
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ਲਾਹੌਰ ਵਿਚ ਸ਼ੁਰੂ ਹੋ ਗਏ। ਬੀਤੇ ਕਲ ਭਾਰਤ ਅਤੇ ਦੂਜੇ ਦੇਸ਼ਾਂ ਤੋਂ ਇਸ ਦਿਹਾੜੇ ਨੂੰ ਮਨਾਉਣ ਲਈ ਪਾਕਿਸਤਾਨ....
ਲਾਹੌਰ/ਤਰਨਤਾਰਨ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ਲਾਹੌਰ ਵਿਚ ਸ਼ੁਰੂ ਹੋ ਗਏ। ਬੀਤੇ ਕਲ ਭਾਰਤ ਅਤੇ ਦੂਜੇ ਦੇਸ਼ਾਂ ਤੋਂ ਇਸ ਦਿਹਾੜੇ ਨੂੰ ਮਨਾਉਣ ਲਈ ਪਾਕਿਸਤਾਨ ਗਏ ਯਾਤਰੀ ਲਾਹੌਰ ਪੁੱਜ ਗਏ। ਅੱਜ ਲਾਹੌਰ ਦੀ ਦਿਆਲ ਸਿੰਘ ਮਜੀਠੀਆ ਲਾਇਬਰੇਰੀ ਵਿਚ ਮਹਾਰਾਜਾ ਰਣਜੀਤ ਸਿੰਘ ਤੇ ਉਨ੍ਹਾਂ ਦੇ ਸਮੇਂ ਦਾ ਪੰਜਾਬ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਭਾਰਤ ਤੋਂ ਗਏ ਯਾਤਰੀ ਜਥੇ ਦੇ ਆਗੂ ਪ੍ਰਸਿੱਧ ਇਤਿਹਾਸਕਾਰ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੋੜਾਸਿੰਗਾ ਨੇ ਕੀਤੀ।
ਲਾਹੌਰ ਤੋਂ ਵੱਖ-ਵੱਖ ਵਿਸ਼ਿਆਂ ਦੇ ਇਤਿਹਾਸਕਾਰਾਂ ਨੇ ਵੀ ਇਸ ਸੈਮੀਨਾਰ ਵਿਚ ਸ਼ਿਰਕਤ ਕੀਤੀ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਪੂਰੀ ਰਿਆਇਆ ਨੂੰ ਇਕ ਨਜ਼ਰ ਨਾਲ ਵੇਖਿਆ ਤੇ ਪੂਰੀ ਰਿਆਇਆ ਨੂੰ ਪਿਆਰ ਕੀਤਾ ਜੋ ਅੱਜ ਦੇ ਰਾਜਨੀਤਿਕ ਆਗੂਆਂ ਲਈ ਸਬਕ ਹੈ। ਉਨ੍ਹਾਂ ਕਿਹਾ ਕਿ ਅੱਜ ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਨੂੰ ਸੰਭਾਲਣ ਦੀ ਲੋੜ ਹੈ।