ਮਨਪ੍ਰੀਤ ਬਾਦਲ ਵਲੋਂ ਕਰਨਾਟਕਾ ਵਸਦੇ ਪੰਜਾਬੀਆਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਲਈ ਸੱਦਾ
Published : Aug 28, 2019, 9:43 pm IST
Updated : Aug 28, 2019, 9:43 pm IST
SHARE ARTICLE
- High level delegation from Punjab chalks out interface programme with Punjabi diaspora in Bengaluru
- High level delegation from Punjab chalks out interface programme with Punjabi diaspora in Bengaluru

ਪੰਜਾਬ ਦੇ ਉਚ ਪੱਧਰੀ ਵਫਦ ਨੇ ਬੰਗਲੁਰੂ ਵਿਖੇ ਪੰਜਾਬੀ ਭਾਈਚਾਰੇ ਨਾਲ ਸੰਵਾਦ ਦਾ ਪ੍ਰੋਗਰਾਮ ਉਲੀਕਿਆ

ਬੰਗਲੁਰੂ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਰਨਾਟਕਾ ਵਸਦੇ ਸਮੂਹ ਭਾਈਚਾਰੇ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ਤਾਬਦੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਗਏ ਹਨ ਜਿਨ੍ਹਾਂ ਵਿੱਚ ਸ਼ਾਮਲ ਹੋ ਕੇ ਉਹ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ।

High level delegation from Punjab chalks out interfaceprogramme with Punjabi diasporaHigh level delegation from Punjab chalks out interfaceprogramme with Punjabi diaspora

ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਲਈ ਦੇਸ਼ ਤੇ ਵਿਦੇਸ਼ਾਂ ਵਿੱਚ ਰਹਿੰਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦਾ ਪੱਧਰ ਦੇਣ ਦੇ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਬੰਗਲੁਰੂ ਵਿਖੇ ਪੰਜਾਬੀ ਭਾਈਚਾਰੇ ਨੂੰ ਉਹ ਸੱਦਾ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਦਾ ਦੇਣ ਆਉਣਾ ਸੀ ਪਰ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਉਹ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਮੌਕਾ ਹੈ ਜਦੋਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ ਅਤੇ ਸੂਬਾ ਸਰਕਾਰ ਸ਼ਤਾਬਦੀ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ  ਮਜ਼ਬੂਤ ਕਰਨ ਸਮੇਤ 3300 ਕਰੋੜ ਰੁਪਏ ਦੇ ਕਰੀਬ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹ ਰਹੀ ਹੈ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਪ੍ਰਤੀ ਪਿੰਡ ਖਰਚ ਕਰ ਰਹੀ ਹੈ। ਪੰਜਾਬ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਜਾ ਰਹੀ ਹੈ।

High level delegation from Punjab chalks out interfaceprogramme with Punjabi diasporaHigh level delegation from Punjab chalks out interfaceprogramme with Punjabi diaspora

ਇਸ ਤੋਂ ਪਹਿਲਾਂ ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸਮੁੱਚੇ ਪੰਜਾਬੀ ਭਾਈਚਾਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਤਾਬਦੀ ਜਸ਼ਨਾਂ ਮੌਕੇ ਸਾਨੂੰ ਸਭ ਤੋਂ ਵੱਡਾ ਤੋਹਫਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣਾ ਹੈ ਜਿਸ ਨਾਲ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਵਰ੍ਹਿਆਂ ਤੋਂ ਕੀਤੀ ਜਾਂਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਪ੍ਰੋਗਰਾਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿਖੇ 510 ਕਰੋੜ ਰੁਪਏ ਦੀ ਲਾਗਤ ਨਾਲ ਇੰਟਰ ਫੇਥ ਸਟੱਡੀਜ਼ ਇੰਸਟੀਚਿੳੂਟ ਸਥਾਪਤ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਪਿੰਡ ‘ਪਿੰਡ ਬਾਬੇ ਨਾਨਕ ਦਾ’ ਬਣਾਇਆ ਜਾ ਰਿਹਾ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਅੱਜ ਬੰਗਲੁਰੂ ਦੀ ਧਰਤੀ ’ਤੇ ਆਏ ਹਨ ਜਿੱਥੋਂ ਉਨ੍ਹਾਂ ਆਪਣੀ ਬੀ.ਟੈਕ ਦੀ ਸਿੱਖਿਆ ਹਾਸਲ ਕੀਤੀ ਸੀ ਜਿਸ ਕਾਰਨ ਉਹ ਭਾਵੁਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਭਾਈਚਾਰਾ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਮੇਜ਼ਬਾਨੀ ਦਾ ਮੌਕਾ ਦੇਵੇ।

High level delegation from Punjab chalks out interfaceprogramme with Punjabi diasporaHigh level delegation from Punjab chalks out interfaceprogramme with Punjabi diaspora

ਇਥੋਂ ਦੇ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰ ਰਹੇ ਕਰਨਾਟਕਾ ਦੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਚਿਰੰਜੀਵ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਰਲ-ਮਿਲ ਕੇ ਮਨਾਉਣੇ ਹੀ ਸ਼ੋਭਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਗੁਰੂ ਸਨ ਜਿਨ੍ਹਾਂ ਨੂੰ ਅਸੀਂ ਜਗਤ ਗੁਰੂ ਵਜੋ ਸਤਿਕਾਰਦੇ ਹਨ। ਇਨਵੈਸਟ ਪੰਜਾਬ ਅਤੇ ਕਾਮਰਸ ਤੇ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮਾਗਮ ਦਾ ਮਨੋਰਥ ਜਿੱਥੇ ਕਰਨਾਟਕਾ ਦੇ ਪੰਜਾਬੀ ਭਾਈਚਾਰੇ ਨੂੰ ਸੱਦਾ ਦੇਣਾ ਸੀ ਉਥੇ ਇਥੋਂ ਦੀ ਸੰਗਤ ਦੇ ਸੁਝਾਅ ਵੀ ਲੈਣੇ ਹਨ ਤਾਂ ਜੋ ਸ਼ਤਾਬਦੀ ਸਮਾਗਮਾਂ ਵਿੱਚ ਪ੍ਰਬੰਧਾਂ ਦੀ ਕੋਈ ਘਾਟ ਨਾ ਰਹੇ।

High level delegation from Punjab chalks out interfaceprogramme with Punjabi diasporaHigh level delegation from Punjab chalks out interfaceprogramme with Punjabi diaspora

ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਨੇ ਪੰਜਾਬ ਸਕਾਰ ਵੱਲੋਂ 550ਵੇਂ ਪ੍ਰਕਾਸ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੀ ਰੂਪ ਰੇਖਾ, ਸੰਗਤ ਦੇ ਆਉਣ ਅਤੇ ਠਹਿਰਨ ਲਈ ਟੈਂਟ ਸਿਟੀ ਦੇ ਪ੍ਰਬੰਧ, ਪਾਣੀ, ਲੰਗਰ ਆਦਿ ਦੀਆਂ ਸਹੂਲਤਾਂ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਵੀ ਦਿੱਤੀ। ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ, ਇਨਵੈਸਟ ਪੰਜਾਬ ਦੇ ਸੀ.ਈ.ਓ ਰਜਤ ਅਗਰਵਾਲ, ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਪੁਨੀਤ ਗੋਇਲ, ਰਾਜੇਸ਼ ਧੀਮਾਨ ਤੇ ਐਸ.ਪੀ.ਐਸ ਢੀਂਡਸਾ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ’ਚ ਪੰਜਾਬੀ ਭਾਈਚਾਰਾ ਵੀ ਹਾਜ਼ਰ ਸੀ।

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement