
ਦੇਸ਼ ਵਿਚ ਸਿੱਖਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ: (ਰਾਜੇਸ਼ ਕੁਮਾਰ ਸੰਧੂ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਨੇ ਇਕ ਬਿਆਨ ਜਾਰੀ ਕਰਦਿਆਂ ਲਖੀਮਪੁਰ ਖੀਰੀ ਯੂਪੀ ਵਿਖੇ ਬਜ਼ੁਰਗ ਸਿੱਖ ਨਾਲ ਕੁੱਟਮਾਰ ਦੀ ਘਟਨਾ ਨੂੰ ਮੰਦਭਾਗਾ ਦੱਸਿਆ ਹੈ।
Giani Harpreet Singh
ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਜਿਸ ਵਿਚ ਲਖੀਮਪੁਰ ਖੀਰੀ ਯੂਪੀ ਦੇ ਇਲਾਕੇ ਵਿਖੇ ਇਕ ਸਿੱਖ ਬਜ਼ੁਰਗ ਨਾਲ ਬਹੁਤ ਕੁੱਟਮਾਰ ਕੀਤੀ ਗਈ ਹੈ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਜਸਥਾਨ ਦੇ ਜ਼ਿਲ੍ਹਾ ਭਰਤਪੁਰ ਦੇ ਕਸਬਾ ਸੀਕਰੀ ਵਿਖੇ ਇਕ ਸਿੱਖ ਨੋਜਵਾਨ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ।
Sikh
ਦੇਸ਼ ਵਿਚ ਸਿੱਖਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆ ਹਨ। ਸਿੰਘ ਸਾਹਿਬ ਨੇ ਇਹਨਾਂ ਘਟਨਾਵਾਂ ਦੀ ਸਖ਼ਤ ਸਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਇਹਨਾਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।