Panthak News: ਸ਼੍ਰੋਮਣੀ ਕਮੇਟੀ ਦੇ ਇਜਲਾਸ ਵਿਚ ਵੱਖ-ਵੱਖ ਮਤੇ ਪਾਸ ਕੀਤੇ ਗਏ
Published : Oct 29, 2024, 9:10 am IST
Updated : Oct 29, 2024, 9:20 am IST
SHARE ARTICLE
Various resolutions were passed in the meeting of the Shiromani Committee Panthak News
Various resolutions were passed in the meeting of the Shiromani Committee Panthak News

Panthak News: ਬੇਅਦਬੀ ਮਾਮਲੇ ਵਿਚ ਸੌਦਾ ਸਾਧ ਤੇ ਹਨੀਪ੍ਰੀਤ ਦੀ ਗਿਫ਼ਤਾਰੀ ਦੀ ਕੀਤੀ ਮੰਗ

Various resolutions were passed in the meeting of the Shiromani Committee Panthak News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਜਨਰਲ ਇਜਲਾਸ ਸਪੱਸ਼ਟ ਕਰਦਾ ਹੈ ਕਿ ਸਿੱਖ ਕੌਮ ਦਾ ਅਪਣਾ ਵਿਲੱਖਣ ਤੇ ਨਿਰਾਲਾ ਇਤਿਹਾਸ, ਵਿਰਾਸਤ, ਰਹਿਣੀ ਅਤੇ ਸਭਿਆਚਾਰ ਹੈ। ਗੁਰੂ ਸਾਹਿਬਾਨ ਵਲੋਂ ਸਾਜੇ ਇਸ ਨਿਰਮਲ ਅਤੇ ਖ਼ਾਲਸ ਪੰਥ ਨੇ ਹਮੇਸ਼ਾ ਹੀ ਅਪਣੀਆਂ ਰਵਾਇਤਾਂ ਅਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੰਦਿਆਂ ਪੂਰੇ ਵਿਸ਼ਵ ਅੰਦਰ ਅੱਡਰੀ ਪਛਾਣ ਕਾਇਮ ਕੀਤੀ ਹੈ। ਇਸੇ ਦਿਸ਼ਾ ਵਿਚ ਹੀ ਕਾਂਗਰਸ, ਆਰਐਸਐਸ ਅਤੇ ਇਸ ਦੀ ਸਿਆਸੀ ਜਮਾਤ ਭਾਰਤੀ ਜਨਤਾ ਪਾਰਟੀ ਅਪਣੇ ਮਨਸੂਬੇ ਸਿੱਧ ਕਰਨ ਲਈ ਪੂਰਾ ਤਾਣ ਲਗਾਉਂਦੀਆਂ ਆ ਰਹੀਆਂ ਹਨ। ਹੁਣ ਇਸ ਵਿਚ ਆਮ ਆਦਮੀ ਪਾਰਟੀ ਵੀ ਪਿੱਛੇ ਨਹੀਂ ਹੈ। ਇਨ੍ਹਾਂ ਸਾਰੀਆਂ ਸ਼ਕਤੀਆਂ ਵਲੋਂ ਰਲ ਕੇ ਸਿੱਖਾਂ ਦੇ ਮਾਮਲੇ ਉਲਝਾਏ ਜਾ ਰਹੇ ਹਨ। 

 ਇਜਲਾਸ ਦ੍ਰਿੜ੍ਹਤਾ ਨਾਲ ਸੰਕਲਪ ਕਰਦਾ ਹੈ ਕਿ ਕੌਮ ਦੀ ਚੜ੍ਹਦੀ ਕਲਾ ਵਾਸਤੇ ਹਰ ਦੁਸ਼ਮਣ ਸ਼ਕਤੀ ਦਾ ਡੱਟ ਕੇ ਟਾਕਰਾ ਕੀਤਾ ਜਾਂਦਾ ਰਹੇਗਾ। ਇਹ ਇਜਲਾਸ ਸਰਕਾਰਾਂ ਅਤੇ ਸਰਕਾਰੀ ਏਜੰਸੀਆਂ ਨੂੰ ਤਾੜਨਾ ਕਰਦਾ ਹੈ ਕਿ ਸਿੱਖੀ ਨੂੰ ਢਾਹ ਲਗਾਉਣ ਵਾਲੀਆਂ ਚਾਲਾਂ ਅਤੇ ਖ਼ਾਲਸਾ ਪੰਥ ਦੇ ਮਾਮਲਿਆਂ ਨੂੰ ਉਲਝਾਉਣ ਵਾਲੀਆਂ ਸਾਜ਼ਸ਼ਾਂ ਤੁਰਤ ਬੰਦ ਕੀਤੀਆਂ ਜਾਣ। ਸਿੱਖ ਕੌਮ ਨੂੰ ਵੀ ਅਪੀਲ ਹੈ ਕਿ ਪੰਥ ਵਿਰੋਧੀ ਤਾਕਤਾਂ ਦੀ ਪਛਾਣ ਕਰੀਏ ਅਤੇ ਇਕਜੁਟ ਹੋ ਕੇ ਹਰ ਉਸ ਚਾਲ ਨੂੰ ਨਕਾਮ ਕੀਤਾ ਜਾਵੇ ਜੋ ਕੌਮੀ ਸੰਸਥਾਵਾਂ ਅਤੇ ਕੌਮੀ ਗੌਰਵ ਨੂੰ ਢਾਅ ਲਗਾਉਣ ਦੀਆਂ ਸਾਜ਼ਸ਼ਾਂ ਰਚ ਰਹੀਆਂ ਹਨ।

ਜਨਰਲ ਇਜਲਾਸ ਸਿੱਖ ਕੌਮ ਵਿਰੁਧ ਸੋਸ਼ਲ ਮੀਡੀਆ ਜ਼ਰੀਏ ਹੋ ਰਹੇ ਹਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਭਾਰਤ ਸਰਕਾਰ ਪਾਸੋਂ ਮੰਗ ਕਰਦਾ ਹੈ। ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਕਈ ਵਾਰ ਇਸ ਵਰਤਾਰੇ ਵਿਰੁਧ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਭੇਜਿਆ ਗਿਆ ਸੀ ਪਰੰਤੂ ਇਹ ਰੁਝਾਨ ਲਗਾਤਾਰ ਜਾਰੀ ਹੈ। ਇਜਲਾਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਦੀ ਮਿਆਦ ਅਗਲੇ ਪੰਜ ਸਾਲ ਵਾਸਤੇ ਵਧਾਉਣ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਧਨਵਾਦ ਕਰਦਾ ਹੈ। ਜਨਰਲ ਇਜਲਾਸ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਪਾਵਨ ਅਸਥਾਨ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪ੍ਰਕਿਰਿਆ ਸਰਲ ਕਰਨ ਨੂੰ ਆਖਦਾ ਹੈ। 

ਜਨਰਲ ਇਜਲਾਸ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਸੌਦਾ ਸਾਧ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ, ਪ੍ਰਦੀਪ ਕਲੇਰ ਤੇ ਹੋਰਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਾ ਹੈ। ਜਨਰਲ ਇਜਲਾਸ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਬੇਅਦਬੀ ਦੇ ਇਨ੍ਹਾਂ ਸਾਰੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। 

ਜਨਰਲ ਇਜਲਾਸ ਭਾਰਤ ਸਰਕਾਰ ਪਾਸੋਂ ਮੰਗ ਕਰਦਾ ਹੈ ਕਿ ਫ਼ਿਲਮਾਂ, ਨਾਟਕਾਂ ਤੇ ਸੀਰੀਅਲਾਂ ਵਿਚ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਦਿਖਾਉਣ ਦੇ ਰੁਝਾਨ ਨੂੰ ਬੰਦ ਕਰਵਾਉਣ ਲਈ ਸਖ਼ਤ ਕਦਮ ਉਠਾਏ ਜਾਣ। ਇਹ ਜਨਰਲ ਇਜਲਾਸ ਭਾਰਤ ਸਰਕਾਰ ਅਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਪੁਰਜ਼ੋਰ ਅਪੀਲ ਕਰਦਾ ਹੈ ਕਿ ਸਿੱਖ ਕੌਮ ਦੇ ਧਾਰਮਕ ਅਸਥਾਨਾਂ ਬਾਰੇ ਸਾਰਥਕ ਪਹੁੰਚ ਅਪਣਾਉਣ, ਤਾਂ ਜੋ ਸਿੱਖ ਕੌਮ ਅਪਣੇ ਪਾਵਨ ਅਸਥਾਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾਵਾਂ ਅਨੁਸਾਰ ਕਰ ਸਕੇ। ਇਜਲਾਸ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਸਲਿਆਂ ਦਾ ਸਰਲੀਕਰਨ ਕਰਨ ਲਈ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਨੂੰ ਪ੍ਰਵਾਨਗੀ ਦਿੰਦਾ ਹੈ। ਇਸ ਦੇ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਪ੍ਰਧਾਨ ਸ਼੍ਰੋਮਣੀ ਕਮੇਟੀ ਪਾਸ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement