ਨਾਨਕ ਸ਼ਾਹ ਫ਼ਕੀਰ ਫ਼ਿਲਮ ਰੀਲੀਜ਼ ਨਹੀਂ ਹੋਵੇਗੀ: ਸ਼੍ਰੋਮਣੀ ਕਮੇਟੀ
Published : Mar 30, 2018, 3:08 am IST
Updated : Mar 30, 2018, 3:08 am IST
SHARE ARTICLE
SGPC
SGPC

ਉਨ੍ਹਾ ਕਿਹਾ ਕਿ 2016 ਵਿੱਚ ਉਸ ਵੇਲੇ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਪ੍ਰਵਾਨਗੀ ਪੱਤਰ ਜਾਰੀ ਕੀਤਾ ਸੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਕ ਬਿਆਨ ਰਾਹੀਂ ਕਿਹਾ ਹੈ ਕਿ ਫ਼ਿਲਮ ਨਾਨਕਸ਼ਾਹ ਫਕੀਰ ਨੂੰ ਓਨਾ ਚਿਰ ਰਿਲੀਜ ਨਹੀਂ ਕੀਤਾ ਜਾ ਸਕੇਗਾ ਜਿਨ੍ਹਾਂ ਚਿਰ ਇਸ ਫ਼ਿਲਮ ਸੰਬੰਧੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੇ ਇਤਰਾਜ਼ ਦੂਰ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਦੀਆ ਭਾਵਨਾਵਾਂ ਦੀ ਕਦਰ ਕਰਦਿਆਂ ਫ਼ਿਲਮ ਦੀ ਪ੍ਰਵਾਨਗੀ ਸੰਬੰਧੀ ਪਹਿਲਾਂ ਜਾਰੀ ਕੀਤੀਆਂ ਪੱਤਰਕਾਵਾਂ ਦੇ ਅਮਲ ਤੇ ਰੋਕ ਲਗਾ ਦਿੱਤੀ ਹੈ। ਉਨ੍ਹਾ ਕਿਹਾ ਕਿ 2016 ਵਿੱਚ ਉਸ ਵੇਲੇ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਪ੍ਰਵਾਨਗੀ ਪੱਤਰ ਜਾਰੀ ਕੀਤਾ ਸੀ

Nanak Shah FakirNanak Shah Fakir

ਪਰ ਹੁਣ ਫ਼ਿਲਮ ਦੇ ਵੱਖ ਵੱਖ ਚੈਨਲਾਂ ਤੇ ਪ੍ਰੋਮੋ ਪ੍ਰਸਾਰਿਤ ਹੋਣ ਤੋਂ ਬਾਅਦ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਇਤਰਾਜ਼ ਕੀਤੇ ਗਏ ਹਨ। ਬਹੁਤ ਸਾਰੀਆਂ ਸੰਗਤਾਂ ਵੱਲੋਂ ਸੋਸ਼ਲ ਮੀਡੀਆ ਦੇ ਨਾਲ ਨਾਲ ਸ਼ਰੋਮਣੀ ਕਮੇਟੀ ਨੂੰ ਈਮੇਲ ਭੇਜ ਕੇ ਇਸ ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਬੁਲਾਰੇ ਨੇ ਕਿਹਾ ਕਿ ਸ਼ਰੋਮਣੀ ਕਮੇਟੀ ਵੱਲੋਂ ਫ਼ਿਲਮ ਲਈ ਪਹਿਲਾਂ ਜਾਰੀ ਕੀਤੇ ਗਏ ਪੱਤਰਾਂ ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸ਼ਰੋਮਣੀ ਕਮੇਟੀ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement