550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਦੇ ਕਾਠਮੰਡੂ 'ਚ ਹੋਇਆ ਗੁਰਮਤਿ ਸਮਾਗਮ
Published : Sep 30, 2019, 3:16 am IST
Updated : Sep 30, 2019, 3:16 am IST
SHARE ARTICLE
Gurmat samagam held in Nepal Gurdwara dedicated to 550th Prakash Purb
Gurmat samagam held in Nepal Gurdwara dedicated to 550th Prakash Purb

ਨੇਪਾਲ ਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ।

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਦੀਆਂ ਸੰਗਤਾਂ ਵਲੋਂ ਕਾਠਮੰਡੂ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਕਾਠਮੰਡੂ ਵਿਖੇ ਬੀਤੇ ਦਿਨ ਹੋਏ ਇਸ ਸਮਾਗਮ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੇਪਾਲ 'ਚ ਭਾਰਤੀ ਅੰਬੈਸਡਰ ਸ. ਮਨਜੀਵ ਸਿੰਘ ਪੁਰੀ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਚਰਨਜੀਤ ਸਿੰਘ ਅਟਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਵਿਚ ਨੇਪਾਲ ਦੀਆਂ ਸੰਗਤਾਂ ਵੱਲੋਂ ਗੁਰਮਤਿ ਸਮਾਗਮ ਇਕ ਚੰਗਾ ਉੱਦਮ ਹੈ। ਉਨ੍ਹਾਂ ਨੇਪਾਲ ਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਅਤੇ ਇਸ ਦੇ ਨਾਲ ਹੀ ਨੇਪਾਲ ਵਿਚ ਸਿੱਖੀ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਅਤੇ ਸਾਡਾ ਸਭ ਦਾ ਸਾਂਝਾ ਫਰਜ ਹੈ ਕਿ ਇਸ ਸਮੇਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਦਾ ਵੱਧ ਵੱਧ ਪ੍ਰਚਾਰ ਕਰੀਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement