ਸਿੱਖ ਵਿਦਵਾਨ ਡਾ. ਰਣਜੀਤ ਕੌਰ ਪੰਨਵਾਂ ਦੀ ਪੁਸਤਕ ‘ਸ਼ਹੀਦ ਭਾਈ ਪ੍ਰਤਾਪ ਸਿੰਘ ਅਤੇ ਭਾਈ ਕਰਮ ਸਿੰਘ ਅਦੁਤੀ ਸਾਕਾ ਪੰਜਾ ਸਾਹਿਬ ਦੇ ਸ਼ਹੀਦ’ ਜਾਰੀ
Published : Oct 28, 2022, 11:40 am IST
Updated : Oct 28, 2022, 11:40 am IST
SHARE ARTICLE
Sikh scholar Dr. Ranjit Kaur's fifth book 'Shaheed Bhai Pratap Singh and Bhai Karam Singh Aduti Saka Panja Sahib de Shaheed' released
Sikh scholar Dr. Ranjit Kaur's fifth book 'Shaheed Bhai Pratap Singh and Bhai Karam Singh Aduti Saka Panja Sahib de Shaheed' released

ਸਾਕਾ ਪੰਜਾ ਸਾਹਿਬ ਦੇ ਸ਼ਹੀਦ ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਦੇ ਬਾਰੇ ਵਿਚ ਦਿਤੀ ਗਈ ਹੈ ਵਿਸਥਾਰਤ ਜਾਣਕਾਰੀ

ਅੰਮ੍ਰਿਤਸਰ : ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਸਿੱਖ ਵਿਦਵਾਨ ਡਾਕਟਰ ਰਣਜੀਤ ਕੌਰ ਪੰਨਵਾਂ ਦੀ ਪੁਸਤਕ ਸ਼ਹੀਦ ਭਾਈ ਪ੍ਰਤਾਪ ਸਿੰਘ ਅਤੇ ਭਾਈ ਕਰਮ ਸਿੰਘ ਅਦੁਤੀ ਸਾਕਾ ਪੰਜਾ ਸਾਹਿਬ ਦੇ ਸ਼ਹੀਦ ਜਾਰੀ ਕੀਤੀ ਗਈ। ਕਿਤਾਬ ਦੇ ਜਾਰੀ ਹੋਣ ਨਾਲ ਸਾਕਾ ਪੰਜਾ ਸਾਹਿਬ ਸ਼ਤਾਬਦੀ ਦੀ ਯਾਦ ਸਦੀਵ ਬਣੀ।


ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਬੀਬੀ ਕਿਰਨਜੋਤ ਕੌਰ ਅਤੇ ਬੀਬੀ ਮਨਜੀਤ ਕੌਰ ਪ੍ਰਿਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਨੇ  ਇਹ ਪੁਸਤਕ ਜਾਰੀ ਕਰਨ ਦੀ ਰਸਮ ਅਦਾ ਕੀਤੀ। 
ਡਾਕਟਰ ਪੰਨਵਾ ਦੀ ਇਹ ਅੱਠਵੀ ਪੁਸਤਕ ਹੈ। ਇਸ ਕਿਤਾਬ ਨੂੰ ਸਿੱਖ ਇਤਿਹਾਸ ਰਿਸਰਚ ਬੋਰਡ ਨੇ ਪ੍ਰਕਾਸ਼ਤ ਕਰਨ ਦੀ ਜ਼ਿੰਮੇਵਾਰੀ ਨਿਭਾਈ ਹੈ।

ਕਿਤਾਬ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਪੰਨਵਾ ਨੇ ਦਸਿਆ ਕਿ ਇਸ ਵਿਚ ਗੁਰੂ ਕੇ ਬਾਗ਼ ਮੋਰਚੇ ਤੋਂ ਲੈ ਕੇ ਸਾਕਾ ਪੰਜਾ ਸਾਹਿਬ ਅਤੇ ਇਸ ਸਾਕੇ ਦੌਰਾਨ ਸ਼ਹੀਦ ਹੋਣ ਵਾਲੇ ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਦੇ ਬਾਰੇ ਵਿਚ ਵਿਸਥਾਰਤ ਜਾਣਕਾਰੀ ਹੈ। ਕਿਤਾਬ ਦੀ ਤਿਆਰੀ ਸਮੇਂ ਉਨ੍ਹਾਂ ਸਮਕਾਲੀ ਅਖ਼ਬਾਰਾਂ ਵਿਚੋਂ ਜਾਣਕਾਰੀ ਲੈ ਕੇ ਇਸ ਕਿਤਾਬ ਨੂੰ ਅੰਤਮ ਛੋਹਾਂ ਦਿਤੀਆਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement