
ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ- ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ।
sikh kakar
ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖ ਪਹਿਰਾਵੇ ਅਤੇ ਕਕਾਰਾਂ ਦੀ ਗ਼ਲਤ ਵਰਤੋਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੇ ਹਨ ਅਤੇ ਸਰਕਾਰਾਂ ਇਨ੍ਹਾਂ ਲੋਕਾਂ ਖਿਲਾਫ ਕੋਈ ਢੁੱਕਵੀ ਕਾਰਵਾਈ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਇਕ ਵੀਡੀਓ ਜੋ ਦਿੱਲੀ ਦੀ ਦੱਸੀ ਜਾ ਰਹੀ ਹੈ, ਜਿਸ ਵਿਚ ਲੜਕੀਆਂ ਦੇ ਸਿਰ 'ਤੇ ਪੱਗ ਤੇ ਉਪਰੋਂ ਦੀ ਕ੍ਰਿਪਾਨ ਪਵਾ ਕੇ ਫੈਸ਼ਨ ਸ਼ੋਅ ਵਿਚ ਪੇਸ਼ ਕੀਤਾ ਜਾ ਰਿਹਾ ਹੈ।
sikh kakar
ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਮੁਕੰਮਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਤੋ ਕੋਈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।