
ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ
ਅੰਮ੍ਰਿਤਸਰ: ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਬਣ ਗਏ ਹਨ। ਧਾਮੀ ਨੂੰ 107 ਵੋਟਾਂ ਮਿਲੀਆ ਹਨ ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਮਿਲ ਸਕੀਆ ਹਨ। ਮਿਲੀ ਜਾਣਕਾਰੀ ਅਨੁਸਾਰ 2 ਵੋਟਾਂ ਰੱਦ ਹੋਈਆ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਸਨ। ਜਿਥੇ ਇਕ ਪਾਸੇ ਅਕਾਲੀ ਦਲ ਵੱਲੋਂ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਬਾਗੀ ਧੜੇ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨ ਨੇ ਅਹੁਦੇ ਲਈ ਚੋਣ ਲੜੀ। ਹਾਲਾਂਕਿ ਬੀਬੀ ਜਗੀਰ ਕੌਰ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਮਰਥਨ ਹਾਸਲ ਹੈ।
ਜ਼ਿਕਰਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ ਸਨ।
ਮੁੜ ਪ੍ਰਧਾਨ ਬਣਨ ਤੋਂ ਬਾਅਦ ਧਾਮੀ ਦਾ ਵੱਡਾ ਬਿਆਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਮੁੜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖਾਂ ਨੂੰ ਢਾਹ ਲਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਸੀਂ ਜ਼ੋਰ ਲਗਾ ਕੇ ਕੰਮ ਕੀਤਾ ਹੈ ਅਤੇ ਕਰਦੇ ਰਹਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਅਸੀਂ ਭਾਰਤ ਸਰਕਾਰ ਤੋਂ ਰੋਕ ਲਗਾਉਣ ਦੀ ਮੰਗ ਕਦੇ ਹਾਂ।
ਧਾਮੀ ਦਾ ਕਹਿਣਾ ਹੈ ਕਿ ਪਹਿਲਾ ਵੀ ਇਸ ਵਰਤਾਰੇ ਵਿਰੁੱਧ ਮਤਾ ਪਾ ਕੇ ਭਾਰਤ ਸਰਕਾਰ ਨੂੰ ਭੇਜਿਆ ਪਰ ਇਸ ਉੱਤੇ ਕੋਈ ਕਾਰਵਾਈ ਨਹੀ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਗੁਰਬਾਣੀ, ਸਿੱਖ ਇਤਿਹਾਸ, ਸਿਧਾਤਾਂ ਉੱਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਨਾਲ-ਨਾਲ ਸਿੱਖ ਸ਼ਹੀਦਾਂ ਅਤੇ ਸਿੱਖ ਪਛਾਣ ਵਾਲੇ ਝੂਠਾ ਪ੍ਰਚਾਰ ਕੀ ਜਾ ਰਿਹਾ ਹੈ। ਕਿਸੇ ਵੀ ਧਰਮ ਵਿਰੁੱਧ ਝੂਠਾ ਪ੍ਰਚਾਰ ਬੇਹੱਦ ਖਤਰਨਾਕ ਹੈ।
ਧਾਮੀ ਦੀ ਕਹਿਣਾ ਹੈ ਕਿ ਅੱਜ ਦਾ ਇਜਲਾਸ ਨੂੰ ਪਤਾ ਲੱਗਿਆ ਸੀ ਕਿ ਸ੍ਰੀ ਕਰਤਾਰਪੁਰ ਕੌਰੀਡੋਰ ਦੀ ਅਵਧੀ ਹੋਰ 5 ਸਾਲ ਤੱਕ ਵਧਾ ਦਿੱਤੀ ਜਿਸ ਨੂੰ ਲੈ ਕੇ ਮੈਂ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਦੋ ਦੇਸ਼ਾਂ ਨੂੰ ਅਪੀਲ ਕਰਦਾ ਹਾਂ ਕਿ ਜਾਣ ਦੀ ਪ੍ਰਕਿਰਿਆ ਨੂੰ ਸਰਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕੀਤੀ ਜਾਵੇ ਅਤੇ 20 ਡਾਲਰ ਦੀ ਫੀਸ ਮੁਆਫ ਕੀਤਾ ਜਾਵੇ।
ਬੇਅਦਬੀ ਲਈ ਰਾਮ ਰਾਹੀਮ, ਹਨੀਪ੍ਰੀਤ ਅਤੇ ਪ੍ਰਦੀਪ ਕਲੇਰ ਨੂੰ ਗ੍ਰਿਫ਼ਤਾਰ ਕਰਨ ਲਈ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਰਿਆ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਸੀ ਪਰ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਨਹੀ ਕੀਤਾ ਗਿਆ।
ਧਾਮੀ ਦਾ ਕਹਿਣਾ ਹੈ ਕਿ ਫਿਲਮਾਂ ਅਤੇ ਨਾਟਕਾਂ ਵਿੱਚ ਸਿੱਖਾਂ ਕਿਰਦਾਰਾਂ ਨੂੰ ਗਲਤ ਦਿਖਾਏ ਜਾਣ ਦਾ ਸਖ਼ਤ ਨਿੰਦਾ ਕਰਦੇ ਹਾਂ, ਜਿਸ ਨਾਲ ਸਿੱਖਾਂ ਨੂੰ ਭਾਰੀ ਠੇਸ ਪਹੁੰਚਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਕੰਗਨਾ ਰਣੌਤ ਦੀ ਫਿਲਮ ਉੱਤੇ ਰੋਕ ਲਗਾਈ ਜਾਵੇ। ਕੰਗਨਾ ਰਣੌਤ ਨੇ ਫਿਲਮ ਵਿੱਚ ਕਿਰਦਾਰਕੁਸ਼ੀ ਕੀਤੀ ਗਈ । ਫਿਲਮ ਸੈਂਸਰ ਬੋਰਡ ਵਿੱਚ ਇਕ ਸਿੱਖ ਬੁੱਧੀਜੀਵੀ ਨੂੰ ਸ਼ਾਮਿਲ ਕਰੇ।ਸਿੱਖਾਂ ਨਾਲ ਸੰਬੰਧਿਤ ਲਟਕਦੇ ਮਾਮਲਿਆ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਸਾਡੇ ਬਜ਼ੁਰਗਾਂ ਨੇ ਜੋ ਪੂਰਨੇ ਪਾਏ ਹਨ ਉਨ੍ਹਾਂ ਉੱਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇਕਿਹਾ ਹੈ ਕਿ ਜਿਹੜੇ ਲੋਕ ਗੁਰਬਾਣੀ ਦੇ ਅਰਥ ਆਪਣੀ ਮਰਜ਼ੀ ਨਾਲ ਕਰ ਰਹੇਹਨ ਉਨ੍ਹਾਂ ਉੱਤੇ ਵੀ ਸ਼ਿਕੰਜਾ ਕੱਸਿਆ ਜਾਵੇਗਾ।
ਜਨਰਲ ਇਜਲਾਸ ਦੌਰਾਨ ਚੁਣੇ ਗਏ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ
ਪ੍ਰਧਾਨ - ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸੀਨੀਅਰ ਮੀਤ ਪ੍ਰਧਾਨ - ਰਘੂਜੀਤ ਸਿੰਘ ਵਿਰਕ
ਜੂਨੀਅਰ ਮੀਤ ਪ੍ਰਧਾਨ - ਬਲਦੇਵ ਸਿੰਘ ਕਲਿਆਣ
ਜਨਰਲ ਸਕੱਤਰ - ਸ਼ੇਰ ਸਿੰਘ ਮੰਡਵਾਲਾ
ਅੰਤ੍ਰਿੰਗ ਕਮੇਟੀ ਮੈਂਬਰ
ਬੀਬੀ ਹਰਜਿੰਦਰ ਕੌਰ
ਅਮਰੀਕ ਸਿੰਘ ਵਿਛੋਆ
ਸੁਰਜੀਤ ਸਿੰਘ ਤੁਗਲਵਾਲਾ
ਪਰਮਜੀਤ ਸਿੰਘ ਖ਼ਾਲਸਾ
ਸੁਰਜੀਤ ਸਿੰਘ ਗੜ੍ਹੀ
ਬਲਦੇਵ ਸਿੰਘ ਕਾਇਮਪੁਰ
ਦਲਜੀਤ ਸਿੰਘ ਭਿੰਡਰ
ਸੁਖਹਰਪ੍ਰੀਤ ਸਿੰਘ ਰੋਡੇ
ਰਵਿੰਦਰ ਸਿੰਘ ਖ਼ਾਲਸਾ
ਜਸਵੰਤ ਸਿੰਘ ਪੁੜੈਣ
ਪਰਮਜੀਤ ਸਿੰਘ ਰਾਏਪੁਰ
ਆਨਰੇਰੀ ਮੁੱਖ ਸਕੱਤਰ - ਕੁਲਵੰਤ ਸਿੰਘ ਮੰਨਣ