ਦੁਨੀਆ ਦੀ ਸਭ ਤੋਂ ਮਹਿੰਗੀ ਧਰਤੀ ਖ਼੍ਰੀਦਣ ਵਾਲੇ ਜਾਂਬਾਜ਼ ਅਤੇ ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ ਜੀ
Published : Dec 29, 2018, 11:22 am IST
Updated : Dec 29, 2018, 11:22 am IST
SHARE ARTICLE
Diwan Todar Mal, who purchased universe's most expensive land
Diwan Todar Mal, who purchased universe's most expensive land

ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਅਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸਸਕਾਰ ਲਈ ਸੰਸਾਰ ਦੀ ਸਭ ਤੋਂ ਕੀਮਤੀ ਜ਼ਮੀਨ ਖ਼ਰੀਦੀ.........

ਸ਼੍ਰੀ ਫ਼ਤਿਹਗੜ੍ਹ ਸਾਹਿਬ  : ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਅਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸਸਕਾਰ ਲਈ ਸੰਸਾਰ ਦੀ ਸਭ ਤੋਂ ਕੀਮਤੀ ਜ਼ਮੀਨ ਖ਼ਰੀਦੀ। ਇਸ ਅਦੁੱਤੀ ਕਾਰਜ ਨਾਲ ਉਹ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿਚ ਸ਼ਾਮਲ ਹੋ ਗਏ। ਦੀਵਾਨ ਟੋਡਰ ਮੱਲ ਦੇ ਜਨਮ ਸਥਾਨ, ਖ਼ਾਨਦਾਨ, ਜੀਵਨ ਅਤੇ ਵਾਰਸਾਂ ਬਾਰੇ ਇਤਿਹਾਸ ਵਿਚ ਜ਼ਿਆਦਾ ਜਾਣਕਾਰੀ ਨਹੀਂ ਮਿਲਦੀ। ਮੰਨਿਆ ਜਾਂਦਾ ਹੈ ਕਿ ਉਹ ਜਾਤ ਦੇ ਜੈਨ ਸਨ ਤੇ ਗੁਰੂ ਘਰ ਦੇ ਅਤਿਅੰਤ ਸ਼ਰਧਾਲੂ ਸਨ। 

ਉਹ ਉਸ ਵੇਲੇ ਸਰਹਿੰਦ ਸੂਬੇ ਦੇ ਅਮੀਰ ਵਪਾਰੀ ਤੇ ਮੁਅੱਜਜ਼ ਦਰਬਾਰੀ ਸਨ। ਉਨ੍ਹਾਂ ਦਾ ਜੱਦੀ ਪਿੰਡ ਕਾਕੜਾ ਸੀ, ਜੋ ਹੁਣ ਥਾਣਾ ਸਦਰ ਸਮਾਣਾ ਅਧੀਨ ਆਉਂਦਾ ਹੈ  ਉਨ੍ਹਾਂ ਦੇ ਜਨਮ ਤੋਂ ਪਹਿਲਾਂ ਹੀ ਉਨ੍ਹਾਂ ਦੇ ਪੁਰਖੇ ਕਾਰੋਬਾਰ ਕਾਰਨ ਪਿੰਡ ਛੱਡ ਕੇ ਸਰਹਿੰਦ ਵਸ ਗਏ ਸਨ। 13 ਦਸੰਬਰ 1704 ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰ ਦਿਤਾ ਗਿਆ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਕਿਸੇ ਦੀ ਇਹ ਹਿੰਮਤ ਨਾ ਪਈ ਕਿ ਉਨ੍ਹਾਂ ਦਾ ਵਿਧੀ ਪੂਰਵਕ ਸਸਕਾਰ ਕਰ ਸਕਣ,

ਸਰਕਾਰੀ ਕਹਿਰ ਦੇ ਡਰ ਕਾਰਨ ਸਰਹਿੰਦ ਦੇ ਕਿਸੇ ਜ਼ਿਮੀਂਦਾਰ ਦੀ ਜ਼ਮੀਨ ਦੇਣ ਦੀ ਹਿੰਮਤ ਨਾ ਪਈ। ਅਖੀਰ ਇਕ ਜ਼ਿਮੀਂਦਾਰ ਚੌਧਰੀ ਅੱਤਾ ਜ਼ਮੀਨ ਵੇਚਣ ਲਈ ਤਿਆਰ ਹੋ ਗਿਆ, ਪਰ ਉਸ ਨੇ ਸ਼ਰਤ ਰੱਖੀ ਕਿ ਜ਼ਮੀਨ ਦੀ ਕੀਮਤ ਸੋਨਾ ਵਿਛਾ ਕੇ ਦੇਣੀ ਪਵੇਗੀ। ਕਿਹਾ ਜਾਂਦਾ ਹੈ ਕਿ ਉਸ ਨੇ ਸੋਨੇ ਦੇ ਸਿੱਕੇ ਖੜ੍ਹੇ ਕਰ ਕੇ ਕੀਮਤ ਲਈ ਸੀ। ਉਸ ਵੇਲੇ ਸੋਨੇ ਦੀ ਅਸ਼ਰਫ਼ੀ ਦਾ ਸਾਈਜ਼ ਕਰੀਬ ਸਵਾ ਇੰਚ ਅਤੇ ਭਾਰ ਕਰੀਬ ਇਕ ਤੋਲਾ ਹੁੰਦਾ ਸੀ। ਸਾਹਿਬਜ਼ਾਦਿਆਂ ਦੇ ਸਸਕਾਰ ਲਈ 2-2 ਮੀਟਰ ਅਤੇ ਮਾਤਾ ਜੀ ਲਈ 2-1.5 ਮੀਟਰ ਦੇ ਕਰੀਬ ਜਗ੍ਹਾ ਲਈ ਗਈ ਹੋਵੇਗੀ। ਇਸ ਲਈ ਕਰੀਬ 7800 ਅਸ਼ਰਫ਼ੀਆਂ (78 ਕਿੱਲੋ ਸੋਨਾ) ਵਿਛਾਈਆਂ ਗਈਆਂ ਹੋਣਗੀਆਂ।

ਜੇ ਅਸ਼ਰਫ਼ੀਆਂ ਖੜ੍ਹੇ ਰੁਖ ਰਖੀਆਂ ਗਈਆਂ ਹੋਣਗੀਆਂ ਤਾਂ 78000 ਦੇ ਕਰੀਬ ਅਸ਼ਰਫ਼ੀਆਂ (780 ਕਿੱਲੋ ਸੋਨਾ) ਵਿਛਾਉਣੀਆਂ ਪਈਆਂ ਹੋਣਗੀਆਂ। ਇਸ ਕਾਰਨ ਦੀਵਾਨ ਦੀ ਸਾਰੀ ਪੂੰਜੀ ਜ਼ਮੀਨ ਖ਼੍ਰੀਦਣ ਵਿਚ ਲੱਗ ਗਈ ਤੇ ਘਰ ਬਾਰ ਗਹਿਣੇ ਪੈ ਗਿਆ, ਪਰ ਉਨ੍ਹਾਂ ਨੇ ਅਪਣੇ ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਗੁਰੂ ਜੀ ਅਤੇ ਸਿੱਖੀ ਦੀ ਮਹਾਨ ਸੇਵਾ ਕੀਤੀ। ਵਜ਼ੀਰ ਖ਼ਾਨ ਜ਼ਾਲਮ ਤੇ ਬੇਰਹਿਮ ਇਨਸਾਨ ਸੀ। ਉਸ ਨੇ ਬਾਬਾ ਮੋਤੀ ਰਾਮ ਮਹਿਰਾ ਦਾ ਸਾਰਾ ਪਰਿਵਾਰ ਸਿਰਫ਼ ਇਸ ਲਈ ਵੇਲਣੇ ਵਿਚ ਪੀੜ ਕੇ ਸ਼ਹੀਦ ਕਰ ਦਿਤਾ ਸੀ ਕਿ ਉਨ੍ਹਾਂ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਠੰਢੇ ਬੁਰਜ ਵਿਚ ਦੁੱਧ ਨਾਲ ਸੇਵਾ ਕੀਤੀ ਸੀ।

ਇਸ ਲਈ ਉਹ ਇਹ ਕਿਵੇਂ ਬਰਦਾਸ਼ਤ ਕਰ ਸਕਦਾ ਸੀ ਕਿ ਕੋਈ ਉਨ੍ਹਾਂ ਦਾ ਸਸਕਾਰ ਕਰੇ? ਜਦੋਂ ਉਸ ਨੂੰ ਦੀਵਾਨ ਟੋਡਰ ਮੱਲ ਦੇ ਇਸ 'ਗੁਨਾਹ' ਬਾਰੇ ਪਤਾ ਚੱਲਿਆ ਤਾਂ ਉਸ ਦਾ ਕਹਿਰ ਦੀਵਾਨ 'ਤੇ ਟੁੱਟ ਪਿਆ। ਅਪਣੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਨ ਨੂੰ ਅਪਣਾ ਘਰ-ਬਾਰ ਅਤੇ ਕਾਰੋਬਾਰ ਛੱਡ ਕੇ ਕਿਧਰੇ ਜਾਣਾ ਪਿਆ। ਇਸ ਤਰਾਂ ਦੀਵਾਨ ਟੋਡਰ ਮੱਲ ਜੀ ਸਾਕਾ ਸਰਹੰਦ ਦੇ ਨਾਇਕ ਬਣੇ। ਸਿੱਖ ਕੌਮ ਸਿਰ ਸਦੀਵੀ ਕਰਜ਼ ਚਾੜ੍ਹਨ ਵਾਲੀ ਬਹਾਦਰ ਤੇ ਨੇਕ-ਦਿਲ ਇਸ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਕਰਨਾ ਬਣਦਾ ਹੈ।

ਉਨ੍ਹਾਂ ਦੀ ਜਹਾਜ਼ ਹਵੇਲੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਤੋਂ ਬਾਅਦ ਸਿੱਖ ਮਿਸਲਾਂ ਦੇ ਸਰਹਿੰਦ 'ਤੇ ਹਮਲਿਆਂ ਦੌਰਾਨ ਪੂਰੀ ਇੱਜ਼ਤ ਬਖ਼ਸ਼ੀ ਗਈ। ਇਕ ਪਾਸੇ ਕੁੰਮਾ ਮਾਸ਼ਕੀ, ਬੀਬੀ ਲੱਛਮੀ, ਪਠਾਣ ਨਿਹੰਗ ਖਾਨ, ਭਾਈ ਨਬੀ ਖਾਨ-ਭਾਈ ਗਨੀ ਖਾਨ, ਬੇਗਮ ਜ਼ੈਨਬੁਨਿਮਾ, ਨਵਾਬ ਮਲੇਰਕੋਟਲਾ, ਬਾਬਾ ਮੋਤੀ ਰਾਮ ਮਹਿਰਾ ਤੇ ਪਰਿਵਾਰ ਅਤੇ ਦੀਵਾਨ ਟੋਡਰ ਮੱਲ ਜੀ ਨੇ ਇਨਸਾਨੀਅਤ ਦੇ ਨਵੇਂ ਕੀਰਤੀਮਾਨ ਸਥਾਪਤ ਕੀਤੇ ਤੇ ਦੂਜੇ ਪਾਸੇ ਗੰਗੂ ਬਾਹਮਣ, ਨਵਾਬ ਸੁੱਚਾ ਨੰਦ, ਵਜੀਦ ਖਾਨ ਨੇ ਨਿਰਦੈਅਤਾ ਅਤੇ ਬੇਈਮਾਨੀ ਦਾ ਸਿਖਰ ਕਰ ਛੱਡਿਆ।

ਇਨ੍ਹਾਂ ਸਭ ਨੇ ਸਿੱਖਾਂ ਸਿਰ ਕਰਜ਼ ਚਾੜ੍ਹਿਆ। ਕੁਝ ਨੇ ਅਹਿਸਾਨਾਂ ਦਾ ਤੇ ਕੁਝ ਨੇ ਜ਼ੁਲਮਾਂ ਦਾ। ਸਾਨੂੰ ਦੋਵੇਂ ਯਾਦ ਨੇ। ਇਸ ਸ਼ਹੀਦੀ ਹਫ਼ਤੇ ਤੁਹਾਡੇ ਨਾਲ ਅਨੰਦਪੁਰ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਦੇ ਸੰਸਕਾਰ ਤੱਕ ਦੀ ਗਾਥਾ ਦਾਸ ਨੇ ਸਾਂਝੀ ਕੀਤੀ ਤਾਂ ਕਿ ਸਾਨੂੰ ਉਨ੍ਹਾਂ ਮਹਾਨ ਕੁਰਬਾਨੀਆਂ ਦਾ ਅਹਿਸਾਸ ਰਹੇ, ਅਸੀਂ ਉਸ ਰਵਾਇਤ 'ਤੇ ਤੁਰਨ ਦੀ ਕੋਸ਼ੀਸ਼ ਕਰੀਏ। ਇਹ ਦਿਨ ਮਨਾਉਣੇ ਤਾਂ ਹੀ ਕੋਈ ਅਰਥ ਰੱਖਣਗੇ, ਜੇ ਅਸੀਂ ਜ਼ੁਲਮ ਅਤੇ ਜ਼ਾਲਮ ਖਿਲਾਫ ਤੇ ਮਜ਼ਲੂਮ ਨਾਲ ਖੜ੍ਹਨ ਦਾ ਹੀਆ ਕਰਦੇ ਰਹਾਂਗੇ। (ਭਾਸ਼ਾ)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement