
30 ਅਗਸਤ ਨੂੰ ਰੀਲੀਜ਼ ਹੋਣ ਵਾਲੀ ਫ਼ਿਲਮ ‘ਇਸ਼ਕ ਮਾਈ ਰਿਲੀਜਨ’ ਵਿਵਾਦਾਂ ਵਿਚ ਘਿਰ ਗਈ ਹੈ।
ਚੰਡੀਗੜ੍ਹ: ਆਏ ਦਿਨ ਹੀ ਕਈ ਫ਼ਿਲਮੀ ਸਿਤਾਰਿਆ ਵੱਲੋਂ ਫ਼ਿਲਮਾਂ ਵਿਚ ਸਿੱਖ ਧਰਮ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। 30 ਅਗਸਤ ਨੂੰ ਰੀਲੀਜ਼ ਹੋਣ ਵਾਲੀ ਫ਼ਿਲਮ ‘ਇਸ਼ਕ ਮਾਈ ਰਿਲੀਜਨ’ ਵਿਵਾਦਾਂ ਵਿਚ ਘਿਰ ਗਈ ਹੈ। ਦਰਅਸਲ ਸਿੱਖ ਜੱਥੇਬੰਦੀਆਂ ਵੱਲੋਂ ਫ਼ਿਲਮ ਦੇ ਪੋਸਟਰ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ, ਜਿਸ ਵਿਚ ਸਿੱਖਾਂ ਦੇ ਧਾਰਮਿਕ ਚਿੰਨ੍ਹ ਖੰਡੇ ਦੀ ਗਲਤ ਵਰਤੋਂ ਕੀਤੀ ਗਈ ਹੈ।
Ishq my religion
ਇੰਨਾ ਹੀ ਨਹੀਂ ਫ਼ਿਲਮ ਦੇ ਇਕ ਪੋਸਟਰ ਵਿਚ ਦਰਬਾਰ ਸਾਹਿਬ ਨੂੰ ਪੈਰਾਂ ਵਿਚ ਦਿਖਾਇਆ ਗਿਆ ਹੈ, ਜਿਸ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਕਾਫ਼ੀ ਠੇਸ ਪਹੁੰਚਾਈ ਹੈ। ਦੱਸ ਦਈਏ ਕਿ 'ਇਸ਼ਕ ਮਾਈ ਰਿਲੀਜਨ' ਫ਼ਿਲਮ 30 ਅਗਸਤ ਨੂੰ ਰਿਲੀਜ਼ ਹੋਣੀ ਹੈ। ਜਥੇਬੰਦੀਆਂ ਨੇ ਪੋਸਟਰ ਵਿਚੋਂ ਦਰਬਾਰ ਸਾਹਿਬ ਦੀ ਫੋਟੋ ਤੇ ਖੰਡੇ ਨੂੰ ਹਟਾਉਣ ਦੀ ਮੰਗ ਕੀਤੀ ਹੈ।
SGPC
ਧਰਮ ਪ੍ਰਚਾਰ ਕਮੇਟੀ ਐੱਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਜੋੜਾ ਸਿੰਘਾ ਨੇ ਕਿਹਾ ਕਿ ਜੇਕਰ ਪੋਸਟਰਾਂ ਵਿੱਚੋਂ ਦਰਬਾਰ ਸਾਹਿਬ ਦੀ ਤਸਵੀਰ ਨਾ ਹਟਾਈ ਗਈ ਤਾਂ ਫਿਲਮ ਨਿਰਮਾਤਾ ਗੁਰਦੀਪ ਢਿੱਲ਼ੋਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ਿਲਮ ਉਤੇ ਕਾਨੂੰਨੀ ਕਾਰਵਾਈ ਦੇ ਨਾਲ ਹੀ ਸਰਕਾਰ ਕੋਲੋਂ ਫ਼ਿਲਮ ‘ਤੇ ਰੋਕ ਲਾਉਣ ਦੀ ਮੰਗ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਨਿਰਦੇਸ਼ ਤੋਂ ਬਾਅਦ ਸਕੱਤਰ ਮਨਜੀਤ ਸਿੰਘ ਬਾਠ ਨੇ ਪੁਲਿਸ ਕਮਿਸ਼ਨਰ ਐਸਐਸ ਸ੍ਰੀਵਾਸਤਵ ਨੂੰ ਢਿੱਲੋਂ ਵਿਰੁੱਧ ਇਕ ਲਿਖਤੀ ਸ਼ਿਕਾਇਤ ਦਿੱਤੀ ਹੈ।
Ishq my religion
ਦੱਸ ਦੇਈਏ ਕ ਇਹ ਕੋਈ ਅਜਿਹਾ ਪਹਿਲਾ ਮਾਮਲਾ ਨਹੀਂ ਹੈ, ਕੁੱਝ ਦਿਨ ਪਹਿਲਾ ਹੀ 'ਸੈਕਰੇਡ ਗੇਮਜ਼-2' 'ਚ ਇੱਕ ਸੀਨ ਵਿਚ ਸਰਤਾਜ ਸਿੰਘ ਦਾ ਕਿਰਦਾਰ ਨਿਭਾਅ ਰਹੇ ਸੈਫ਼ ਅਲੀ ਖ਼ਾਨ ਵੱਲੋਂ ਆਪਣਾ ਕੜਾ ਲਾਹ ਕੇ ਸਮੁੰਦਰ ਵਿਚ ਸੁੱਟ ਦਿੱਤਾ ਗਿਆ ਸੀ, ਜਿਸ ‘ਤੇ ਸਿੱਖ ਜੱਥੇਬੰਦੀਆਂ ਵੱਲੋਂ ਕਾਫ਼ੀ ਰੋਸ ਪ੍ਰਗਟ ਕੀਤਾ ਗਿਆ ਹੈ, ਇਸ ਨੂੰ ਲੈ ਕੇ ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿਰਸਾ ਵੱਲੋਂ ਸ਼ੋਅ ਦੇ ਨਿਰਮਾਤਾ ਅਨੁਰਾਗ ਕਸ਼ਿਅਪ ਨੂੰ ਚੇਤਾਵਨੀ ਦਿੰਦਿਆਂ ਕਿਹਾ ਗਿਆ ਸੀ ਕਿ ਜੇਕਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਤਾਂ ਉਹਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।