਰ ਤੇ ਰਾਗ ਦਰਬਾਰ, ਇਨਾਮੀ ਕਵੀ ਦਰਬਾਰ, ਸਕੁਲਾਂ ਕਾਲਜਾਂ ਅੰਦਰ ਢਾਡੀ ਤੇ ਕਵੀਸ਼ਰੀ ਮੁਕਾਬਲੇ ਵਿਸ਼ੇਸ਼ ਹੋਣਗੇ। ਇਸ ਤੋਂ ਇਲਾਵਾ 101 ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ। ਇਨ੍ਹਾਂ ਸ਼ਖ਼ਸੀਅਤਾਂ ਦੀ ਚੋਣ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੂਲ ਸਿਧਾਂਤ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਨੂੰ ਸਨਮੁੱਖ ਰੱਖਿਆ ਜਾਵੇਗਾ। 

ਫੋਟੋ ਕੈਪਸ਼ਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਰੂਪ ਰੇਖਾ ਲਈ ਬਣਾਈਆਂ ਕਮੇਟੀਆਂ ਦੀ ਇਕੱਤਰਤਾ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ, ਬੀਬੀ ਜਗੀਰ ਕੌਰ, ਡਾ. ਓਪਿੰਦਰਜੀਤ ਕੌਰ ਅਤੇ ਹੋਰ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement