Sri Guru Granth Sahib Ji: ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।।
Published : Aug 28, 2024, 4:44 pm IST
Updated : Aug 28, 2024, 4:44 pm IST
SHARE ARTICLE
 Sampurnta Diwas of Sri Guru Granth Sahib Ji
Sampurnta Diwas of Sri Guru Granth Sahib Ji

Sri Guru Granth Sahib Ji: ਹਾਜ਼ਰਾ ਹਜ਼ੂਰ, ਸਰਬ ਕਲਾ ਭਰਪੂਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

 Sampurnta Diwas of Sri Guru Granth Sahib Ji: ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮਹਾਨ ਗੁਰਸਿੱਖ ਤੇ ਲਿਪੀਕਾਰ ਭਾਈ ਮਨੀ ਸਿੰਘ ਜੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾ ਕੇ, ਦਸ਼ਮੇਸ਼ ਪਿਤਾ ਸ੍ਰੀ ਗੋਬਿੰਦ ਸਿੰਘ ਜੀ ਨੇ ਮਾਲਵੇ ਦੀ ਧਰਤੀ ਨੂੰ ਸੁਭਾਗ ਬਖ਼ਸ਼ਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕੋ-ਇੱਕ ਧਾਰਮਿਕ ਗ੍ਰੰਥ ਹਨ, ਜੋ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ, ਜਿਹਨਾਂ ਨੂੰ 'ਗੁਰੂ' ਦਾ ਦਰਜਾ ਪ੍ਰਾਪਤ ਹੈ। 

ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਕੁੱਲ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੀ ਸੇਧ ਪ੍ਰਾਪਤ ਹੁੰਦੀ ਹੈ, ਅਤੇ ਇਸੇ ਕਰਕੇ ਇਹਨਾਂ ਨੂੰ ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੂ ਵਜੋਂ ਸਤਿਕਾਰਿਆ ਜਾਂਦਾ ਹੈ। ਮਹਾਨ ਗੁਰੂ ਸਾਹਿਬਾਨਾਂ ਦੇ ਨਾਲ-ਨਾਲ ਸਤਿਕਾਰਯੋਗ ਭਗਤਾਂ ਤੇ ਭੱਟਾਂ ਦੀ ਬਾਣੀ ਜਿੱਥੇ ਮਨੁੱਖ ਨੂੰ ਨਾਮ ਸਿਮਰਨ, ਪਰਉਪਕਾਰ ਅਤੇ ਪ੍ਰਭੂ ਪ੍ਰੇਮ ਲਈ ਪ੍ਰੇਰਦੀ ਹੈ, ਉੱਥੇ ਹੀ ਸਮਾਜਿਕ ਕੁਰੀਤੀਆਂ, ਪਖੰਡ ਤੇ ਅਡੰਬਰਾਂ ਨੂੰ ਤਿਆਗ ਕੇ ਪ੍ਰਪੱਕ ਸਮਾਜਿਕ ਮਨੁੱਖ ਬਣਨ ਦੀ ਪ੍ਰੇਰਨਾ ਵੀ ਦਿੰਦੀ ਹੈ। 

ਸ੍ਰੀ ਆਦਿ ਗ੍ਰੰਥ ਦੀ ਸੰਪਾਦਨਾ ਪੰਜਵੇਂ ਸਤਿਗੁਰੂ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਕਰ-ਕਮਲਾਂ ਨਾਲ ਹੋਈ, ਜਿਹਨਾਂ ਨੇ ਗੁਰੂ ਸਾਹਿਬਾਨ ਅਤੇ ਸਤਿਕਾਰਯੋਗ ਭਗਤ ਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਸ੍ਰੀ ਆਦਿ ਗ੍ਰੰਥ ਦੀ ਰਚਨਾ ਕੀਤੀ। ਇਸੇ ਸ੍ਰੀ ਆਦਿ ਗ੍ਰੰਥ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਰਜ ਕਰਕੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ। ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ, ਅਤੇ ਗੁਰੂ ਥਾਪ ਕੇ ਸਿੱਖ ਕੌਮ ਨੂੰ ਸਦੀਵੀ ਤੇ ਸ਼ਬਦ ਗੁਰੂ ਦੇ ਲੜ ਲਾਇਆ। 

ਸ਼ਬਦ ਗੁਰੂ ਜੀ ਦਾ ਅਦਬ ਸਹਿਤ ਰੋਜ਼ਾਨਾ ਸਵੇਰੇ ਪ੍ਰਕਾਸ਼ ਕੀਤਾ ਜਾਣਾ ਅਤੇ ਸ਼ਾਮ ਨੂੰ ਸੁਖਆਸਨ ਕੀਤਾ ਜਾਣਾ ਪ੍ਰਗਟਾਵਾ ਕਰਦੇ ਹਨ ਕਿ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਵਉੱਚ ਹਨ। ਹਰ ਸ਼ੁਭ ਕੰਮ ਲਈ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ 'ਚ ਅਰਦਾਸ ਕਰਕੇ ਆਗਿਆ ਮੰਗਦੇ ਹਨ, ਅਤੇ ਹਰ ਮੁਸ਼ਕਿਲ ਘੜੀ ਦਾ ਸਾਹਮਣਾ ਕਰਨ ਲਈ ਗੁਰੂ ਚਰਨਾਂ 'ਚ ਹੌਸਲਾ ਬਖ਼ਸ਼ਣ ਦੀ ਅਰਦਾਸ ਕਰਦੇ ਹਨ।  ਦਸਾਂ ਪਾਤਸ਼ਾਹੀਆਂ ਦੀ ਜਗਦੀ ਜੋਤ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸੰਪੂਰਨਤਾ ਦਿਵਸ ਦੀਆਂ ਦੇਸ਼-ਵਿਦੇਸ਼ ਵਸਦੀ ਸਮੂਹ ਗੁਰੂ ਰੂਪ ਸਾਧ-ਸੰਗਤ ਨੂੰ ਲੱਖ-ਲੱਖ ਵਧਾਈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement