Balwant Singh Rajoana: 5 ਦਸੰਬਰ ਤੋਂ ਬਾਅਦ ਭੁੱਖ ਹੜਤਾਲ 'ਤੇ ਬੈਠਣਗੇ ਬਲਵੰਤ ਸਿੰਘ ਰਾਜੋਆਣਾ
Published : Nov 28, 2023, 1:38 pm IST
Updated : Nov 28, 2023, 1:38 pm IST
SHARE ARTICLE
Harjinder Singh Dhami Met Balwant Singh Rajoana
Harjinder Singh Dhami Met Balwant Singh Rajoana

SGPC ਪ੍ਰਧਾਨ ਨਾਲ ਮੁਲਾਕਾਤ ਮਗਰੋਂ ਬਦਲਿਆ ਫੈਸਲਾ

Balwant Singh Rajoana News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਕਰੀਬ ਦੋ ਘੰਟੇ ਤਕ ਹੋਈ ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਰਾਜੋਆਣਾ ਨੇ ਰਹਿਮ ਦੀ ਪਟੀਸ਼ਨ ਪਟੀਸ਼ਨ ਵਾਪਸ ਨਾ ਲੈਣ 'ਤੇ ਭੁੱਖ ਹੜਤਾਲ ਕਰਨ ਦੀ ਗੱਲ ਆਖੀ ਹੈ, ਜਿਸ 'ਤੇ ਲੰਬੀ ਚਰਚਾ ਹੋਈ ਹੈ। ਧਾਮੀ ਨੇ ਦਸਿਆ ਕਿ  ਰਾਜੋਆਣਾ ਵਲੋਂ ਕਈ ਸੁਝਾਅ ਵੀ ਦਿਤੇ ਗਏ ਹਨ। ਇਸ ਮੌਕੇ ਕਮਲਦੀਪ ਕੌਰ ਰਾਜੋਆਣਾ ਨੇ ਦਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਫ਼ੈਸਲਾ ਲਿਆ ਹੈ ਕਿ ਹੁਣ ਉਹ 5 ਦਸੰਬਰ ਤੋਂ ਬਾਅਦ ਭੁੱਖ ਹੜਤਾਲ ਉਤੇ ਬੈਠਣਗੇ।  

ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦ ਹੀ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਦੀ ਬੈਠਕ ਬੁਲਾ ਕੇ ਤੁਰੰਤ ਫੈਸਲਾ ਲਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ 'ਚ ਵੀ ਇਸ ਮਸਲੇ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੀਬ 12 ਸਾਲ ਤੋਂ ਪਟੀਸ਼ਨ ਬਾਰੇ ਕੇਂਦਰ ਸਰਕਾਰ ਵਲੋਂ ਕੋਈ ਫੈਸਲਾ ਨਾ ਲਿਆ ਜਾਣਾ ਮੰਦਭਾਗਾ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਬਲਵੰਤ ਸਿੰਘ ਰਾਜੋਆਣਾ ਨੇ ਇਕ ਦਸੰਬਰ ਤੋਂ ਭੁੱਖ ਹੜਤਾਲ ’ਤੇ ਬੈਠਣ ਦਾ ਐਲਾਨ ਕੀਤਾ ਸੀ, ਇਸ ਉਪਰੰਤ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ 28 ਸਾਲਾਂ ਤੋਂ ਜੇਲ ਵਿਚ ਨਜ਼ਰਬੰਦ ਅਤੇ 17 ਸਾਲਾਂ ਤੋਂ ਮਹਿਜ 8 ਫੁੱਟ ਦੀ ਫਾਂਸੀ ਦੀ ਚੱਕੀ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ’ਤੇ ਜਲਦ ਫ਼ੈਸਲਾ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰਤ ਕੇਂਦਰ ਸਰਕਾਰ ਕੋਲ ਪੈਰਵਾਈ ਕਰਨ ਸਬੰਧੀ ਲਿਖਤੀ ਆਦੇਸ਼ ਜਾਰੀ ਕੀਤਾ ਸੀ।

(For more news apart from Balwant Singh Rajoana will sit on hunger strike after December 5, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement