ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸੰਪੰਨ
Published : Dec 28, 2020, 3:23 pm IST
Updated : Dec 28, 2020, 3:23 pm IST
SHARE ARTICLE
Annual Shahidi Sabha
Annual Shahidi Sabha

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅਲੌਕਿਕ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ਤੇ ਅਰਦਾਸ ਉਪਰੰਤ ਰਸਮੀ ਤੌਰ  ਤੇ ਸੰਪੰਨ ਹੋਈ।

photophotoਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ  ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਆਈ ਜੀ ਰੋਪੜ ਰੇਂਜ ਅਮਿਤ ਪ੍ਰਸਾਦ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਹਾਜ਼ਰ ਸਨ।

photophotoਇਸ ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਪੁੱਜੇ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆਂ ਹੀ ਬਣਦਾ ਸੀ, ਜਦੋਂ ਕੜਾਕੇ ਦੀ ਠੰਢ ਵਿੱਚ ਸ਼ਰਧਾਲੂ ਨੰਗੇ ਪੈਰੀਂ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਵੇਲੇ ਸੰਗਤ ਫੁੱਲਾਂ ਦੀ ਵਰਖਾ ਕਰ ਰਹੀ ਸੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ। 

photophotoਗੁਰਦੁਆਰਾ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਵੱਖ-ਵੱਖ ਸਕੂਲਾਂ, ਕਾਲਜਾਂ, ਅਕੈਡਮੀਆਂ ਦੇ ਵਿਦਿਆਰਥੀ ਅਤੇ ਗੱਤਕਾ ਪਾਰਟੀਆਂ ਦੇ ਨਾਲ-ਨਾਲ ਸੰਗਤ ਗੁਰੂ ਜਸ ਗਾਇਨ ਕਰ ਰਹੀ ਸੀ। ਨਗਰ ਕੀਰਤਨ ਦੌਰਾਨ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਕੀਤਾ ਅਤੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ ।

photophotoਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਅਤੇ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ ਜਦੋਂ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਅਰਦਾਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਸ਼ਹੀਦੀ ਸਭਾ ਵਿੱਚ ਸ਼ਾਮਲ ਸਮੂਹ ਸੰਗਤ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰ ਸਕੇ।

photophotoਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ।  ਇਸ ਤੋਂ ਪਹਿਲਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਦਾ ਧੰਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM

Big Breaking: ਸਾਂਪਲਾ ਪਰਿਵਾਰ 'ਚ ਆਪ ਨੇ ਲਾਈ ਸੰਨ, ਦੇਖੋ ਕੌਣ ਚੱਲਿਆ 'ਆਪ' 'ਚ, ਵੇਖੋ LIVE

24 Apr 2024 9:10 AM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM
Advertisement