Taranjit Singh Sandhu news: ਅਮਰੀਕਾ ’ਚ ਸਿੱਖ ਜਥੇਬੰਦੀ ਨੇ ਨਿਊਯਾਰਕ ਦੇ ਗੁਰਦੁਆਰੇ ’ਚ ਸੰਧੂ ਨਾਲ ਧੱਕਾ-ਮੁੱਕੀ ਦੀ ਕੀਤੀ ਨਿੰਦਾ
Published : Nov 29, 2023, 7:41 am IST
Updated : Nov 29, 2023, 7:41 am IST
SHARE ARTICLE
Sikh bodies condemn heckling of Indian envoy at NY gurdwara
Sikh bodies condemn heckling of Indian envoy at NY gurdwara

ਗੁਰਦੁਆਰਾ ਪ੍ਰਬੰਧਕਾਂ ਨੂੰ ਇਸ ’ਚ ਸ਼ਾਮਲ ਲੋਕਾਂ ਵਿਰੁਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ

Taranjit Singh Sandhu news: ਅਮਰੀਕਾ ਸਥਿਤ ਇਕ ਸਿੱਖ ਜਥੇਬੰਦੀ ਨੇ ਨਿਊਯਾਰਕ ਦੇ ਇਕ ਗੁਰਦੁਆਰੇ ’ਚ ਭਾਰਤ ਦੇ ਸਫ਼ੀਰ ਤਰਨਜੀਤ ਸਿੰਘ ਸੰਧੂ ਨਾਲ ਕੁੱਟਮਾਰ ਦੀ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਇਸ ’ਚ ਸ਼ਾਮਲ ਲੋਕਾਂ ਵਿਰੁਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸਿੱਖਸ ਆਫ ਅਮਰੀਕਾ ਨੇ ਸੋਮਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਗੁਰਦੁਆਰਾ ਇਕ ਧਾਰਮਕ ਅਸਥਾਨ ਹੈ ਅਤੇ ਲੋਕਾਂ ਨੂੰ ਇੱਥੇ ਆ ਕੇ ਨਿੱਜੀ ਰਾਜਨੀਤਿਕ ਵਿਚਾਰਾਂ ਨੂੰ ਦੂਰ ਰੱਖਣਾ ਚਾਹੀਦਾ ਹੈ।

ਸੰਧੂ ਨੇ ਐਤਵਾਰ ਨੂੰ ਗੁਰਪੁਰਬ ਮੌਕੇ ਨਿਊਯਾਰਕ ਦੇ ਲੌਂਗ ਆਈਲੈਂਡ ਸਥਿਤ ਹਿਕਸਵਿਲੇ ਗੁਰਦੁਆਰੇ ਵਿਚ ਅਰਦਾਸ ਕੀਤੀ। ਸੰਧੂ ਨਾਲ ਵਾਪਰੀ ਘਟਨਾ ਦੇ ਵੀਡੀਉ ਸੋਸ਼ਲ ਮੀਡੀਆ ’ਤੇ ਉਪਲਬਧ ਹਨ। ਵੀਡੀਉ ’ਚ ਗਰਮਖ਼ਿਆਲੀਆਂ ਦਾ ਇਕ ਸਮੂਹ ਗੁਰਦੁਆਰੇ ’ਚ ਸੰਧੂ ਨਾਲ ਕੁੱਟਮਾਰ ਕਰਦਾ ਅਤੇ ਵੱਖਵਾਦੀ ਹਰਦੀਪ ਸਿੰਘ ਨਿੱਝਰ ਬਾਰੇ ਪੁੱਛ-ਗਿੱਛ ਕਰਦਾ ਨਜ਼ਰ ਆ ਰਿਹਾ ਹੈ। ਨਿੱਜਰ ਦੀ ਇਸ ਸਾਲ ਜੂਨ ’ਚ ਕੈਨੇਡਾ ’ਚ ਕਤਲ ਕਰ ਦਿਤਾ ਗਿਆ ਸੀ।

ਘਟਨਾ ਤੋਂ ਬਾਅਦ ਹੋਰ ਸਿੱਖਾਂ ਨੇ ਸ਼ਰਾਰਤੀ ਅਨਸਰਾਂ ਨੂੰ ਗੁਰਦੁਆਰੇ ਤੋਂ ਬਾਹਰ ਕੱਢ ਲਿਆ। ਸਿੱਖਸ ਆਫ ਅਮਰੀਕਾ ਦੇ ਸੰਸਥਾਪਕ ਅਤੇ ਪ੍ਰਧਾਨ ਜਸਦੀਪ ਸਿੰਘ ਜੱਸੀ ਅਤੇ ਪ੍ਰਧਾਨ ਕੰਵਲਜੀਤ ਸਿੰਘ ਸੋਨੀ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਅਸੀਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਨ੍ਹਾਂ ਸ਼ਰਾਰਤੀ ਅਨਸਰਾਂ ਵਿਰੁਧ ਸਖਤ ਕਾਰਵਾਈ ਕਰਨ ਤਾਂ ਜੋ ਨਿਊਯਾਰਕ ਵਿਚ ਸ਼ਾਂਤੀ ਪਸੰਦ ਸਿੱਖ ਭਾਈਚਾਰਾ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਕਿਸੇ ਵੀ ਸਮੇਂ ਗੁਰਦੁਆਰਿਆਂ ਵਿਚ ਜਾ ਸਕੇ।

ਉਨ੍ਹਾਂ ਕਿਹਾ ਕਿ ਰਾਜਦੂਤ ਸੰਧੂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੁਰਦੁਆਰਾ ਸਾਹਿਬ ਦੀ ਸ਼ਾਂਤੀ ਅਤੇ ਪਵਿੱਤਰਤਾ ਨੂੰ ਭੰਗ ਕੀਤਾ। ਗੁਰਦੁਆਰੇ ਪੂਜਾ ਸਥਾਨ ਹਨ ਅਤੇ ਲੋਕਾਂ ਨੂੰ ਇੱਥੇ ਨਿੱਜੀ ਸਿਆਸੀ ਵਿਚਾਰਾਂ ਤੋਂ ਮੁਕਤ ਰਹਿਣਾ ਚਾਹੀਦਾ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਸਿੱਖਸ ਆਫ ਅਮਰੀਕਾ ਨਿਊਯਾਰਕ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਬੇਇੱਜ਼ਤੀ ਦੀ ਸਖ਼ਤ ਨਿੰਦਾ ਕਰਦਾ ਹੈ।

 (For more news apart from Sikh bodies condemn heckling of Indian envoy at NY gurdwara, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement