Panthak News: ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਸਮੇਂ ਬੇਨਿਯਮੀਆਂ ਨੂੰ ਰੋਕਣ ਲਈ ਤੁਰਤ ਦਖ਼ਲ ਦੇਵੇ ਗੁਰਦੁਆਰਾ ਚੋਣ ਕਮਿਸ਼ਨਰ : ਐਡਵੋਕੇਟ ਧਾਮੀ
Published : Aug 29, 2024, 7:32 am IST
Updated : Aug 29, 2024, 7:32 am IST
SHARE ARTICLE
Shiromani Committee should intervene immediately to prevent irregularities during polling Gurdwara EC
Shiromani Committee should intervene immediately to prevent irregularities during polling Gurdwara EC

Panthak News: ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ

Panthak News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐਸ ਐਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ।

ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਆਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਖ਼ੁਦ ਮਿਲ ਕੇ ਮੰਗ ਪੱਤਰ ਦਿਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ। ਉਨ੍ਹਾਂ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਇਸ ਮਾਮਲੇ ਵਿਚ ਤੁਰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਬੇਨਿਯਮੀਆਂ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁਧ ਕਰੜੀ ਕਾਰਵਾਈ ਕੀਤੀ ਜਾਵੇ।


 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement