ਖ਼ਬਰਾਂ |

ਤਾਜ਼ਾ |

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਿਜ਼ ਅੱਧੇ ਘੰਟੇ 'ਚ ਹੀ ਪਾਸ ਕਰ ਦਿੱਤਾ ਜਾਂਦਾ ਹੈ ਬਜਟ : ਮਿੱਠੂ ਸਿੰਘ ਕਾਹਨੇਕੇ

By : JAGDISH

Published : Mar 28, 2026, 10:50 am IST
Updated : Mar 28, 2026, 10:50 am IST
SHARE ARTICLE
The budget is passed by the Shiromani Gurdwara Parbandhak Committee in just half an hour: Mithu Singh Kahneke
The budget is passed by the Shiromani Gurdwara Parbandhak Committee in just half an hour: Mithu Singh Kahneke

ਕਿਹਾ : ਕੇਂਦਰ ਸਰਕਾਰ ਵੱਲੋਂ ਚੋਣਾਂ ਨਾ ਕਰਵਾਏ ਜਾਣ ਕਾਰਨ SGPC ਦਾ ਡਿੱਗ ਰਿਹਾ ਮਿਆਰ 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ਨੂੰ ਲੈ ਕੇ ਐਸ.ਜੀ.ਪੀ.ਸੀ. ਮੈਂਬਰ ਮਿੱਠੂ ਸਿੰਘ ਕਾਹਨਕੇ ਨੇ ਕਿਹਾ ਐਸ.ਜੀ.ਪੀ.ਸੀ. ਵੱਲੋਂ ਜਿਹੜਾ ਬਜਟ ਪੇਸ਼ ਕੀਤਾ ਜਾਂਦਾ ਹੈ ਉਸ ਨੂੰ ਮਹਿਜ਼ ਅੱਧੇ ਘੰਟੇ ਵਿੱਚ ਹੀ ਪਾਸ ਕਰ ਦਿੱਤਾ ਜਾਂਦਾ ਹੈ, ਜਿਸ ਦੇ ਚਲਦਿਆਂ ਬਜਟ ’ਤੇ ਕੋਈ ਇਤਰਾਜ਼ ਵੀ ਨਹੀਂ ਜਤਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਬਜਟ ਇਜਲਾਸ ਲੰਬੇ ਸਮੇਂ ਲਈ ਹੋਣਾ ਚਾਹੀਦਾ ਹੈ ਤਾਂ ਜੋ ਉਸ ਤੇ ਆਪਣਾ ਇਤਰਾਜ਼ ਜਤਾਇਆ ਜਾ ਸਕੇ।

ਮਿੱਠੂ ਸਿੰਘ ਕਾਹਨਕੇ ਨੇ ਵੱਡੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਐਸ.ਜੀ.ਪੀ.ਸੀ. ਵੱਲੋਂ ਮੀਰੀ ਪੀਰੀ ਅਕੈਡਮੀ ਦੇ ਲਈ 8 ਕਰੋੜ ਰੁਪਏ ਮੀਰੀ ਪੀਰੀ ਸੰਸਥਾਨ ਲਈ ਰੱਖੇ ਗਏ ਹਨ ਜਦਕਿ ਐਸ.ਜੀ.ਪੀ.ਸੀ. ਦੇ ਅਧਿਕਾਰ ਖੇਤਰ ਵਿੱਚ ਇਹ ਸੰਸਥਾ ਨਹੀਂ ਆਉਂਦੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਵੱਲੋਂ ਐਸ.ਜੀ.ਪੀ.ਸੀ. ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਜਿਸ ਕਾਰਨ ਐਸ.ਜੀ.ਪੀ.ਸੀ. ਦਾ ਮਿਆਰ ਲਗਾਤਾਰ ਡਿੱਗਦਾ ਜਾ ਰਿਹਾ। ਮਿੱਠੂ ਸਿੰਘ ਕਾਹਨਕੇ ਨੇ ਇਹ ਵੀ ਕਿਹਾ ਕਿ ਐਸ.ਜੀ.ਪੀ.ਸੀ. ਵੱਲੋਂ ਇਸ ਵਾਰ ਪਿਛਲੇ ਵਾਰ ਦੇ ਬਜਟ 1386 ਕਰੋੜ ਦੇ ਮੁਕਾਬਲੇ ਇਸ ਵਾਰ 1475 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਰਿਹਾ ਹੈ ਇਹ ਵਾਧੂ ਖਰਚੇ ਆਖਰ ਕਿਉਂ ਵਧਾਏ ਜਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement