
ਜ਼ਿਲ੍ਹੇ ਦੇ ਲੋਕਾਂ ਸਮੇਤ ਦੇਸ਼-ਵਿਦੇਸ਼ ਦਾ ਸਿੱਖ ਭਾਈਚਾਰਾ ਵੀ ਇਹ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਤੇ ਖੋਲ੍ਹੇ ਜਾਣ ਦੀ ਮੰਗ ਕਰਦਾ ਆ ਰਿਹਾ ਹੈ
ਪਾਕਿਸਤਾਨ ਸਰਕਾਰ ਨੇ ਜ਼ਿਲ੍ਹਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਇੰਟਰਨੈਸ਼ਨਲ ਯੂਨੀਵਰਸਿਟੀ ਖੋਲਣ ਦਾ ਫੈਸਲਾ ਕੀਤਾ ਹੈ | ਪਾਕਿਸਤਾਨ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਵਿਸ਼ਵ ਭਰ ਦੇ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ | ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਿਦ ਅੱਬਾਸੀ ਨੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਪਿੰਡ ਸੈਦੇਵਾਲਾ ਵਿਖੇ ਰਾਏ ਮਨਸਬ ਅਲੀ ਖਾਨ ਖਰਲ ਬਿ੍ਜ ਦੇ ਉਦਘਾਟਨ ਸਮਾਰੋਹ ਦੌਰਾਨ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਨੂੰ ਸ੍ਰੀ ਨਨਕਾਣਾ ਸਾਹਿਬ 'ਚ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ |
shahid abasi
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਸਥਾਪਿਤ ਕੀਤੇ ਜਾਣ ਨੂੰ ਲੈ ਕੇ ਲੰਬੇ ਸਮੇਂ ਤੋਂ ਰਾਜਨੀਤੀ ਹੁੰਦੀ ਰਹੀ ਹੈ | ਜਿਸ ਦੇ ਚਲਦਿਆਂ ਯੂਨੀਵਰਸਿਟੀ ਨੂੰ ਸ੍ਰੀ ਨਨਕਾਣਾ ਸਾਹਿਬ 'ਚ ਕਾਇਮ ਕੀਤੇ ਜਾਣ ਦਾ ਐਲਾਨ ਕੀਤੇ ਜਾਣ ਦੇ ਬਾਅਦ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਸਾਬਕਾ ਚੇਅਰਮੈਨ ਸਾਦਿਕ ਉੱਲ ਫ਼ਾਰੂਕ ਦੁਆਰਾ ਇਸ ਨੂੰ ਜ਼ਿਲ੍ਹਾ ਸ਼ੇਖ਼ੂਪੁਰਾ ਦੇ ਮੁਰੀਦਕੇ 'ਚ ਖੋਲ੍ਹੇ ਜਾਣ ਦਾ ਐਲਾਨ ਕਰ ਦਿੱਤਾ ਗਿਆ | ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਐਮ. ਐਨ. ਏ. ਡਾ: ਸ਼ਿਜਰਾ ਮਨਸਬ ਅਲੀ ਖ਼ਾਂ ਖਰਲ ਉਕਤ ਯੂਨੀਵਰਸਿਟੀ ਨੂੰ ਸ੍ਰੀ ਨਨਕਾਣਾ ਸਾਹਿਬ 'ਚ ਸਥਾਪਿਤ ਕਰਨ ਲਈ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰਦੇ ਆ ਰਹੇ ਹਨ ਅਤੇ ਜ਼ਿਲ੍ਹੇ ਦੇ ਲੋਕਾਂ ਸਮੇਤ ਦੇਸ਼-ਵਿਦੇਸ਼ ਦਾ ਸਿੱਖ ਭਾਈਚਾਰਾ ਵੀ ਇਹ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਤੇ ਖੋਲ੍ਹੇ ਜਾਣ ਦੀ ਮੰਗ ਕਰਦਾ ਆ ਰਿਹਾ ਹੈ | ਐਮ. ਐਨ. ਏ. ਡਾ: ਸ਼ਿਜਰਾ ਮਨਸਬ ਨੇ ਕਿਹਾ ਕਿ ਬਹੁਤ ਜਲਦੀ ਜ਼ਿਲ੍ਹੇ 'ਚ ਵਕਫ਼ ਦੀ ਭੂਮੀ 'ਤੇ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਕਾਇਮ ਕਰਕੇ ਉਸ 'ਚ ਵੱਖ-ਵੱਖ ਕੋਰਸਾਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ |
shahid abasi
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਨੂੰ ਸ੍ਰੀ ਨਨਕਾਣਾ ਸਾਹਿਬ 'ਚ ਸ਼ੁਰੂ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ 18ਵੀਂ ਸੋਧ ਦੇ ਆਧਾਰ 'ਤੇ ਫੈਡਰਲ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖ ਦਫ਼ਤਰਾਂ ਦਾ ਇਸਲਾਮਾਬਾਦ ਵਿਚ ਸਥਾਪਿਤ ਕੀਤਾ ਜਾਣਾ ਲਾਜ਼ਮੀ ਹੈ ਅਤੇ ਐਮ. ਫਿਲ. ਦੀ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਉੱਥੇ ਹੀ ਜਾਣਾ ਹੋਵੇਗਾ |
shahid abbasi
ਅਜਿਹਾ ਨਾ ਕਰਨ 'ਤੇ ਯੂਨੀਵਰਸਿਟੀ ਸੂਬਾਈ ਅਦਾਰਾ ਹੋਵੇਗਾ, ਜਿਸ ਨਾਲ ਵਿਦਿਆਰਥੀਆਂ ਨੂੰ ਵਧੇਰੇ ਲਾਭ ਪ੍ਰਾਪਤ ਨਹੀਂ ਹੋ ਸਕੇਗਾ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਮੁੱਖ ਦਫ਼ਤਰਾਂ ਅਤੇ ਐਮ. ਫਿਲ. ਦੀਆਂ ਕਲਾਸਾਂ ਲਈ ਇਸਲਾਮਾਬਾਦ ਵਿਚਲੇ ਮੇਡੀਏਟ ਹੋਟਲ ਦੇ ਨਾਲ ਲਗਦੇ ਮਹਿਕਮਾ ਓਕਾਫ਼ ਦਫ਼ਤਰ ਦੀਆਂ ਉੱਪਰਲੀਆਂ ਚਾਰ ਮੰਜ਼ਿਲਾਂ ਹੁਣ ਤੋਂ ਹੀ ਖ਼ਾਲੀ ਕਰਵਾ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ (ਐਨ) ਨੇ ਪਾਕਿ ਦੇ ਹਰ ਜ਼ਿਲ੍ਹੇ 'ਚ ਯੂਨੀਵਰਸਿਟੀ ਸਥਾਪਿਤ ਕਰਨ ਦੀ ਯੋਜਨਾ ਬਣਾਈ ਹੈ ਅਤੇ ਇਸ ਸ਼ੁੱਭ ਕਾਰਜ ਦੀ ਸ਼ੁਰੂਆਤ ਸ੍ਰੀ ਨਨਕਾਣਾ ਸਾਹਿਬ ਦੀ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਤੋਂ ਕੀਤੀ ਜਾਵੇਗੀ |