
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸਿੱਖ ਗੁਰੂ ਸਾਹਿਬਾਨ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨਾ ਵਰਜਿਤ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਵਿਵੇਕ ਬਿੰਦਰਾ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨ ਅਤੇ ਸਿੱਖ ਇਤਿਹਾਸ ਨੂੰ ਗਲਤ ਰੂਪ ਵਿਚ ਪੇਸ਼ ਕਰਨ ਦੇ ਮਾਮਲੇ ’ਚ ਕਾਰਵਾਈ ਕਰਦਿਆਂ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਡਾ. ਵਿਵੇਕ ਬਿੰਦਰਾ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।Harjinder Singh Dhami
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਰਗਰਮ ਡਾ. ਵਿਵੇਕ ਬਿੰਦਰਾ ਨੇ ਆਪਣੇ ਇੱਕ ਵੀਡੀਓ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਬਾਰੇ ਇੱਕ ਐਨੀਮੇਸ਼ਨ ਵੀਡੀਓ ਪਾਇਆ ਸੀ, ਜਿਸ ਸਬੰਧੀ ਵੱਖ-ਵੱਖ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਪਾਸ ਇਤਰਾਜ਼ ਪੁੱਜੇ ਹਨ।
Dr vivek bindra
ਇਸ ਦੇ ਨਾਲ ਹੀ ਉਸ ਨੇ ਇਤਿਹਾਸ ਨੂੰ ਵੀ ਗਲਤ ਪੇਸ਼ ਕੀਤਾ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਸ ਮਾਮਲੇ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਬੰਧਤ ਵਿਰੁੱਧ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ ਅਤੇ ਪੁਲਿਸ ਪ੍ਰਸਾਸ਼ਨ ਨੂੰ ਵੀ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ।
SGPC
ਉਨ੍ਹਾਂ ਦੱਸਿਆ ਕਿ ਡਾ. ਬਿੰਦਰਾ ਦੀ ਵੀਡੀਓ ਦੀ ਜਾਂਚ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਰਾਹੀਂ ਕਰਵਾਈ ਗਈ ਹੈ, ਜਿਸ ਵਿਚ ਸਾਹਮਣੇ ਆਇਆ ਹੈ ਕਿ ਡਾ. ਬਿੰਦਰਾ ਨੇ ਦੀਵਾਨ ਟੋਡਰ ਮੱਲ ਨੂੰ ਜੈਨ ਸਮਾਜ ਨਾਲ ਜੋੜ ਕੇ ਇਤਿਹਾਸ ਵਿਗਾੜਿਆ ਹੈ। ਇਸ ਤੋਂ ਇਲਾਵਾ ਵੀਡੀਓ ਵਿਚ ਦੀਵਾਨ ਟੋਡਰ ਮੱਲ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਵਾਰਤਾਲਾਪ ਵੀ ਇਤਿਹਾਸਕ ਤੌਰ ’ਤੇ ਨਿਰ ਅਧਾਰ ਹੈ।
SGPC forms 9-member committee
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਿੱਖ ਗੁਰੂ ਸਾਹਿਬਾਨ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨਾ ਵਰਜਿਤ ਹੋਣ ਦੇ ਬਾਵਜੂਦ ਡਾ. ਬਿੰਦਰਾ ਨੇ ਅਜਿਹਾ ਕਰਨ ਦੀ ਵੀ ਆਵਗਿਆ ਕੀਤੀ ਹੈ। ਡਾ. ਬਿੰਦਰਾ ਦੀ ਇਸ ਹਰਕਤ ਨਾਲ ਸਿੱਖ ਸੰਗਤਾਂ ਦੀ ਭਾਵਨਾਵਾਂ ਦੁਖੀਆਂ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਸ ਵਿਰੁੱਧ ਕਾਰਵਾਈ ਨੂੰ ਅਮਲ ਵਿਚ ਲਿਆਂਦੀ ਗਈ ਹੈ।