
ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਪ੍ਰੋਗਰਾਮ ਵਿਚ ਸ਼ਾਮਲ ਹੋਏ ਮੁੱਖ ਮੰਤਰੀ
ਸੰਗਰੂਰ, 28 ਸਤੰਬਰ (ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫ਼ਲਸਫ਼ਾ ਨÏਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ¢ ਮੁੱਖ ਮੰਤਰੀ ਨੇ ਅੱਜ ਇਥੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਦÏਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਬੇਸ਼ੁਮਾਰ ਕੁਰਬਾਨੀਆਂ ਦਿਤੀਆਂ ਗਈਆਂ ਹਨ¢ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਮੁਕਾਬਲੇ ਅਸੀਂ ਦੇਸ਼ ਲਈ ਕੱੁਝ ਨਹੀਂ ਕੀਤਾ¢ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ ਉਨਾ ਨਹੀਂ ਲੁੱਟਿਆ, ਜਿੰਨਾ ਭਾਰਤੀ ਹਾਕਮਾਂ ਨੇ ਆਜ਼ਾਦੀ ਤੋਂ ਬਾਅਦ ਦੇ ਸਮੇਂ ਦÏਰਾਨ ਲੁੱਟਿਆ¢
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਚੀਜ਼ਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਦੇਸ਼ ਵਿਚ ਮੋਹਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ¢ ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ 18 ਮਹੀਨਿਆਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਲਗਾਤਾਰ ਯਤਨ ਕਰ ਰਹੀ ਹੈ¢