SGPC Budget: SGPC ਨੇ ਪੇਸ਼ ਕੀਤਾ 1260 ਕਰੋੜ ਦਾ ਬਜਟ, ਸੌਦਾ ਸਾਧ ਤੇ ਹਨੀਪ੍ਰੀਤ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
Published : Mar 29, 2024, 4:45 pm IST
Updated : Mar 29, 2024, 4:45 pm IST
SHARE ARTICLE
SGPC Budget
SGPC Budget

ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿਚ ਕੇਂਦਰ ਨੂੰ ਢਿੱਲ ਮੱਠ ਕਰਨੀ ਚਾਹੀਦੀ 

SGPC Budget: ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅੰਮ੍ਰਿਤਸਰ ਨੇ ਅੱਜ (ਸ਼ੁੱਕਰਵਾਰ) ਨੂੰ ਆਮ ਬਜਟ 2024-25 ਲਈ ਮੀਟਿੰਗ ਸੱਦੀ ਹੈ। ਇਸ ਸਾਲ ਬਜਟ 1260 ਕਰੋੜ ਰੁਪਏ ਰੱਖਿਆ ਗਿਆ ਹੈ। ਇਸ ਦੇ ਨਾਲ ਹੀ, ਪਿਛਲੇ ਸਾਲ ਇਹ ਬਜਟ 1138 ਕਰੋੜ ਰੁਪਏ ਸੀ ਅਤੇ 2022-23 ਵਿਚ ਇਹ ਬਜਟ 988 ਕਰੋੜ ਰੁਪਏ ਸੀ। ਬਜਟ ਦੇ ਸ਼ੁਰੂ ਵਿਚ ਹੀ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕੇਂਦਰ ਨੂੰ ਚੇਤਾਵਨੀ ਦਿੰਦਿਆਂ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਲਈ ਜ਼ੋਰ ਪਾਇਆ।  

ਐਡਵੋਕੇਟ ਧਾਮੀ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਕੈਦੀ ਸਿੱਖ ਸੰਵਿਧਾਨ ਅਨੁਸਾਰ ਦੁੱਗਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਕੇਂਦਰ ਉਨ੍ਹਾਂ ਨੂੰ ਰਿਹਾਅ ਕਰਨ ਵੱਲ ਧਿਆਨ ਨਹੀਂ ਦੇ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ 5 ਮੈਂਬਰੀ ਕਮੇਟੀ ਬਣਾਈ ਗਈ ਸੀ ਪਰ ਕੇਂਦਰ ਨੇ ਸਮਾਂ ਨਹੀਂ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜ਼ਾਲਮ ਮੁਗ਼ਲ ਹਕੂਮਤ ਨੂੰ ਤੋੜਨ ਦਾ ਰਿਹਾ ਹੈ। 5 ਮੈਂਬਰਾਂ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਕੇ ਕੇਂਦਰ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ। 

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਵਿਚ ਧਰਮ ਪ੍ਰਚਾਰ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਹੁਣ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਕਾਨੂੰਨੀ ਵਕਾਲਤ ਵੀ ਕਰੇਗੀ। ਇਸ ਲਈ 30 ਲੱਖ ਰੁਪਏ ਦਾ ਫੰਡ ਰਾਖਵਾਂ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸ਼ਹੀਦ ਸਿੱਖਾਂ ਦੇ ਪਰਿਵਾਰਾਂ ਲਈ ਵੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ ਦੇ ਨਾਲ ਹੀ ਧਾਮੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਕਿਸਾਨ ਸਰਹੱਦਾਂ 'ਤੇ ਬੈਠੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਬਜਟ ਨੂੰ ਆਪਣੇ ਪੱਖ ਵਿਚ ਦੱਸਿਆ ਹੈ।   

ਇਹ ਬਜਟ ਮੀਟਿੰਗ ਦੁਪਹਿਰ 12 ਵਜੇ ਤੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਚੱਲੀ, ਜਿਸ ਵਿਚ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਿੱਖ ਨੌਜਵਾਨਾਂ ਨੂੰ ਪੀਸੀਐਸ (ਜੁਡੀਸ਼ੀਅਲ) ਪ੍ਰੀਖਿਆ ਲਈ ਤਿਆਰ ਕਰਨ ਲਈ ਨਵੀਂ ਜੁਡੀਸ਼ੀਅਲ ਅਕੈਡਮੀ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ। ਜਿਸ ਦੀ ਸਥਾਪਨਾ ਬਹਾਦਰਗੜ੍ਹ ਪਟਿਆਲਾ ਵਿੱਚ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਚ ਕੀਤੀ ਜਾਵੇਗੀ।  

ਯੋਗਤਾ ਦੇ ਆਧਾਰ 'ਤੇ ਨਿਆਂਇਕ ਪ੍ਰੀਖਿਆਵਾਂ ਲਈ ਕੋਚਿੰਗ ਦਿੱਤੀ ਜਾਵੇਗੀ। ਆਈਏਐਸ, ਆਈਪੀਐਸ, ਆਈਐਫਐਸ ਅਤੇ ਪੀਸੀਐਸ (ਜਨਰਲ) ਪ੍ਰੀਖਿਆਵਾਂ ਦੀ ਤਿਆਰੀ ਲਈ ਐਸਜੀਪੀਸੀ ਚੰਡੀਗੜ੍ਹ ਵਿਚ ਨਿਸ਼ਚੈ ਅਕੈਡਮੀ ਵੀ ਚਲਾ ਰਹੀ ਹੈ। ਬਜਟ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਇੱਕ ਯੂ-ਟਿਊਬ ਚੈਨਲ ਸਥਾਪਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। SGPC ਇਸ ਚੈਨਲ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਤਿਆਰ ਕਰੇਗੀ। ਜਿਸ ਤੋਂ ਬਾਅਦ ਦੇਸ਼-ਵਿਦੇਸ਼ ਦੇ ਲੋਕ ਹਰਿਮੰਦਰ ਸਾਹਿਬ ਦੇ ਨਾਲ-ਨਾਲ ਦਮਦਮਾ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖ ਸਕਣਗੇ।  

ਸਾਲ ਦਰ ਸਾਲ SGPC ਦਾ ਬਜਟ
ਸਾਲ 2021-22        9 ਅਰਬ 12 ਕਰੋੜ
ਸਾਲ 2022-23        9 ਅਰਬ 15 ਕਰੋੜ
ਸਾਲ 2023-24        11 ਅਰਬ 38 ਕਰੋੜ
ਸਾਲ 2024-25        12 ਅਰਬ 60 ਕਰੋੜ

ਪੈਸਾ ਕਿੱਥੇ-ਕਿੱਥੇ ਖ਼ਰਚ ਹੋਵੇਗਾ?
SGPC ਮੈਂਬਰਾਂ ਦੀਆਂ ਤਨਖਾਹਾਂ        5 ਅਰਬ 33 ਕਰੋੜ
ਪੰਥਕ ਕਾਰਜਾਂ ਲਈ                7 ਕਰੋੜ 16 ਲੱਖ
ਲੋਕ ਭਲਾਈ ਕਾਰਜਾਂ ਲਈ            6 ਕਰੋੜ 88 ਲੱਖ
ਮੁਫ਼ਤ ਵਿੱਦਿਆ ਦੇਣ ਲਈ            7 ਕਰੋੜ 20 ਲੱਖ

ਸਿੱਖਿਆ ਖੇਤਰ ਲਈ ਕਿੰਨਾ ਬਜਟ?
ਵਿੱਦਿਅਕ ਸੰਸਥਾਵਾਂ ਲਈ            67 ਕਰੋੜ 60 ਲੱਖ
ਵਿੱਦਿਅਕ ਸੰਸਥਾਵਾਂ ਦੀ ਮੁਰੰਮਤ        2 ਕਰੋੜ
ਵਿੱਦਿਅਕ ਸੰਸਥਾਵਾਂ ਦੇ ਰੰਗ-ਰੋਗਨ    2 ਕਰੋੜ
ਨਵੀਆਂ ਇਮਾਰਤਾਂ ਦੇ ਨਵੀਨੀਕਰਨ    1 ਕਰੋੜ 60 ਲੱਖ
ਮੀਰੀ ਪੀਰੀ ਸੰਸਥਾ ਸ਼ਾਹਬਾਦ ਮਾਰਕੰਡਾ     8 ਕਰੋੜ ਰੁਪਏ
ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ            8 ਕਰੋੜ ਰੁਪਏ
ਸੰਸਥਾਵਾਂ ਦੇ ਨਵੀਨੀਕਰਨ ਤੇ ਰੰਗ-ਰੋਗਨ    5 ਕਰੋੜ ਰੁਪਏ

ਵੱਖ-ਵੱਖ ਵਰਗਾਂ ਲਈ ਬਜਟ
ਸ਼ਹੀਦਾਂ ਤੇ ਜ਼ਖ਼ਮੀ ਸਿੰਘਾਂ ਦੇ ਪਰਿਵਾਰਾਂ ਲਈ ਸ਼ਹੀਦੀ ਫੰਡ 'ਚ 10 ਲੱਖ ਰੁਪਏ
ਖੇਡਾਂ ਲਈ 3 ਕਰੋੜ 6 ਲੱਖ ਰੁਪਏ ਦਾ ਬਜਟ
ਜੇਲ੍ਹਾਂ 'ਚ ਬੰਦ ਸਿੰਘਾਂ ਦੇ ਕੇਸਾਂ ਦੀ ਪੈਰਵੀ ਲਈ 30 ਲੱਖ ਰੁਪਏ
ਸਪੈਸ਼ਲ ਅਦਾਲਤਾਂ ਦੇ ਕੇਸਾਂ 'ਚ ਵਕੀਲਾਂ ਦੀ ਫੀਸ ਲਈ 30 ਲੱਖ ਰੁਪਏ
ਜਨਰਲ ਬੋਰਡ ਫੰਡ 'ਚ 1 ਕਰੋੜ 80 ਲੱਖ ਰੁਪਏ

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement