
ਸੰਨ 1984 ਦੇ ਸਿੱਖ ਕਤਲੇਆਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿੱਖੀ ਦੇ ਕਾਤਲ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਸਜ਼ਾ ਦਿਵਾਉਣ.........
ਅੰਮ੍ਰਿਤਸਰ : ਸੰਨ 1984 ਦੇ ਸਿੱਖ ਕਤਲੇਆਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿੱਖੀ ਦੇ ਕਾਤਲ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਸਜ਼ਾ ਦਿਵਾਉਣ ਵਿਚ ਬੇਮਿਸਾਲ ਰੋਲ ਅਦਾ ਕਰਨ ਵਾਲੀ ਦਿੱਲੀ ਨਿਵਾਸੀ ਬੀਬੀ ਜਗਦੀਸ਼ ਕੌਰ ਨੂੰ ਸੰਨ 2015 ਦੇ ਸਰਬੱਤ ਖ਼ਾਲਸਾ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ, ਮੁੱਖ ਆਯੋਜਨ ਕਰਤਾ ਭਾਈ ਜਰਨੈਲ ਸਿੰਘ ਸਖੀਰਾ ਤੇ ਭਾਈ ਹਰਬੀਰ ਸਿੰਘ ਸੰਧੂ,
ਜਗਦੀਪ ਸਿੰਘ ਭੁੱਲਰ, ਪਰਮਜੀਤ ਸਿੰਘ ਜਿਜੇਆਣੀ ਆਦਿ ਵਲੋਂ ਉਚੇਚੇ ਤੌਰ 'ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਧਿਆਨ ਸਿੰਘ ਮੰਡ ਤੇ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿਚ ਅਪਣੇ ਪ੍ਰਵਾਰ ਦੀ ਕੁਰਬਾਨੀ ਦੇਣ ਵਾਲੀ ਬੀਬੀ ਜਗਦੀਸ਼ ਕੌਰ ਨੇ ਸਿੱਖੀ ਸਿਦਕ ਨਹੀਂ ਹਾਰਿਆ। ਇਸ ਲਈ ਬੀਬੀ ਜੀ ਦੇ ਪ੍ਰਵਾਰ ਦੀ ਬੇਮਿਸਾਲ ਕੁਰਬਾਨੀ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।