
ਗੁਰੂਦੁਆਰਾ ਸ੍ਰੀ ਗੁਰੂ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇਗਾ ਵਿਸ਼ਾਲ ਨਗਰ ਕੀਰਤਨ
ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ ਸੰਗਤਾਂ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਪੂਰੇ ਵਿਸ਼ਵ ਦੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।
Nagar Kirtan organized on the occasion of first Prakash Purab of Sri Guru Granth Sahib
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਦੇ ਵਿਚ ਸਿੱਖ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
Nagar Kirtan organized on the occasion of first Prakash Purab of Sri Guru Granth Sahib
ਇੱਥੇ ਇਹ ਦੱਸਣਾ ਬਣਦਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਭਾਈ ਗੁਰਦਾਸ ਜੀ ਅਤੇ ਹੋਰ ਸਹਾਇਕ ਲਿਖਾਰੀਆਂ ਪਾਸੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਸੀ।
Nagar Kirtan organized on the occasion of first Prakash Purab of Sri Guru Granth Sahib
ਇਸ ਉਪਰੰਤ ਨਗਰ ਕੀਰਤਨ ਦੇ ਰੂਪ ਵਿੱਚ ਇਸ ਪਾਵਨ ਬੀੜ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਸੀ। ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇੱਕ ਵਾਰ ਫਿਰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਰਵਾਨਾ ਹੋ ਰਿਹਾ ਹੈ।