
-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ
ਅੰਮ੍ਰਿਤਸਰ, - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।
Darbar Sahib
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ।
Darbar Sahib
ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ।
Darbar Sahib
ਉਨ੍ਹਾਂ ਸੰਗਤਾਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।
Darbar Sahib
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁੱਖੀ, ਬਿਕਰਮਜੀਤ ਸਿੰਘ ਸੁਪਰਵਾਈਜ਼ਰ ਸ ਕਾਬਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ