
ਹੈਲੀਕਾਪਟਰ ਰਾਂਹੀ ਕੀਤੀ ਗਈ ਫੁੱਲਾਂ ਦੀ ਵਰਖਾ
Prakash Purab of Shri Guru Ramdas Ji - ਪੰਜਾਬ ਵਿਚ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਗਿਆ ਹੈ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ 12 ਵਜੇ ਦੇ ਕਰੀਬ ਆਰੰਭ ਹੋਇਆ।
Nagar Kirtan
ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਕਲਿਆ। ਜਿੱਥੇ ਸੰਗਤਾਂ ਨੇ ਨਗਰ ਕੀਰਤਨ ਦਾ ਫੁੱਲਾਂ ਨਾਲ ਸਵਾਗਤ ਕੀਤਾ।
ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਆਰੰਭ ਹੋਇਆ।
Nagar Kirtan
ਨਗਰ ਕੀਰਤਨ ਨੂੰ ਸ਼ਾਨਦਾਰ ਬਣਾਉਣ ਲਈ ਗਤਕੇ ਦੇ ਜੌਹਰ ਦਿਖਾਏ ਗਏ ਅਤੇ ਬੈਂਡ ਦਾ ਪ੍ਰਬੰਧ ਵੀ ਸੀ। ਸਕੂਲੀ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿਚ ਭਾਗ ਲਿਆ।
Nagar Kirtan
ਗਤਕਾ ਪਾਰਟੀਆਂ ਦੇ ਜੌਹਰ ਦੇਖਣ ਯੋਗ ਹਨ। ਸੰਗਤਾਂ ਲਈ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਗਏ ਤਾਂ ਜੋ ਨਗਰ ਕੀਰਤਨ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਅੰਮ੍ਰਿਤਸਰ ਦੇ ਸਾਰੇ ਗੇਟਾਂ ਦੇ ਬਾਹਰ ਰਿੰਗ ਰੋਡ ਦੀ ਵਰਤੋਂ ਕਰਨ ਲਈ ਕਿਹਾ ਹੈ।
Nagar Kirtan
ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਜਲਿਆਂਵਾਲਾ ਬਾਗ ਵੱਲ ਰਵਾਨਾ ਹੋਇਆ। ਉਪਰੰਤ ਇਹ ਨਗਰ ਕੀਰਤਨ ਘੀਰਾ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਕ ਰਾਮ ਬਾਗ, ਹਾਲ ਗੇਟ, ਹੱਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚੌਂਕ ਵੱਲ ਨੂੰ ਰਵਾਨਾ ਹੋਇਆ।
Nagar Kirtan
ਚਾਟੀਵਿੰਡ ਚੌਕ, ਸੁਲਤਾਨਵਿੰਡ ਗੇਟ, ਘਿਓ ਮੰਡੀ ਤੋਂ ਹੁੰਦਾ ਹੋਇਆ ਸਿੱਧਾ ਹਰਿਮੰਦਰ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੌਰਾਨ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲਿਸ ਵੱਲੋਂ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰਿੰਗ ਰੋਡ 'ਤੇ ਚਾਰ ਮਾਰਗੀ ਦਾ ਇੱਕ ਪਾਸਾ ਬੰਦ ਰੱਖਿਆ ਜਾਵੇਗਾ। ਦੂਜਾ ਪਾਸਾ ਆਮ ਲੋਕਾਂ ਲਈ ਖੁੱਲ੍ਹਾ ਰਿਹਾ।