ਕਰਤਾਰਪੁਰ ਲਾਂਘੇ ਦੇ ਉਦਘਾਟਨ ’ਤੇ ਤਕਨੀਕੀ ਬੈਠਕ ਅੱਜ
Published : Aug 30, 2019, 1:13 am IST
Updated : Aug 30, 2019, 1:13 am IST
SHARE ARTICLE
Technical Meeting about inauguration of Kartarpur Corridor
Technical Meeting about inauguration of Kartarpur Corridor

ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

ਇਸਲਾਮਾਬਾਦ : ਪਾਕਿਸਤਾਨ ’ਚ ਕਰਤਾਰਪੁਰ ਲਾਂਘੇ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ ਤੇ ਪਾਕਿਸਤਾਨ ਵਲੋਂ ਕਿਹਾ ਗਿਆ ਹੈ ਕਿ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਸਬੰਧੀ 30 ਅਗੱਸਤ ਨੂੰ ਜ਼ੀਰੋ ਲਾਈਨ ’ਤੇ ਤਕਨੀਕੀ ਮੀਟਿੰਗ ਕਰੇਗਾ। ਇਸ ਦੀ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਵਲੋਂ ਦਿਤੀ ਗਈ ਹੈ। ਇਹ ਪ੍ਰਾਜੈਕਟ ਪਾਕਿਸਤਾਨ ਦੇ ਕਰਤਾਰਪੁਰ ’ਚ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ’ਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ ਤੇ ਇਸ ਦੌਰਾਨ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਸਿਰਫ਼ ਇਕ ਪਰਮਿਟ ਦੀ ਲੋੜ ਹੋਵੇਗੀ ਤੇ ਉਹ ਵੀਜ਼ਾ ਫ਼ਰੀ ਯਾਤਰਾ ਕਰ ਸਕਣਗੇ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਹ ਗੁਰਦਵਾਰਾ 1522 ਈ. ਵਿਚ ਬਣਾਇਆ ਗਿਆ ਸੀ। 

Kartarpur Corridor work on final stage : Bishan Singh, Amir SinghKartarpur Corridor

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫ਼ੈਸਲ ਨੇ ਅਪਣੇ ਹਫ਼ਤਾਵਾਰ ਬਿਆਨ ’ਚ ਕਿਹਾ ਕਿ ਕਰਤਾਰਪੁਰ ਲਾਂਘੇ ’ਤੇ ਤਕਨੀਕੀ ਬੈਠਕ ਕਲ ਜ਼ੀਰੋ ਲਾਈਨ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਨੂੰ ਸੂਚਨਾ ਦੇਣ ਤੋਂ ਬਾਅਦ ਹੀ 30 ਅਗੱਸਤ ਦਾ ਦਿਨ ਰਖਿਆ ਗਿਆ ਹੈ। ਅਧਿਕਾਰੀ ਨੇ ਕਿਹਾ,‘‘ਪਾਕਿ ਕਰਤਾਰਪੁਰ ਲਾਂਘੇ ਨੂੰ ਪੂਰਾ ਕਰਨ ਅਤੇ ਉਸ ਦਾ ਉਦਘਾਟਨ ਕਰਨ ਲਈ ਤਿਆਰ ਹੈ ਜਿਸ ਤਰ੍ਹਾਂ ਕਿ ਸਾਡੇ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਸੀ।’’

Kartarpur CorridorKartarpur Corridor

ਭਾਰਤ ਅਤੇ ਪਾਕਿਸਤਾਨ ਵਿਚਕਾਰ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਲਾਹੌਰ ਤੋਂ ਕਰੀਬ 125 ਕਿਲੋਮੀਟਰ ਦੂਰ ਨਾਰੋਵਾਲ ਵਿਚ ਲਾਂਘਾ ਖੋਲ੍ਹਣ ਦੇ ਸਬੰਧ ਵਿਚ ਹੁਣ ਵੀ ਤੌਰ ਤਰੀਕਿਆਂ ’ਤੇ ਵੀ ਚਰਚਾ ਹੋ ਰਹੀ ਹੈ। ਇਹ ਲਾਂਘਾ 1947 ਵਿਚ ਭਾਰਤ ਦੀ ਆਜ਼ਾਦੀ ਤੋਂ ਬਾਅਦ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਪਹਿਲਾ ਵੀਜ਼ਾ ਮੁਕਤ ਲਾਂਘਾ ਵੀ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement