ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ: ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਹੋ ਰਹੇ ਨਤਮਸਤਕ
Published : Aug 28, 2022, 11:26 am IST
Updated : Oct 11, 2022, 6:11 pm IST
SHARE ARTICLE
Sri Harmandir Sahib
Sri Harmandir Sahib

ਫੁੱਲਾਂ ਨਾਲ ਸਜਾਇਆ ਗਿਆ ਦਰਬਾਰ ਸਾਹਿਬ

 

 

ਅੰਮ੍ਰਿਤਸਰ : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਅੱਜ ਦੇ ਦਿਨ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ।

 

Sri Harmandir Sahib
Sri Harmandir Sahib

ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ  ਗਿਆ। ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਅੱਜ ਪੂਰੇ ਹਰਿਮੰਦਰ ਸਾਹਿਬ ਨੂੰ ਸੁਗੰਧਿਤ ਫੁੱਲਾਂ ਨਾਲ ਸਜਾਇਆ ਗਿਆ ਹੈ। ਸਜਾਵਟ ਲਈ 115 ਕਿਸਮਾਂ ਦੇ 110 ਟਨ ਫੁੱਲ ਲਗਾਏ ਗਏ ਹਨ।

 

 

Sri Harmandir Sahib
Sri Harmandir Sahib

 

ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ, ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ।  ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ। 

 

Sri Harmandir Sahib
Sri Harmandir Sahib

ਅਰਜੁਨ ਦੇਵ ਜੀ ਨੇ 1570 ਈਸਵੀ ਵਿੱਚ ਗੁਰੂ ਰਾਮਦਾਸ ਦੁਆਰਾ ਬਣਾਏ ਅੰਮ੍ਰਿਤਸਰ ਸਰੋਵਰ ਦੇ ਮੱਧ ਵਿੱਚ ਹਰਿਮੰਦਰ ਸਾਹਿਬ ਗੁਰਦੁਆਰੇ ਦੀ ਨੀਂਹ ਰੱਖੀ ਸੀ, ਜੋ ਇਸ ਸਮੇਂ ਦਰਬਾਰ ਸਾਹਿਬ ਵਜੋਂ ਜਾਣਿਆ ਜਾਂਦਾ ਹੈ। ਇਸ ਗੁਰਦੁਆਰੇ ਦੀ ਨੀਂਹ ਲਾਹੌਰ ਦੇ ਇੱਕ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਨੇ ਰੱਖੀ ਸੀ। ਮੰਨਿਆ ਜਾਂਦਾ ਹੈ ਕਿ ਲਗਭਗ 400 ਸਾਲ ਪੁਰਾਣੇ ਇਸ ਗੁਰਦੁਆਰੇ ਦਾ ਨਕਸ਼ਾ ਗੁਰੂ ਅਰਜਨ ਦੇਵ ਜੀ ਨੇ ਖੁਦ ਤਿਆਰ ਕੀਤਾ ਸੀ।

 

 

Sri Harmandir Sahib
Sri Harmandir Sahib

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement