ਦੁਨੀਆ ਭਰ ਵਿਚ ਸ਼ਰਧਾ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਦਾ  ਗੁਰਤਾਗੱਦੀ ਦਿਵਸ
Published : May 28, 2019, 9:58 am IST
Updated : May 28, 2019, 9:58 am IST
SHARE ARTICLE
Darbar Sahib
Darbar Sahib

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ  ਗੁਰਤਾਗੱਦੀ ਦਿਵਸ ਪੂਰੀ ਦੁਨੀਆ ਵਿਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ  ਗੁਰਤਾਗੱਦੀ ਦਿਵਸ ਪੂਰੀ ਦੁਨੀਆ ਵਿਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ।

Akal TakhtAkal Takht Sahib

ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਸਮੇਂ ਭਾਈ ਅਮਨਦੀਪ ਸਿੰਘ ਦੇ ਰਾਗੀ ਜਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਗੁਰਬਾਣੀ ਦਾ ਪਾਵਨ ਹੁਕਮਨਾਮਾ ਭਾਈ ਦਿਲਬਾਗ ਸਿੰਘ ਨੇ ਲਿਆ। ਗੁਰਤਾ ਗੱਦੀ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ।

Darbar SahibDarbar Sahib

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ ਤੇ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਬਖ਼ਸ਼ੀਸ ਸਿੰਘ ਆਦਿ ਹਾਜ਼ਰ ਸਨ। ਛੇਵੇਂ ਪਾਤਸ਼ਾਹ ਜੀ ਦੀ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ ਅਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਕੀਤੀ ਗਈ। ਸ਼ਾਮ ਦੇ ਸਮੇਂ ਹਰਿਮੰਦਰ ਸਾਹਿਬ ਦਾ ਨਜ਼ਾਰਾ ਬਹੁਤ ਹੀ ਅਲੌਕਿਕ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement