ਫਿਲਮ 'ਨਾਨਕ ਸ਼ਾਹ ਫਕੀਰ' ਵੇਖਣ ਤੋਂ ਪਹਿਲਾਂ ਕਿੰਤੂ ਪ੍ਰੰਤੂ ਠੀਕ ਨਹੀਂ - ਸ਼੍ਰੋਮਣੀ ਕਮੇਟੀ 
Published : Mar 29, 2018, 11:29 am IST
Updated : Mar 29, 2018, 11:29 am IST
SHARE ARTICLE
nanak shah fakir
nanak shah fakir

ਫਿਲਮ ਸਬੰਧੀ ਕਿਸੇ ਕਿਸਮ ਦੇ ਇਤਰਾਜ਼ ਫਿਲਮ ਵੇਖਣ ਤੋਂ ਬਾਅਦ ਹੀ ਦੇਣੇ ਚਾਹੀਦੇ ਹਨ ਅਤੇ ਜੇਕਰ ਇਸ ਵਿਚ ਕੋਈ ਗੁਰਮਤਿ ਵਿਰੋਧੀ ਗੱਲ ਸਾਹਮਣੇ ਆਵੇ ਤਾਂ ਹੀ ਕੋਈ ਗੱਲ ਕੀਤੀ ਜਾਵੇ


ਅੰਮ੍ਰਿਤਸਰ, 28 ਮਾਰਚ (ਸੁਖਵਿੰਦਰਜੀਤ ਸਿੰਘ) ਪੰਜਾਬੀ ਫ਼ਿਲਮ 'ਨਾਨਕ ਸ਼ਾਹ ਫਕੀਰ' ਬਾਰੇ ਸਾਹਮਣੇ ਆ ਰਹੀਆਂ ਟਿੱਪਣੀਆਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਵਿਚ ਕੁਝ ਵੀ ਇਤਰਾਜ਼ਯੋਗ ਨਹੀਂ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਸਬ-ਕਮੇਟੀ ਨੇ ਇਸ ਦੀ ਸਕਰਿਪਟ ਨੂੰ ਵਾਚਣ/ਵਿਚਾਰਨ ਤੋਂ ਬਾਅਦ ਹੀ ਮਨਜ਼ੂਰੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਬੁਲਾਰੇ ਨੇ ਕਿਹਾ ਕਿ ਫਿਲਮ ਸਬੰਧੀ ਕਿਸੇ ਕਿਸਮ ਦੇ ਇਤਰਾਜ਼ ਫਿਲਮ ਵੇਖਣ ਤੋਂ ਬਾਅਦ ਹੀ ਦੇਣੇ ਚਾਹੀਦੇ ਹਨ ਅਤੇ ਜੇਕਰ ਇਸ ਵਿਚ ਕੋਈ ਗੁਰਮਤਿ ਵਿਰੋਧੀ ਗੱਲ ਸਾਹਮਣੇ ਆਵੇ ਤਾਂ ਹੀ ਕੋਈ ਗੱਲ ਕੀਤੀ ਜਾਵੇ। ਫਿਲਮ ਨੂੰ ਵੇਖਣ ਤੋਂ ਪਹਿਲਾਂ ਕਿੰਤੂ ਪ੍ਰੰਤੂ ਠੀਕ ਨਹੀਂ ਹੈ। ਬੁਲਾਰੇ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਨੇ ਫਿਲਮ ਦੀ ਸਕਰਿਪਟ ਘੋਖਣ ਸਮੇਂ ਇਤਰਾਜ਼ਯੋਗ ਡਾਇਲਾਗ ਹਟਾ ਦਿੱਤੇ ਸਨ ਅਤੇ ਇਸ ਸਬੰਧੀ ਕੀਤੀ ਰਿਪੋਰਟ ਤੋਂ ਬਾਅਦ ਹੀ 2016 ਵਿਚ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਪ੍ਰਵਾਨਗੀ ਪੱਤਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਫਿਲਮ ਦਾ ਟਰੇਲਰ ਪਿਛਲੇ ਸਮੇਂ ਜਾਰੀ ਹੋਣ ਤੋਂ ਬਾਅਦ ਵੱਖ-ਵੱਖ ਟੀ.ਵੀ. ਚੈਨਲਾਂ 'ਤੇ ਇਸ ਦੀ ਮਸ਼ਹੂਰੀ ਵੀ ਚੱਲ ਰਹੀ ਸੀ, ਪਰ ਅਚਾਨਕ ਸ਼੍ਰੋਮਣੀ ਕਮੇਟੀ ਨੂੰ ਫਿਲਮ ਨਾਲ ਜੋੜ ਕੇ ਸ਼ੋਸ਼ਲ ਮੀਡੀਆ 'ਤੇ ਨੀਵਾਂ ਦਿਖਾਉਣ ਦਾ ਯਤਨ ਠੀਕ ਦਿਸ਼ਾ ਵਿਚ ਨਹੀਂ ਹੈ। ਜੇਕਰ ਆਲੋਚਨਾ ਕਰਨੀ ਹੀ ਹੈ ਤਾਂ ਭਾਸ਼ਾ ਸੱਭਿਅਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾ ਦੇਖੇ ਪਰਖੇ ਮਾਮਲੇ ਨੂੰ ਤੂਲ ਨਹੀਂ ਦੇਣੀ ਚਾਹੀਦੀ। ਬੁਲਾਰੇ ਅਨੁਸਾਰ ਸੰਨ 2010 ਵਿਚ ਫਿਲਮਾਂ ਸਬੰਧੀ ਇਕ ਸਬ-ਕਮੇਟੀ ਬਣਾਈ ਗਈ ਸੀ ਅਤੇ ਉਸ ਕਮੇਟੀ ਵੱਲੋਂ ਦਿਤੀ ਗਈ ਰਿਪੋਰਟ ਮੁਤਾਬਿਕ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕਰਨ ਤੋਂ ਬਾਅਦ ਕੇਸ ਸ਼੍ਰੋਮਣੀ ਕਮੇਟੀ ਪਾਸ ਭੇਜਿਆ ਗਿਆ ਸੀ। ਇਸ ਕਮੇਟੀ ਦੀ ਰਿਪੋਰਟ ਅਨੁਸਾਰ ਸਿੱਖ ਗੁਰੂ ਸਾਹਿਬਾਨ ਨੂੰ ਛੱਡ ਕੇ ਕਿਸੇ 'ਤੇ ਵੀ ਐਨੀਮੇਸ਼ਨ ਫਿਲਮ ਬਣਾਉਣ ਨੂੰ ਸਮੇਂ ਦੀ ਲੋੜ ਦੱਸਿਆ ਗਿਆ ਸੀ। ਇਸੇ ਹੀ ਕਮੇਟੀ ਵਲੋਂ ਐਨੀਮੇਸ਼ਨ ਫਿਲਮ ਬਣਾਉਣ ਸਮੇਂ ਗੁਰੂ ਸਾਹਿਬਾਨ ਦੀਆਂ ਪ੍ਰਵਾਨਤ ਤਸਵੀਰਾਂ ਵਰਤਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਸੀ।


 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement