
ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬਰੇਟਾ ਦੇ ਗੁਰਦੁਆਰਾ ਸਿੰਘ ਸਭਾ ਵਿਚੋਂ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਗੁਰਦੁਆਰਾ ਸਾਹਿਬ ਵਿਚੋਂ ਹਟਾਉਣ.......
ਮਾਨਸਾ : ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬਰੇਟਾ ਦੇ ਗੁਰਦੁਆਰਾ ਸਿੰਘ ਸਭਾ ਵਿਚੋਂ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਗੁਰਦੁਆਰਾ ਸਾਹਿਬ ਵਿਚੋਂ ਹਟਾਉਣ ਤੇ ਵਿਵਾਦ ਸ਼ੁਰੂ ਹੋ ਗਿਆ ਹੈ । ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਗੁਰਦੁਆਰਾ ਸਿੰਘ ਸਭਾ ਬਰੇਟਾ ਵਿਖੇ ਕੁਝ ਸਿੱਖ ਨੌਜਵਾਨਾਂ ਵਲੋਂ ਭਿੰਡਰਾਵਾਲਿਆਂ ਦੀ ਫੋਟੋ ਗੁਰਦੁਆਰਾ ਸਾਹਿਬ ਵਿਚ ਲਗਾਈ ਗਈ ਸੀ ਪਰ ਉਸ ਫੋਟੋ ਨੂੰ ਗੁਰਦੁਆਰਾ ਕਮੇਟੀ ਵਲੋਂ ਪਿਛਲੇ ਦਿਨੀਂ ਹਟਾ ਦਿਤਾ ਗਿਆ। ਜਿਸ ਨੂੰ ਲੈ ਕੇ ਸਿੱਖ ਸੰਗਤਾਂ ਤੇ ਨੌਜਵਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ
ਇਸ ਦੇ ਚੱਲਦੇ ਬਰੇਟਾ ਦੇ ਸਿੱਖ ਨੌਜਵਾਨਾਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਇਕ ਖ਼ਤ ਲਿਖਿਆ ਗਿਆ ਹੈ ।ਇਸ ਖ਼ਤ ਵਿਚ ਲਿਖਿਆ ਗਿਆ ਕਿ ਗੁਰਦੁਆਰਾ ਦੀ ਕਮੇਟੀ ਦੇ ਪ੍ਰਧਾਨ ਵਲੋਂ ਸੰਤ ਭਿੰਡਰਾਂਵਾਲੇ ਦੀ ਤਸਵੀਰ ਨੂੰ ਹਟਾਇਆ ਗਿਆ ਹੈ ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਦਾਖ਼ਲ ਦੇ ਕੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਨੂੰ ਦੁਬਾਰਾ ਗੁਰਦੁਆਰਾ ਵਿਚ ਲਗਾਈ ਜਾਵੇ । ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਵੀ ਸੰਤ ਭਿੰਡਰਾਂ ਵਾਲਿਆਂ ਦੀ ਫ਼ੋਟੋ ਨੂੰ ਲੈ ਕੇ ਕਮੇਟੀ ਦਾ ਵਿਰੋਧ ਕਰਦੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਵਜੋਂ ਸੰਤ ਜਰਨੈਲ ਸਿੰਘ
ਖ਼ਾਲਸਾ ਭਿੰਡਰਾਂ ਵਾਲਿਆਂ ਨੂੰ ਸਹੀਦ ਐਲਾਨਿਆ ਗਿਆ ਹੈ । ਸੁਖਚੈਨ ਸਿੰਘ ਅਤਲਾ ਨੇ ਗੁਰਦੁਆਰਾ ਦੀ ਕਮੇਟੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਹ ਫ਼ੋਟੋ ਦੋ ਦਿਨਾਂ ਦੇ ਅੰਦਰ -ਅੰਦਰ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਸੰਤ ਭਿੰਡਰਾਂ ਵਾਲਿਆਂ ਦੀ ਫ਼ੋਟੋ ਗੁਰਦੁਆਰਾ ਸਹਿਬ ਵਿਚ ਨਾ ਲਗਾਈ ਗਈ ਤਾਂ ਉਹ ਆਉਣ ਵਾਲੇ ਦਿਨਾਂ ਦੇ ਵਿਚ ਆਪ ਫ਼ੋਟੋ ਲਾ ਕੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਸੰਤ ਫ਼ੋਟੋ ਨੂੰ ਲੈ ਕੇ ਕੋਈ ਵਿਵਾਦ ਪੈਦਾ ਹੁੰਦਾ ਹੈ
ਤਾਂ ਉਸ ਦੀ ਜ਼ਿੰਮੇਵਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਕਮੇਟੀ ਦੀ ਹੋਵੇਗੀ। ਇਸ ਸਾਰੇ ਮਾਮਲੇ ਸਬੰਧੀ ਜਦੋਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਗੁਰਮੇਲ ਸਿੰਘ ਨਾਲ ਫ਼ੋਨ ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੀ ਫ਼ੋਟੋ ਅਸੀ ਨਹੀਂ ਲਾਹੀ ਉਨ੍ਹਾਂ ਕਿਹਾ ਕਿ ਇਹ ਫ਼ੋਟੋ ਕੁਝ ਪਿੰਡ ਦੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਤਾ ਫੋਟੋ ਗੁਰਦੁਆਰਾ ਸਾਹਿਬ ਵਿਚੋਂ ਹਟਾਈ ਗਈ ਹੈ ।