
Sri Muktsar Sahib Sacrilege news: ਪੁਲਿਸ ਵਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ
Sri Muktsar Sahib Sacrilege news today in Punjabi: ਪੰਜਾਬ ਵਿਚ ਬੇਅਦਬੀ ਦੀਆਂ ਘਟਵਾਨਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਅਕਾਲਗੜ੍ਹ ਤੋਂ ਸਾਹਮਣੇ ਆਈ ਹੈ। ਜਿਥੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ।
ਇਹ ਵੀ ਪੜ੍ਹੋ: Bishan Singh Bedi aatim aardas: ਦਿੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੀ ਅੰਤਿਮ ਅਰਦਾਸ
ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਇਕ ਵਿਅਕਤੀ ਨੇ ਘਰ ਲਿਜਾ ਕੇ ਗੁਟਕਾ ਸਾਹਿਬ ਅਤੇ ਇੱਕ ਪੁਰਾਤਨ ਚੋਲੇ ਨੂੰ ਅਗਨ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੈਨੇਜਰ ਰੇਸ਼ਮ ਸਿੰਘ ਨੇ ਦੱਸਿਆ ਕਿ ਪਿੰਡ ਦੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਉਸ ਨੂੰ ਅਗਨ ਭੇਟ ਕਰ ਦਿਤਾ। ਮੌਕੇ 'ਤੇ ਪੁਲਿਸ ਬੁਲਾਈ ਗਈ ਹੈ। ਪੁਲਿਸ ਨੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: Mukesh Ambani receives death threat via email: ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ