ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2021)
Published : Mar 29, 2021, 7:07 am IST
Updated : Mar 29, 2021, 7:07 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੧ ॥

ਸੋਰਠਿ ਮਹਲਾ ੧ ॥

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥

ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥

ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥

darbar sahibdarbar sahib

ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥

ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥

ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥

ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥

Darbar SahibDarbar Sahib

ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੧ ॥
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ।  (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ ।

Darbar SahibDarbar Sahib

(ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।

Darbar SahibDarbar Sahib

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement