ਸਰਕਾਰ ਧਾਰਮਿਕ ਮਾਮਲਿਆਂ ’ਚ ਦਖਲਅੰਦਾਜ਼ੀ ਬੰਦ ਕਰੇ : ਜਥੇਦਾਰ ਗੜਗੱਜ
Published : Dec 28, 2025, 1:46 pm IST
Updated : Dec 28, 2025, 1:46 pm IST
SHARE ARTICLE
Government should stop interfering in religious matters: Jathedar Gargajj
Government should stop interfering in religious matters: Jathedar Gargajj

ਕਿਹਾ : AI ਦੀ ਤਕਨੀਕ ਨਾਲ ਗੁਰੂ ਸਾਹਿਬਾਨਾਂ ’ਤੇ ਫ਼ਿਲਮਾਂ ਨਾ ਬਣਾਈਆਂ ਜਾਣ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੁਗਿੰਦਰ ਸਿੰਘ ਸ਼ਾਮਲ ਸਨ।

ਇਕੱਤਰਤਾ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਇਤਿਹਾਸਿਕ ਯੋਧਿਆਂ ਅਤੇ ਸ਼ਹੀਦਾਂ ’ਤੇ ਕੋਈ ਵੀ ਐਨੀਮੇਸ਼ਨ ਜਾਂ ਏ.ਆਈੇ਼ ਆਧਾਰਿਤ ਫ਼ਿਲਮ ਨਹੀਂ ਬਣਾਈ ਜਾਵੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਭਾਰਤ ਦੇ ਵੱਡੇ ਫ਼ਿਲਮ ਨਿਰਮਾਤਾਵਾਂ ਨੂੰ ਚਿੱਠੀ ਲਿਖ ਕੇ ਇਸ ਆਦੇਸ਼ ਦੀ ਕਾਪੀ ਭੇਜੀ ਜਾਵੇ ਅਤੇ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਸਿੱਖ ਇਤਿਹਾਸ ਨਾਲ ਸਬੰਤ ਕੋਈ ਵੀ ਫ਼ਿਲਮ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਲਈ ਇਕ ਠੋਸ ਅਤੇ ਸਪੱਸ਼ਟ ਨੀਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਦਾ ਸਪੱਸ਼ਟ ਮਤਾ ਹੈ, ਜਿਸ ਵਿੱਚ ਸਾਫ਼ ਤੌਰ ’ਤੇ ਦਰਸਾਇਆ ਗਿਆ ਹੈ ਕਿ ਗੁਰੂ ਸਾਹਿਬਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਕੋਈ ਵੀ ਐਨੀਮੇਸ਼ਨ ਜਾਂ ਏ.ਆਈ ਆਧਾਰਿਤ ਫ਼ਿਲਮ ਬਣਾਉਣ ਦੀ ਆਗਿਆ ਨਹੀਂ ਹੋਵੇਗੀ।

ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੈਰਿਜ ਪੈਲਸਾਂ, ਫਾਰਮ ਹਾਊਸਾਂ ’ਤੇ ਆਨੰਦ ਕਾਰਜ ਕਰਵਾਉਣ 'ਤੇ ਪੂਰਨ ਪਾਬੰਦੀ ਲਗਾਉਂਦੇ ਹੋਏ, ਅਜਿਹੇ ਮੈਰਿਜ ਪੈਲਸਾਂ ਦੇ ਮਾਲਕਾਂ ਅਤੇ ਆਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ ਸਿੰਘ ਅਤੇ ਰਾਗੀ ਜਥਿਆਂ ਦੇ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਵੀ ਇਕੱਤਰਤਾ ਦੌਰਾਨ ਵਿਚਾਰਿਆ ਗਿਆ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਪੰਥਕ ਅਤੇ ਸੰਵਿਧਾਨਕ ਸੰਸਥਾ ਹੈ ਅਤੇ ਭਾਰਤੀ ਸੰਵਿਧਾਨ ਅਨੁਸਾਰ ਕੋਈ ਵੀ ਸਰਕਾਰ ਕਿਸੇ ਵੀ ਧਾਰਮਿਕ ਮਾਮਲੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਦਖ਼ਲਅੰਦਾਜ਼ੀ ਨਹੀਂ ਕਰ ਸਕਦੀ। ਉਨ੍ਹਾਂ ਆਰੋਪ ਲਗਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਦੇਸ਼ ਅਤੇ ਸੂਬੇ ਦੇ ਹੁਕਮਰਾਨਾਂ ਵੱਲੋਂ ਪੰਥਕ ਸੰਸਥਾਵਾਂ ਅਤੇ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚ ਲਗਾਤਾਰ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਮਸਲੇ ਸਿੱਖ ਸੰਗਤ ਆਪਣੇ ਤੌਰ ’ਤੇ ਹੱਲ ਕਰ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement