ਪ੍ਰਚਾਰਕ ਗਿਆਨੀ ਠਾਕੁਰ ਸਿੰਘ ਦੀ ਟਿੱਪਣੀ 'ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼
Published : Sep 29, 2018, 11:29 am IST
Updated : Sep 29, 2018, 11:29 am IST
SHARE ARTICLE
Gobind Singh Longowal
Gobind Singh Longowal

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸੰਗਤ.........

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸੰਗਤ ਵਿਚ ਕੋਈ ਵੀ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਇਤਿਹਾਸਕ ਅਤੇ ਸਿਧਾਂਤਕ ਤੌਰ 'ਤੇ ਸਿੱਖ ਕੌਮ ਦਾ ਨੁਕਸਾਨ ਹੁੰਦਾ ਹੋਵੇ। ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ 'ਤੇ ਚੱਲ ਰਹੀ ਇਕ ਵੀਡੀਓ ਜਿਸ ਵਿਚ ਇਕ ਸਿੱਖ ਪ੍ਰਚਾਰਕ ਗਿਆਨੀ ਠਾਕੁਰ ਸਿੰਘ ਵਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਕੀਤੇ ਗਏ

ਹਮਲੇ ਸਬੰਧੀ ਗੱਲ ਕਰਦਿਆਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਬਾਰੇ ਮਨਘੜਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਦੇ ਪ੍ਰਸੰਗ ਵਿਚ ਆਖੀ ਹੈ। ਗਿਆਨੀ ਠਾਕੁਰ ਸਿੰਘ ਵਲੋਂ ਕੀਤੀ ਗਈ ਟਿੱਪਣੀ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਆਖਿਆ ਕਿ ਇਸ ਪ੍ਰਚਾਰਕ ਵਲੋਂ ਕੀਤੀ ਗਈ ਟਿੱਪਣੀ ਦਾ ਇਤਿਹਾਸਕ ਸਰੋਤਾਂ ਅਤੇ ਹਵਾਲਿਆਂ ਨਾਲ ਕੋਈ ਮੇਲ ਨਹੀਂ ਹੈ ਅਤੇ ਇਹ ਗੁਰੂ ਸਾਹਿਬ ਦੇ ਸਿਧਾਂਤਕ ਅਤੇ ਇਤਿਹਾਸਕ ਵਿਰੋਧ ਵਿਚ ਵੀ ਜਾਂਦੀ ਹੈ।

ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਦਖ਼ਲ ਦੇ ਕੇ ਗਿਆਨੀ ਠਾਕੁਰ ਸਿੰਘ ਪਾਸੋਂ ਸਪੱਸ਼ਟੀਕਰਨ ਮੰਗਿਆ ਜਾਵੇ, ਤਾਂ ਜੋ ਸਿੱਖਾਂ ਅੰਦਰ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ। ਲੌਂਗੋਵਾਲ ਨੇ ਰਾਜਸਥਾਨ ਦੇ ਸਕੂਲਾਂ ਵਿਚ ਪੰਜਾਬੀ ਨੂੰ ਵਿਸਾਰ ਕੇ ਧੱਕੇ ਨਾਲ ਥੋਪੀ ਜਾ ਰਹੀ ਸੰਸਕ੍ਰਿਤ ਭਾਸ਼ਾ ਦਾ ਵੀ ਸਖ਼ਤ ਨੋਟਿਸ ਲਿਆ ਹੈ। 

ਉਨ੍ਹਾਂ ਕਿਹਾ ਕਿ ਰਾਜਿਸਥਾਨ ਵਿਚ ਪੰਜਾਬੀ ਭਾਸ਼ਾ ਨੂੰ ਨੀਵਾਂ ਦਿਖਾਉਣ ਲਈ ਪੰਜਾਬੀ ਦੀ ਥਾਂ ਸੰਸਕ੍ਰਿਤ ਅਧਿਆਪਕ ਨਿਯੁਕਤ ਕਰਨੇ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਬਦਲਣਾ ਚਾਹੀਦਾ ਹੈ ਅਤੇ ਪੰਜਾਬੀ ਪੜ੍ਹਨ ਵਾਲਿਆਂ ਨੂੰ ਇਨਸਾਫ ਦੇਣ ਲਈ ਪੰਜਾਬੀ ਅਧਿਆਪਕ ਨਿਯੁਕਤ ਕਰਨੇ ਚਾਹੀਦੇ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement