ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 8 ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ
Published : Sep 29, 2019, 8:19 am IST
Updated : Sep 29, 2019, 8:24 am IST
SHARE ARTICLE
Eight Sikh prisoners will be released on the occasion of  Nanak's parkash purab
Eight Sikh prisoners will be released on the occasion of Nanak's parkash purab

ਇਕ ਕੈਦੀ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਿਆ ਜਾਵੇਗਾ

ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰ ਨੇ ਮਨੁੱਖੀ ਆਧਾਰ 'ਤੇ ਦੇਸ਼ ਭਰ ਦੀਆਂ ਵੱਖੋ-ਵੱਖ ਜੇਲਾਂ 'ਚ ਬੰਦ ਅੱਠ ਸਿੱਖ ਕੈਦੀਆਂ ਨੂੰ ਨਵੰਬਰ 'ਚ ਰਿਹਾਅ ਕਰੇਗੀ ਜੋ ਪੰਜਾਬ 'ਚ ਅਤਿਵਾਦ ਦੌਰਾਨ ਕੀਤੇ ਗਏ ਅਪਰਾਧਾਂ ਦੇ ਸਿਲਸਿਲੇ 'ਚ ਦੇਸ਼ ਦੀਆਂ ਵੱਖੋ-ਵੱਖ ਜੇਲਾਂ 'ਚ ਬੰਦ ਹਨ। ਕੇਂਦਰੀ ਗ੍ਰਹਿ ਮੰਤਰਾਲਾ ਨੇ ਇਹ ਵੀ ਐਲਾਨ ਕੀਤਾ ਕਿ ਵਿਸ਼ੇਸ਼ ਮਾਫ਼ੀ ਦੇ ਤਹਿਤ ਇਕ ਕੈਦੀ ਨੂੰ ਮਿਲੀ ਮੌਤ ਦੀ ਸਜ਼ਾ ਨੂੰ ਬਦਲ ਕੇ ਉਮਰ ਕੈਦ ਕੀਤਾ ਜਾਵੇਗਾ।

Blacklist SikhSikh

ਗ੍ਰਹਿ ਮੰਤਰਾਲਾ ਦੇ ਇਕ ਬੁਲਾਰੇ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖੋ-ਵੱਖ ਜੇਲਾਂ 'ਚ ਬੰਦ 9 ਸਿੱਖ ਕੈਦੀਆਂ ਨੂੰ ਵਿਸ਼ੇਸ਼ ਵਿਵਸਥਾ ਦੇ ਤਹਿਤ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਇਕ ਕੈਦੀ ਦੀ ਸਜ਼ਾ ਘਟਾ ਕੇ ਉਮਰ ਕੈਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਦਕਿ ਬਾਕੀ ਅੱਜ ਮਾਮਲਿਆਂ 'ਚ ਵਿਸ਼ੇਸ਼ ਮਾਫ਼ੀ ਤਹਿਤ ਉਮਰ ਕੈਦ ਅਤੇ ਹੋਰ ਸਜ਼ਾ ਕੱਟ ਰਹੇ ਕੈਦੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕੀਤਾ ਜਾਵੇਗਾ।

ਬੁਲਾਰੇ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਦੇਸ਼ ਦੀਆਂ ਵੱਖੋ-ਵੱਖ ਅਦਾਲਤਾਂ ਵਲੋਂ ਪੰਜਾਬ 'ਚ ਅਤਿਵਾਦ ਦੇ ਦੌਰ 'ਚ ਕੀਤੇ ਗਏ ਅਪਰਾਧਾਂ ਲਈ ਸਜ਼ਾ ਸੁਣਾਈ ਗਈ ਸੀ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਲੰਮੇ ਸਮੇਂ ਤੋਂ ਸਿੱਖਾਂ ਦੇ ਵੱਖੋ-ਵੱਖ ਵਰਗਾਂ ਵਲੋਂ ਕੀਤੀਆਂ ਜਾ ਰਹੀਆਂ ਮੰਗਾਂ ਨੂੰ ਵੇਖਦਿਆਂ ਕੀਤਾ ਹੈ। ਸਿੱਖ ਕੈਦੀਆਂ ਦੀ ਰਿਹਾਈ ਲਈ ਇਸ ਸਬੰਧੀ ਇਕ ਚਿੱਠੀ ਸਨਿਚਰਵਾਰ ਨੂੰ ਸਬੰਧਤ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਭੇਜੀ ਗਈ ਹੈ। ਨਵੰਬਰ 'ਚ ਹੀ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਹੈ।  

ਰਾਜੋਆਣਾ ਦੀ ਸਜ਼ਾ ਹੋਵੇਗੀ ਉਮਰ ਕੈਦ ਵਿਚ ਤਬਦੀਲ
ਚੰਡੀਗੜ੍ਹ (ਬਨਵੈਤ): ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਏ ਇਕ ਅਹਿਮ ਫ਼ੈਸਲੇ ਵਿਚ ਜਿਨ੍ਹਾਂ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ ਉਨ੍ਹਾਂ ਵਿਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦਾ ਨਾਂਅ ਵੀ ਆ ਰਿਹਾ ਹੈ। ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ ਜਾਵੇਗਾ।

Do people want to eat sandwiches from Burail JailBurail Jail

ਕੇਂਦਰ ਦੇ ਇਸ ਫ਼ੈਸਲੇ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਫਾਂਸੀ ਦੀ ਸਜ਼ਾ ਪ੍ਰਾਪਤ ਸਿੱਖ ਕੈਦੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾਵੇਗੀ। ਬਲਵੰਤ ਸਿੰਘ ਰਾਜੋਆਣਾ ਇਕੋ ਇਕ ਸਿੱਖ ਕੈਦ ਹੈ ਜੋ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ ਵਿਚ ਬੰਦ ਹੈ। ਉਸ ਨੂੰ ਬੁੜੈਲ ਜੇਲ ਚੰਡੀਗੜ੍ਹ ਤੋਂ ਪਟਿਆਲਾ ਦੀ ਕੇਂਦਰੀ ਜੇਲ ਵਿਚ ਤਬਦੀਲ ਕੀਤਾ ਗਿਆ ਸੀ। ਉਸ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਕਰਨ ਦਾ ਦੋਸ਼ ਹੈ। ਬੇਅੰਤ ਸਿੰਘ ਦੀ ਹਤਿਆ 31 ਅਗੱਸਤ 1995 ਨੂੰ ਸਿਵਲ ਸਕੱਤਰੇਤ ਮੂਹਰੇ ਇਕ ਬੰਬ ਧਮਾਕੇ ਵਿਚ ਕਰ ਦਿਤੀ ਗਈ ਸੀ।

Balwant Singh RajoanaBalwant Singh Rajoana

ਸੀ.ਬੀ.ਆਈ ਵਲੋਂ ਹਤਿਆ ਦੇ ਦੋਸ਼ ਵਿਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪਰ ਹਵਾਰਾ ਦੀ ਫਾਂਸੀ ਦੀ ਸਜ਼ਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਮਰ ਕੈਦ ਵਿਚ ਤਬਦੀਲ ਕਰ ਦਿਤੀ ਸੀ। ਭਾਈ ਰਾਜੋਆਣਾ ਅਤੇ ਹਵਾਰਾ ਸਮੇਤ ਜਗਤਾਰ ਸਿੰਘ ਤਾਰਾ ਬੇਅੰਤ ਸਿੰਘ ਦੀ ਹਤਿਆ ਦੀ ਜ਼ਿੰਮੇਵਾਰੀ ਲੈ ਚੁਕੇ ਹਨ। ਹਵਾਰਾ ਤਿਹਾੜ ਜੇਲ ਦਿੱਲੀ ਅਤੇ ਤਾਰਾ ਮਾਡਲ ਜੇਲ ਬੁੜੈਲ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement