
ਹੁਣ 23 ਦਸੰਬਰ, 2020 ਤੋਂ ਆਸਟਰੀਆ ਅੰਦਰ ਸਿੱਖ ਸਮਾਜ 'ਚ ਜਨਮ ਲੈਣ ਵਾਲੇ ਬੱਚੇ ਦੇ ਜਨਮ ਸਰਟੀਫਿਕੇਟ 'ਚ ਉਸ ਦਾ ਧਰਮ ਸਿੱਖ ਲਿਖਵਾਉਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ।
ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਸੰਗਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਯੂਰਪ ਦੇ ਦੇਸ਼ ਆਸਟਰੀਆ 'ਚ ਸਿੱਖ ਨੌਜਵਾਨ ਸਭਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਹੋ ਗਿਆ ਹੈ।
ਨਿੱਜੀ ਸਹਾਇਕ ਜਸਪਾਲ ਸਿੰਘ ਵਲੋਂ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਵਲੋਂ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਨਵੰਬਰ 2019 ਤੋਂ ਕਾਰਵਾਈ ਸ਼ੁਰੂ ਕੀਤੀ ਗਈ ਸੀ ਅਤੇ ਮਹਿਜ਼ 13 ਮਹੀਨਿਆਂ ਦੀ ਘਾਲਣਾ ਤੋਂ ਬਾਅਦ 17 ਦਸੰਬਰ, 2020 ਨੂੰ ਉਨ੍ਹਾਂ ਨੂੰ ਸਿੱਖ ਧਰਮ ਆਸਟਰੀਆ 'ਚ ਰਜਿਸਟਰਡ ਹੋਣ ਦਾ ਸਰਟੀਫਿਕੇਟ ਮਿਲ ਗਿਆ।
Sikh
ਹੁਣ 23 ਦਸੰਬਰ, 2020 ਤੋਂ ਆਸਟਰੀਆ ਅੰਦਰ ਸਿੱਖ ਸਮਾਜ 'ਚ ਜਨਮ ਲੈਣ ਵਾਲੇ ਬੱਚੇ ਦੇ ਜਨਮ ਸਰਟੀਫਿਕੇਟ 'ਚ ਉਸ ਦਾ ਧਰਮ ਸਿੱਖ ਲਿਖਵਾਉਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਇਤਿਹਾਸਕ ਮਾਨਤਾ ਨਾਲ ਆਸਟਰੀਆ ਯੂਰਪ ਦਾ ਪਹਿਲਾ ਸਿੱਖ ਧਰਮ ਰਜਿਸਟਰਡ ਦੇਸ਼ ਬਣਿਆ ਹੈ। ਜੱਥੇਦਾਰ ਨੇ ਕਿਹਾ ਕਿ ਯੂਰਪ ਦੇ ਬਾਕੀ ਦੇਸ਼ਾਂ ਦੀ ਸੰਗਤ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਸਿੱਖ ਧਰਮ ਰਜਿਸਟਰਡ ਕਰਵਾਉਣ ਦੀ ਚਾਰਾਜੋਈ ਕਰਨੀ ਚਾਹੀਦੀ ਹੈ।