ਤਾਲਿਬਾਨ ਤੇ ਕੱਟੜਵਾਦੀ ਤਾਕਤਾਂ ਨਾਲ ਸਿੱਖਾਂ ਦਾ ਕੋਈ ਵਾਹ-ਵਾਸਤਾ ਨਹੀਂ : ਗਿਆਨੀ ਰਘਬੀਰ ਸਿੰਘ
Published : Mar 29, 2024, 6:23 pm IST
Updated : Mar 29, 2024, 6:23 pm IST
SHARE ARTICLE
 Giani Raghbir Singh
Giani Raghbir Singh

ਉਹਨਾਂ ਨੇ ਤਾਲਿਬਾਨ ਅਤੇ ਕੂ-ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ-ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਪੂਰੀ ਦੁਨੀਆ ਤੋਂ ਵੱਖਰੀ ਅਤੇ ਨਿਆਰੀ ਕੌਮ ਹਨ ਅਤੇ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੀਆਂ ਕੱਟੜਵਾਦੀ ਤਾਕਤਾਂ ਦੇ ਨਾਲ ਸਿੱਖਾਂ ਦਾ ਦੂਰ-ਦੂਰ ਤੱਕ ਵੀ ਕੋਈ ਵਾਸਤਾ ਨਹੀਂ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਯੂ.ਕੇ. ਦੇ ਸਕੂਲਾਂ ਦੇ ਪਾਠਕ੍ਰਮ ਵਿਚ ਸਿੱਖੀ ਸਰੂਪ ਨੂੰ ਤਾਲਿਬਾਨ ਦੇ ਨਾਲ ਜੋੜ ਕੇ ਵਿਖਾਏ ਜਾਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਬੁਰੀ ਤਰ੍ਹਾਂ ਵਲੂੰਧਰੀਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਬੇਸ਼ੱਕ ਯੂ.ਕੇ. ਦੇ ਸਿੱਖਾਂ ਵਲੋਂ ਵਿਰੋਧ ਜਤਾਏ ਜਾਣ ਤੋਂ ਬਾਅਦ ‘ਓਏਸਿਸ ਕਮਿਊਨਿਟੀ ਲਰਨਿੰਗ ਮਲਟੀ ਅਕੈਡਮੀ ਟਰੱਸਟ’ ਵਲੋਂ ਆਪਣੀ ਗਲਤੀ ਲਈ ਮਾਫ਼ੀ ਮੰਗਦਿਆਂ ਇਤਰਾਜ਼ਯੋਗ ਤਰੀਕੇ ਨਾਲ ਲਾਈ ਤਸਵੀਰ ਨੂੰ ਹਟਾਉਣ ਦਾ ਦਾਅਵਾ ਕੀਤਾ ਗਿਆ ਹੈ

ਪਰ ਕਿਸੇ ਭੁਲੇਖੇ ਜਾਂ ਗ਼ਲਤੀ ਨਾਲ ਵੀ ਕਿਸੇ ਸਿੱਖ ਦੀ ਤਸਵੀਰ ਨੂੰ ਉਨ੍ਹਾਂ ਸਮੂਹਾਂ ਦੇ ਨਾਲ ਦਿਖਾਇਆ ਜਾਣਾ, ਜਿਨ੍ਹਾਂ ਨੂੰ ਅਤਿਵਾਦ ਅਤੇ ਕਤਲੇਆਮ ਵਰਗੇ ਵਰਤਾਰਿਆਂ ਵਜੋਂ ਪ੍ਰੀਭਾਸ਼ਿਤ ਕੀਤਾ ਜਾਂਦਾ ਹੈ, ਸਿਰਫ ਬੇਬੁਨਿਆਦ ਕਾਰਵਾਈ ਹੀ ਨਹੀਂ, ਬਲਕਿ ਇਹ ਸਿੱਖ ਵਿਰੋਧੀ ਕੱਟੜਤਾ ਦਾ ਖ਼ਤਰਨਾਕ ਰੂਪ ਹੈ, ਜੋ ਵਿਸ਼ਵ-ਵਿਆਪੀ ਸਿੱਖ ਕੌਮ ਦੇ ਭਵਿੱਖ ‘ਤੇ ਦੂਰਗਾਮੀ ਮਾੜੇ ਪ੍ਰਭਾਵ ਪਾਉਂਦੀ ਹੈ।

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਭਾਰਤ ਸਥਿਤ ਯੂ.ਕੇ. ਦੂਤਾਵਾਸ ਅਤੇ ਭਾਰਤੀ ਵਿਦੇਸ਼ ਮੰਤਰਾਲੇ ਰਾਹੀਂ ਯੂ.ਕੇ. ਸਰਕਾਰ ਨਾਲ ਸੰਪਰਕ ਕਰਕੇ ਉਸ ਤੱਕ ਸਿੱਖ ਭਾਵਨਾਵਾਂ ਪਹੁੰਚਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਰੂਪ ਵਿਚ ਸਿੱਖਾਂ ਨੂੰ ਕਿਸੇ ਵੀ ਇਹੋ ਜਿਹੀ ਕਾਰਵਾਈ ਦੇ ਨਾਲ ਨਾ ਜੋੜਿਆ ਜਾਵੇ, ਜਿਸ ਦੇ ਨਾਲ ਸਿੱਖਾਂ ਦੇ ਜੀਣ-ਥੀਣ, ਉਨ੍ਹਾਂ ਦੇ ਰਹਿਣ-ਸਹਿਣ ਅਤੇ ਵਿਚਾਰਧਾਰਾ ਪ੍ਰਤੀ ਵੱਡੇ ਭੁਲੇਖੇ ਖੜ੍ਹੇ ਹੋਣ ਦਾ ਖ਼ਦਸ਼ਾ ਪੈਦਾ ਹੁੰਦਾ ਹੋਵੇ।


 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement