Panthak News: ਮੇਲੇ ਵਿਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਉਤਾਰਨ ਦੀ ਵੀਡੀਉ ਵਾਇਰਲ ਹੋਣ ਮਗਰੋਂ ਛਿੜਿਆ ਵਿਵਾਦ
Published : Jan 30, 2024, 7:44 am IST
Updated : Jan 30, 2024, 7:44 am IST
SHARE ARTICLE
Controversy broke out over Sant Jarnail Singh Bhindranwale's photo
Controversy broke out over Sant Jarnail Singh Bhindranwale's photo

ਸਿੱਖ ਜਥੇਬੰਦੀਆਂ ਵਿਚ ਪਾਇਆ ਜਾ ਰਿਹੈ ਭਾਰੀ ਰੋਸ

Panthak News:ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਨਗਰ ਪਿੰਡ ਪਹੂਵਿੰਡ ਸਾਹਿਬ ਵਿਖੇ ਚਲ ਰਹੇ ਜੋੜ ਮੇਲੇ ’ਚੋਂ ਸੰਤ ਖ਼ਾਲਸਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ ਦੀ ਵੀਡੀਉ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਵਿਵਾਦ ਛਿੜ ਗਿਆ ਹੈ। ਕਥਿਤ ਤੌਰ ’ਤੇ ਵਾਇਰਲ ਵੀਡੀਉ ਵਿਚ ਕੁੱਝ ਕੁ ਨੌਜਵਾਨ ਜੋ ਮੇਲੇ ’ਚ ਲੱਗੇ ਪੰਡਾਲ ਵਿਚ ਸੰਗਤਾਂ ਦੀਆਂ ਜੁੱਤੀਆਂ ਗੰਢਣ ਦੀ ਸੇਵਾ ਕਰਨ ਆਏ ਸਨ, ਵਲੋਂ ਪੰਡਾਲ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਜੀ ਦੀ ਫ਼ੋਟੋ ਲਗਾਈ ਗਈ ਸੀ ਜਿਸ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਜ਼ਬਰਦਸਤੀ ਉਤਰਵਾ ਦਿਤਾ ਗਿਆ ਸੀ। ਇਸ ਘਟਨਾ ਦੀ ਸਮੂਹ ਸਿੱਖ ਜਥੇਬੰਦੀਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਜਾ ਰਹੀ ਹੈ।

ਇਸ ਘਟਨਾ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਤਰਨਤਾਰਨ ਤੋਂ ਪ੍ਰਧਾਨ ਹਰਪਾਲ ਸਿੰਘ ਬਲੇਰ ਤੇ ਸਤਿਕਾਰ ਕਮੇਟੀ ਦੇ ਆਗੂ ਭਾਈ ਰਣਜੀਤ ਸਿੰਘ ਉਦੋਕੇ ਨੇ ਪਹੂਵਿੰਡ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੇਲੇ ’ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫ਼ੋਟੋ ਨੂੰ ਜ਼ਬਰਦਸਤੀ ਉਤਰਵਾਉਣ ਨੂੰ ਬੇਹਦ ਨਿੰਦਣਯੋਗ ਕਰਾਰ ਦਿਤਾ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਵੀਡੀਉ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਨੂੰ ਅਪਣੀ ਨਿਜੀ ਜਾਇਦਾਦ ਦਸਣਾ ਵੀ ਬੇਹਦ ਨਿੰਦਣਯੋਗ ਹੈ। ਉਨ੍ਹਾਂ ਦਸਿਆ ਕਿ ਉਕਤ ਪ੍ਰਬੰਧਕ ਕਮੇਟੀ ਦੇ ਮਾੜੇ ਵਤੀਰੇ ਸਬੰਧੀ ਪ੍ਰਸ਼ਾਸਨ ਨੂੰ ਦਰਖ਼ਾਸਤ ਦੇ ਕੇ ਕਾਰਵਾਈ ਕਰਵਾਈ ਜਾਵੇਗੀ ਅਤੇ ਜੇਕਰ ਪ੍ਰਸ਼ਾਸਨ ਨੇ ਕਲ ਤਕ ਕੋਈ ਕਾਰਵਾਈ ਅਮਲ ਵਿਚ ਨਾ ਲਿਆਂਦੀ ਤਾਂ ਉਹ ਸਮੂਹ ਸਿੱਖ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਨ ਮਗਰੋਂ ਅਗਲਾ ਕਦਮ ਚੁਕਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਧਰ ਇਸ ਮਾਮਲੇ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਮੈਨੇਜਰ ਪ੍ਰਭਜੋਤ ਸਿੰਘ ਤੇ ਕਰਨਲ ਹਰੀਸਿਮਰਨ ਸਿੰਘ ਨੇ ਪੱਤਰਕਾਰਾਂ ਰਾਹੀਂ ਅਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸੇਵਾ ਕਰ ਰਹੇ ਸਿੰਘਾਂ ਨੂੰ ਕੋਈ ਵੀ ਅਪਸ਼ਬਦ ਨਹੀਂ ਬੋਲਿਆ। ਮੈਨੇਜਰ ਪ੍ਰਭਜੋਤ ਸਿੰਘ ਤੇ ਕਰਨਲ ਹਰੀਸਿਮਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਜੁੱਤੀਆਂ ਗੰਢਣ ਵਾਲੀ ਥਾਂ ’ਤੇ ਸੰਤ ਭਿੰਡਰਾਂਵਾਲੇ ਦੀ ਫ਼ੋਟੋ ਨਾ ਲਗਾਉਣ ਅਤੇ ਪ੍ਰਬੰਧਕ ਕਮੇਟੀ ਦੀ ਆਗਿਆ ਤੋਂ ਬਿਨਾਂ ਰਸਤੇ ਵਿਚ ਤੰਬੂ ਲਗਾਉਣ ਬਾਰੇ ਕਿਹਾ ਸੀ ਪ੍ਰੰਤੂ ਉਪਰੋਕਤ ਨੌਜਵਾਨਾਂ ਨੇ ਵੀਡੀਉ ਨੂੰ ਤੋੜ-ਮਰੋੜ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿਤਾ ਜਿਸ ਕਾਰਨ ਸਿੱਖ ਸੰਗਤਾਂ ਦੇ ਮਨਾਂ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਵੀਡੀਉ ਵਿਚ ਤੱਥਾਂ ਨਾਲ ਛੇੜਛਾੜ ਕੀਤੀ ਗਈ ਹੈ। ਕਰਨਲ ਹਰੀਸਿਮਰਨ ਸਿੰਘ ਅਤੇ ਮੈਨੇਜਰ ਪ੍ਰਭਜੋਤ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫ਼ੋਂ ਦੇਸ਼-ਵਿਦੇਸ਼ ਵਿਚ ਬੈਠੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਸੰਗਤਾਂ ਨੂੰ ਇਸ ਤੋੜ-ਮਰੋੜ ਕੇ ਪਾਈ ਗਈ ਵੀਡੀਉ ਨਾਲ ਠੇਸ ਪਹੁੰਚੀ ਹੈ ਤਾਂ ਉਹ ਸਮੂਹ ਸਿੱਖ ਸੰਗਤਾਂ ਤੋਂ ਮੁਆਫ਼ੀ ਮੰਗਦੇ ਹਨ। ਦਸਣਯੋਗ ਹੈ ਕਿ ਜਦੋਂ ਸਾਹਿਬ ਪ੍ਰਧਾਨ ਹਰੀਸਿਮਰਨ ਸਿੰਘ ਅਪਣੀ ਗੱਡੀ ਬੈਠਕੇ ਆਉਣ ਲੱਗੇ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਭੰਨਤੋੜ ਕਰਨੀ ਸ਼ੁਰੂ ਕਰ ਦਿਤੀ ਤਾਂ ਪੁਲਿਸ ਪ੍ਰਸ਼ਾਸਨ ਵਲੋਂ ਤੁਰਤ ਐਕਸ਼ਨ ਲਿਆ ਜਿਸ ਵਿਚ ਥਾਣਾ ਕੱਚਾ ਪੱਕਾ ਦੇ ਐਸ ਐਚ ਓ ਸਮੇਤ ਕਈ ਵਿਅਕਤੀ ਜ਼ਖ਼ਮੀ ਹੋ ਗਏ।

(For more Punjabi news apart from Controversy broke out over Sant Jarnail Singh Bhindranwale's photo , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM

Sukhbir Badal 'ਤੇ ਹ.ਮਲੇ ਨੂੰ ਲੈ ਕੇ CP Gurpreet Bhullar ਨੇ ਕੀਤਾ ਵੱਡਾ ਖੁਲਾਸਾ, ਮੌਕੇ ਤੇ ਪਹੁੰਚ ਕੇ ਦੱਸੀ

04 Dec 2024 12:18 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM
Advertisement