
ਜੇ ਇਹਨਾਂ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਹੀ ਬਾਕੀਆਂ ਨੂੰ ਸਬਕ ਮਿਲੇਗਾ ਕਿ ਅਜਿਹੀ ਹਰਕਤ ਕੋਈ ਹੋਰ ਨਾ ਕਰੇ - ਜਥੇਦਾਰ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫ਼ੈਕਟਰੀ ਵਲੋਂ ਬੀੜੀ ਦੇ ਬੰਡਲ ‘ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਗਾਉਣ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
Bibi Jagir Kaur
ਸ਼੍ਰੋਮਣੀ ਕਮੇਟੀ ਨੇ ਇਸ ਨੂੰ ਲੈ ਕੇ ਕਾਰਵਾਈ ਕਰਦਿਆਂ ਸਬੰਧਿਤ ਫ਼ੈਕਟਰੀ ਨੂੰ ਪੱਤਰ ਲਿਖ ਕੇ ਤਸਵੀਰ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫ਼ੈਕਟਰੀ ਵਲੋਂ ਬੀੜੀ ਦੇ ਬੰਡਲ ’ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲਗਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਸ਼੍ਰੋਮਣੀ ਕਮੇਟੀ ਨੇ ਇਸ ਨੂੰ ਲੈ ਕੇ ਕਾਰਵਾਈ ਕਰਦਿਆਂ ਸਬੰਧਤ ਫ਼ੈਕਟਰੀ ਨੂੰ ਪੱਤਰ ਲਿਖ ਕੇ ਤਸਵੀਰ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਬੀਬੀ ਜਗੀਰ ਕੌਰ ਨੇ ਬੀੜੀ ਫ਼ੈਕਟਰੀ ਵਲੋਂ ਕੀਤੀ ਗਈ ਇਸ ਘਟੀਆ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਹੈ ਕਿ ਗੁਰੂ ਸਾਹਿਬ ਦੀ ਤਸਵੀਰ ਨੂੰ ਵਿਵਰਜਿਤ ਤੰਬਾਕੂ (ਬੀੜੀ) ਦੇ ਪੈਕਟ ‘ਤੇ ਵਰਤਿਆ ਗਿਆ ਹੈ।
ਇਹ ਕਿਸੇ ਸ਼ਰਾਰਤੀ ਦਿਮਾਗ਼ ਦੀ ਸੋਚੀ ਸਮਝੀ ਚਾਲ ਹੈ। ਉਨ੍ਹਾਂ ਕਿਹਾ ਕਿ ਬੀੜੀ ਦੇ ਬੰਡਲ ‘ਤੇ ਗੁਰੂ ਸਾਹਿਬ ਦੀ ਤਸਵੀਰ ਲਗਾਉਣ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਹੋਣੀ ਚਾਹੀਦੀ ਹੈ, ਤਾਂ ਜੋ ਇਸ ਦੀ ਸਚਾਈ ਸਾਹਮਣੇ ਆ ਸਕੇ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਕਿ ਇਸ ਮਾਮਲੇ ਦੇ ਸਾਹਮਣੇ ਆਉਣ 'ਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੁਰੰਤ ਐਕਸ਼ਨ ਲਿਆ ਗਿਆ ਹੈ ਤੇ ਉਹਨਾਂ ਵੱਲੋਂ ਪੱਤਰ ਵੀ ਲਿਖਿਆ ਗਿਆ ਹੈ। ਫੈਕਟਰੀ ਬੰਦ ਕਰਵਾਉਣ ਲਈ ਵੀ ਕਿਹਾ ਗਿਆ ਹੈ। ਇਸ ਮਾਮਲੇ 'ਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਜੇ ਇਹਨਾਂ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਹੀ ਬਾਕੀਆਂ ਨੂੰ ਸਬਕ ਮਿਲੇਗਾ ਕਿ ਅਜਿਹੀ ਹਰਕਤ ਕੋਈ ਹੋਰ ਨਾ ਕਰੇ।